ਮਾਤਾ ਗੁਜਰੀ ਕਾਲਜ ਵਿਖੇ ਬੌਧਿਕ ਸੰਪਤੀ ਅਧਿਕਾਰਾਂ ’ਤੇ ਵਿਸ਼ੇਸ਼ ਲੈਕਚਰ
ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਇੰਸਟੀਚਿਊਟ ਇਨੋਵੇਸ਼ਨ ਸੈੱਲ ਵਲੋਂ ਫੂਡ ਟੈਕਨਾਲੋਜੀ ਵਿਭਾਗ ਦੇ ਸਹਿਯੋਗ ਨਾਲ ਬੌਧਿਕ ਸੰਪਤੀ ਅਧਿਕਾਰਾਂ (ਇੰਟਲੈਕਚੁਅਲ ਪ੍ਰਾਪਰਟੀ ਰਾਈਟਸ) ਸਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬੌਧਿਕ ਸੰਪਤੀ ਦੀ ਸੁਰੱਖਿਆ, ਪੇਟੈਂਟ ਪ੍ਰਕਿਰਿਆ ਅਤੇ ਨਵੀਨਤਾਕਾਰੀ ਵਿਚਾਰਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ।
ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਇੰਸਟੀਚਿਊਟ ਇਨੋਵੇਸ਼ਨ ਸੈੱਲ ਵਲੋਂ ਫੂਡ ਟੈਕਨਾਲੋਜੀ ਵਿਭਾਗ ਦੇ ਸਹਿਯੋਗ ਨਾਲ ਬੌਧਿਕ ਸੰਪਤੀ ਅਧਿਕਾਰਾਂ (ਇੰਟਲੈਕਚੁਅਲ ਪ੍ਰਾਪਰਟੀ ਰਾਈਟਸ) ਸਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬੌਧਿਕ ਸੰਪਤੀ ਦੀ ਸੁਰੱਖਿਆ, ਪੇਟੈਂਟ ਪ੍ਰਕਿਰਿਆ ਅਤੇ ਨਵੀਨਤਾਕਾਰੀ ਵਿਚਾਰਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਡਾ. ਜੁਝਾਰ ਸਿੰਘ ਨੇ ਮਾਹਿਰ ਵਜੋਂ ਸ਼ਿਰਕਤ ਕਰਦਿਆਂ ਬੌਧਿਕ ਸੰਪਤੀ ਅਧਿਕਾਰਾਂ, ਪੇਟੈਂਟ ਅਤੇ ਖੋਜ ਕਾਰਜਾਂ ਦੀ ਸੁਰੱਖਿਆ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਭਰਪੂਰ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਨਵੀਨਤਾਕਾਰੀ ਸੋਚ ਅਪਣਾਉਣ, ਖੋਜ ਕਾਰਜਾਂ ਨੂੰ ਉਤਸ਼ਾਹਿਤ ਕਰਨ ਅਤੇ ਆਪਣੇ ਬੌਧਿਕ ਅਧਿਕਾਰਾਂ ਦੀ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਡਾ. ਜੁਝਾਰ ਸਿੰਘ ਨੇ ਖੇਤੀਬਾੜੀ ਤੇ ਫੂਡ ਟੈਕਨਾਲੋਜੀ ਵਿਭਾਗਾਂ ਵਲੋਂ ਪ੍ਰਾਪਤ ਕੀਤੇ ਪੇਟੈਂਟਾਂ ਬਾਰੇ ਜਾਣਕਾਰੀ ਦਿੰਦਿਆਂ ਨਵੀਨਤਾਕਾਰੀ ਵਿਚਾਰਾਂ ਅਤੇ ਖੋਜ ਕਾਰਜਾਂ ਨੂੰ ਸੁਰੱਖਿਅਤ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਸਮਾਗਮ ਦੇ ਅਖੀਰ ਵਿਚ ਫੂਡ ਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਅਜੈ ਸਿੰਘ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਡਾ. ਰੋਹਿਤ ਕੁਮਾਰ, ਡਾ. ਪਿੰਕੂ ਸਿੰਘ, ਪ੍ਰੋ. ਅਮਨਦੀਪ ਕੌਰ ਸਮੇਤ ਵਿਭਾਗ ਦੇ ਹੋਰ ਫੈਕਲਟੀ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ।