06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪਟਾਕਿਆਂ ਨਾਲ ਵਾਤਾਵਰਨ ਪ੍ਰਦੂਸ਼ਿਤ ਕਰਨ ਦੀ ਬਜਾਏ ਦੀਵੇ ਜਗਾ ਕੇ ਮਨਾਈਏ ਦੀਵਾਲੀ ਦਾ ਤਿਉਹਾਰ-ਹਰਿੰਦਰਜੀਤ ਮਾਲੋਵਾਲ, ਹਰਪ੍ਰੀਤ ਮਾਲੋਵਾਲ

ਅਮਲੋਹ, 5 ਨਵੰਬਰ (ਕੇਵਲ ਸਿੰਘ)-ਨੌਜਵਾਨ ਆਗੂ ਹਰਿੰਦਰਜੀਤ ਸਿੰਘ ਮਾਲੋਵਾਲ ਅਤੇ ਹਰਪ੍ਰੀਤ ਸਿੰਘ ਮਾਲੋਵਾਲ ਨੇ ਦੀਵਾਲੀ ਦੇ ਤਿਉਹਾਰ ਮੌਕੇ ਸਮੂਹ ਇਲਾਕਾ ਨਿਵਾਸੀਆਂ ਨੂੰ ਵਾਤਾਵਰਨ ਦੀ ਸੁਰੱਖਿਆ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਖ਼ੁਸ਼ੀਆਂ, ਰੌਸ਼ਨੀ ਅਤੇ ਆਪਸੀ ਪਿਆਰ ਦਾ ਤਿਉਹਾਰ ਹੈ, ਜਿਸ ਨੂੰ ਸਾਰਿਆਂ ਨੂੰ ਮਿਲ-ਜੁਲ ਕੇ ਮਨਾਉਣਾ ਚਾਹੀਦਾ ਹੈ।

ਹਰਿੰਦਰਜੀਤ ਸਿੰਘ ਮਾਲੋਵਾਲ, ਹਰਪ੍ਰੀਤ ਸਿੰਘ ਮਾਲੋਵਾਲ 06-11-2026
ਅਮਲੋਹ, 5 ਨਵੰਬਰ (ਕੇਵਲ ਸਿੰਘ)-ਨੌਜਵਾਨ ਆਗੂ ਹਰਿੰਦਰਜੀਤ ਸਿੰਘ ਮਾਲੋਵਾਲ ਅਤੇ ਹਰਪ੍ਰੀਤ ਸਿੰਘ ਮਾਲੋਵਾਲ ਨੇ ਦੀਵਾਲੀ ਦੇ ਤਿਉਹਾਰ ਮੌਕੇ ਸਮੂਹ ਇਲਾਕਾ ਨਿਵਾਸੀਆਂ ਨੂੰ ਵਾਤਾਵਰਨ ਦੀ ਸੁਰੱਖਿਆ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਖ਼ੁਸ਼ੀਆਂ, ਰੌਸ਼ਨੀ ਅਤੇ ਆਪਸੀ ਪਿਆਰ ਦਾ ਤਿਉਹਾਰ ਹੈ, ਜਿਸ ਨੂੰ ਸਾਰਿਆਂ ਨੂੰ ਮਿਲ-ਜੁਲ ਕੇ ਮਨਾਉਣਾ ਚਾਹੀਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਦੀਵਾਲੀ ਮੌਕੇ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ, ਕਿਉਂਕਿ ਪਟਾਕਿਆਂ ਨਾਲ ਪੈਦਾ ਹੋਣ ਵਾਲਾ ਧੂੰਆਂ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦਾ ਹੈ ਅਤੇ ਲੋਕਾਂ ਦੀ ਸਿਹਤ ਉੱਪਰ ਵੀ ਮਾੜਾ ਪ੍ਰਭਾਵ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਦੀਵਾਲੀ ਮੌਕੇ ਦੀਵੇ ਜਗਾ ਕੇ ਅਤੇ ਇਕ-ਦੂਜੇ ਨਾਲ ਖ਼ੁਸ਼ੀਆਂ ਸਾਂਝੀਆਂ ਕਰਕੇ ਤਿਉਹਾਰ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਸਾਨੂੰ ਆਪਸੀ ਪਿਆਰ, ਸਤਿਕਾਰ ਅਤੇ ਏਕਤਾ ਦਾ ਸੰਦੇਸ਼ ਦਿੰਦੇ ਹਨ। ਸਾਰਿਆਂ ਨੂੰ ਮਿਲ ਕੇ ਦੀਵਾਲੀ ਮਨਾਉਣ ਨਾਲ ਸਮਾਜ ਵਿਚ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੁੰਦੀ ਹੈ।
ਪਿਛਲੀ ਖ਼ਬਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਦਾ ਸ਼੍ਰੋਮਣੀ ਅਕਾਲੀ ਦਲ ਕਾਨੂੰਨੀ ਵਿੰਗ ਦੇ ਪ੍ਰਧਾਨ ਬਣਨ ’ਤੇ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਡਾ. ਰਣਜੀਤ ਕੌਰ ਗੁਰੂ ਨੇ ਸਾਬਕਾ ਲੋਕ ਸਭਾ ਮੈਂਬਰ ਬੀਬੀ ਸਤਵਿੰਦਰ ਕੌਰ ਧਾਲੀਵਾਲ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।