06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਰਹੀ-ਦਰਬਾਰਾ ਸਿੰਘ ਗੁਰੂ

ਬਸੀ ਪਠਾਣਾਂ, 5 ਨਵੰਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਅਤੇ ਕੋਰ ਕਮੇਟੀ ਮੈਂਬਰ ਦਰਬਾਰਾ ਸਿੰਘ ਗੁਰੂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਵਰਕਰ ਮੀਟਿੰਗਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਕਰਦੇ ਹੋਏ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਹਰ ਫ਼ਰੰਟ ‘ਤੇ ਅਸਫਲ ਸਾਬਤ ਹੋਈ ਹੈ ਅਤੇ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਹਾਲਾਤ ਲਗਾਤਾਰ ਚਿੰਤਾਜਨਕ ਬਣੇ ਹੋਏ ਹਨ।

ਅਜੀਤ ਡੈਸਕ 06-11-2026
ਬਸੀ ਪਠਾਣਾਂ, 5 ਨਵੰਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਅਤੇ ਕੋਰ ਕਮੇਟੀ ਮੈਂਬਰ ਦਰਬਾਰਾ ਸਿੰਘ ਗੁਰੂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਵਰਕਰ ਮੀਟਿੰਗਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਕਰਦੇ ਹੋਏ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਹਰ ਫ਼ਰੰਟ ‘ਤੇ ਅਸਫਲ ਸਾਬਤ ਹੋਈ ਹੈ ਅਤੇ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਹਾਲਾਤ ਲਗਾਤਾਰ ਚਿੰਤਾਜਨਕ ਬਣੇ ਹੋਏ ਹਨ। ਦਰਬਾਰਾ ਸਿੰਘ ਗੁਰੂ ਨੇ ਪਿੰਡ ਗੰਢੂਆਂ ਕਲਾਂ, ਥਾਬਲਾਂ, ਭੁੱਚੀ, ਬਹਿਰਾਮਪੁਰ, ਖਾਲਸਪੁਰ ਅਤੇ ਦਮਹੇੜੀ ਵਿਖੇ ਮੀਟਿੰਗਾਂ ਦੌਰਾਨ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਾਰੇ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦਿਨ-ਦਿਹਾੜੇ ਹੋ ਰਹੇ ਕਤਲ ਅਤੇ ਘਰ-ਘਰ ਤੱਕ ਫੈਲ ਰਹੇ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਅਤੇ ਸਮਾਜਿਕ ਤਾਣੇ-ਬਾਣੇ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਕਰਜ਼ੇ ਦਾ ਬੋਝ ਵੀ ਲਗਾਤਾਰ ਵਧ ਰਿਹਾ ਹੈ ਅਤੇ ਸੂਬੇ ਦਾ ਕਰਜ਼ਾ 2.83 ਲੱਖ ਕਰੋੜ ਰੁਪਏ ਤੋਂ ਵਧ ਕੇ 4.47 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਆਰਥਿਕ ਅਤੇ ਸਮਾਜਿਕ ਸੰਕਟ ਵੱਲ ਧੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਅਤੇ ਸੂਬੇ ਦੇ ਹਿਤਾਂ ਦੀ ਰਾਖੀ ਲਈ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਖੇਤਰੀ ਪਾਰਟੀ ਦੀ ਸਰਕਾਰ ਬਣਾਉਣ ਦੀ ਲੋੜ ਹੈ। ਉਨ੍ਹਾਂ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਇਨ੍ਹਾਂ ਮੀਟਿੰਗਾਂ ਵਿਚ ਅਵਤਾਰ ਸਿੰਘ ਮੁੱਲਾਂਪੁਰ, ਨਿਰਮਲ ਸਿੰਘ ਗੁਰੂ, ਭਗਵੰਤ ਸਿੰਘ ਸਰਕਲ ਪ੍ਰਧਾਨ ਬੀ.ਸੀ. ਵਿੰਗ, ਬੀਰਬਲ ਸਿੰਘ, ਬਲਵੰਤ ਸਿੰਘ, ਕੁਲਦੀਪ ਸਿੰਘ, ਕਰਮਜੀਤ ਸਿੰਘ ਗੰਢੂਆਂ ਕਲਾਂ, ਇਕਬਾਲ ਸਿੰਘ, ਪਰਮਿੰਦਰ ਸਿੰਘ ਲੱਕੀ, ਰਾਜਵੀਰ ਸਿੰਘ ਥਾਬਲਾਂ, ਬਲਜਿੰਦਰ ਸਿੰਘ ਭੁੱਚੀ, ਹਰਿੰਦਰ ਪਾਲ ਸਿੰਘ ਹੈਪੀ, ਬਲਵੀਰ ਸਿੰਘ, ਗੁਰਜੋਤ ਸਿੰਘ ਬਹਿਰਾਮਪੁਰ, ਤਰਲੋਚਨ ਸਿੰਘ ਸਾਬਕਾ ਸਰਪੰਚ, ਮੇਜਰ ਸਿੰਘ ਸਾਬਕਾ ਸਰਪੰਚ, ਨਿਰਮਲ ਸਿੰਘ ਨੰਬਰਦਾਰ, ਸੱਜਣ ਸਿੰਘ, ਰਾਜਿੰਦਰ ਸਿੰਘ, ਸੰਦੀਪ ਸਿੰਘ, ਰਾਜਵਿੰਦਰ ਸਿੰਘ, ਜਰਨੈਲ ਸਿੰਘ, ਭਿੰਦਰ ਸਿੰਘ, ਸਾਹਿਬ ਸਿੰਘ, ਬੰਤ ਸਿੰਘ ਅਤੇ ਦੀਦਾਰ ਸਿੰਘ ਖਾਲਸਪੁਰ ਤੋਂ ਇਲਾਵਾ ਰਣਜੀਤ ਸਿੰਘ ਸਰਕਲ ਪ੍ਰਧਾਨ, ਗੁਰਪ੍ਰੀਤ ਸਿੰਘ, ਜਗਵਿੰਦਰ ਸਿੰਘ, ਹਰਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਰਾਜਵੀਰ ਸਿੰਘ ਅਤੇ ਵਰਿੰਦਰ ਸਿੰਘ ਮਾਨ ਦਮਹੇੜੀ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਦੀਵਾਲੀ ਮੇਲਾ ਮਨਾਇਆ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵਲੋਂ ‘ਉਤਸਵ-ਏ-ਦੀਵਾਲੀ’ ਸਮਾਗਮ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।