ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਹੋਇਆ ਆਗਾਜ਼
ਫ਼ਤਹਿਗੜ੍ਹ ਸਾਹਿਬ, 5 ਨਵੰਬਰ (ਬਲਜਿੰਦਰ ਸਿੰਘ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਦਾ ਅੱਜ ਮਾਧੋਪੁਰ ਖੇਡ ਸਟੇਡੀਅਮ ਵਿਖੇ ਸ਼ਾਨਦਾਰ ਆਗਾਜ਼ ਹੋਇਆ। ਇਨ੍ਹਾਂ ਖੇਡਾਂ ਦੀ ਅਗਵਾਈ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ਼ਾਲੂ ਮਹਿਰਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਜੀਤ ਕੌਰ ਵਲੋਂ ਕੀਤੀ ਗਈ।
ਮ
ਮਾਧੋਪੁਰ ਖੇਡ ਸਟੇਡੀਅਮ ਵਿਖੇ ਸ਼ੁਰੂ ਹੋਈਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਦੌਰਾਨ ਖਿਡਾਰੀ ਆਪਣੀ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ। ਅਜੀਤ ਤਸਵੀਰ
06-11-2026
ਫ਼ਤਹਿਗੜ੍ਹ ਸਾਹਿਬ, 5 ਨਵੰਬਰ (ਬਲਜਿੰਦਰ ਸਿੰਘ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਦਾ ਅੱਜ ਮਾਧੋਪੁਰ ਖੇਡ ਸਟੇਡੀਅਮ ਵਿਖੇ ਸ਼ਾਨਦਾਰ ਆਗਾਜ਼ ਹੋਇਆ। ਇਨ੍ਹਾਂ ਖੇਡਾਂ ਦੀ ਅਗਵਾਈ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ਼ਾਲੂ ਮਹਿਰਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਜੀਤ ਕੌਰ ਵਲੋਂ ਕੀਤੀ ਗਈ। ਇਨ੍ਹਾਂ ਖੇਡ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਤੋਂ ਵੱਡੀ ਗਿਣਤੀ ਵਿਚ ਵਿਦਿਆਰਥੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਇਨ੍ਹਾਂ ਖੇਡਾਂ ਦੌਰਾਨ ਅਥਲੈਟਿਕਸ, ਕਬੱਡੀ, ਤੈਰਾਕੀ, ਖੋ-ਖੋ, ਪੰਜਾਬ ਸਟਾਈਲ ਕਬੱਡੀ, ਬੈਡਮਿੰਟਨ, ਰੱਸਾਕਸ਼ੀ, ਯੋਗਾ, ਜਿਮਨਾਸਟਿਕ ਅਤੇ ਕਰਾਟੇ ਸਮੇਤ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਅਤੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਮਿਲੇਗਾ। ਇਸ ਮੌਕੇ ਸੰਬੋਧਨ ਕਰਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਜੀਤ ਕੌਰ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਜੀਵਨ ਵਿਚ ਪੜ੍ਹਾਈ ਜਿੰਨੀ ਹੀ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਵਿਦਿਆਰਥੀਆਂ ਦੀ ਸ਼ਖ਼ਸੀਅਤ ਨੂੰ ਨਿਖਾਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿਚ ਭਾਗ ਲੈਣ ਨਾਲ ਬੱਚੇ ਸਰੀਰਕ ਤੇ ਮਾਨਸਿਕ ਤੌਰ ’ਤੇ ਤੰਦਰੁਸਤ ਤੇ ਮਜ਼ਬੂਤ ਬਣਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਅੰਦਰ ਅਨੁਸ਼ਾਸਨ, ਸਹਿਯੋਗ, ਆਪਸੀ ਸਾਂਝ, ਟੀਮ ਭਾਵਨਾ ਅਤੇ ਜਿੱਤ-ਹਾਰ ਨੂੰ ਖਿੜੇ ਮੱਥੇ ਸਵੀਕਾਰ ਕਰਨ ਦੀ ਭਾਵਨਾ ਵੀ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਲਈ ਮਾਪਿਆਂ ਅਤੇ ਅਧਿਆਪਕਾਂ ਨੂੰ ਚਾਹੀਦਾ ਹੈ ਕਿ ਉਹ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ ਤੋਂ ਵੱਧ ਭਾਗ ਲੈਣ ਲਈ ਉਤਸ਼ਾਹਿਤ ਕਰਨ, ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ ਜਿਸ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈ ਕੇ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅੱਛਰਪਲ ਸ਼ਰਮਾ, ਹਰਵੇਲ ਸਿੰਘ, ਪ੍ਰਿਤਪਾਲ ਸਿੰਘ, ਸੀ. ਐੱਚ.ਟੀ ਕਮਲਜੀਤ ਕੌਰ, ਸੰਜੇ ਜੋਸ਼ੀ ਸੈਂਟਰ ਜੱਸੜ੍ਹਾਂ, ਅਮਿਤ ਵਰਮਾ ਸੈਂਟਰ ਯੂ. ਬੀ.ਐਸ, ਸੁਖਮਿੰਦਰ ਸਿੰਘ, ਰਾਜੇਸ਼ ਧੀਮਾਨ, ਹਰਪ੍ਰੀਤ ਸਿੰਘ, ਗੁਰਮੀਤ ਕੌਰ ਮਾਜਰੀ ਆਰਈਆਂ, ਰਾਜਿੰਦਰ ਕੌਰ , ਜਗਤਾਰ ਸਿੰਘ ਮਨੈਲਾ, ਗੁਰਦੀਪ ਸਿੰਘ ਮਾਂਗਟ, ਰੁਪਿੰਦਰ ਸਿੰਘ, ਕਰਮਜੀਤ ਸਿੰਘ ਸੈਦਪੁਰ, ਦਰਬਾਰਾ ਸਿੰਘ, ਮੀਡੀਆ ਟੀਮ ਸੁਖਜੀਤ ਸਿੰਘ ਮਾਵੀ ਅਤੇ ਬੀਰ ਦਵਿੰਦਰ ਸਿੰਘ ਵੀ ਹਾਜ਼ਰ ਸਨ।