06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ‘ਹਰਬਲ ਅਤੇ ਈਕੋ-ਫ੍ਰੈਂਡਲੀ ਦੀਵਾਲੀ’ ਵਿਸ਼ੇ ਸੰਬੰਧੀ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 5 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ‘ਹਰਬਲ ਅਤੇ ਈਕੋ-ਫ੍ਰੈਂਡਲੀ ਦੀਵਾਲੀ’ ਵਿਸ਼ੇ ’ਤੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਰਚਨਾਤਮਿਕਤਾ ਨੂੰ ਉਤਸ਼ਾਹਿਤ ਕਰਨਾ ਅਤੇ ਪਟਾਕਿਆਂ ਦੀ ਵਰਤੋਂ ਤੋਂ ਬਿਨਾਂ ਵਾਤਾਵਰਣ-ਅਨੁਕੂਲ ਢੰਗ ਨਾਲ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰਨਾ ਸੀ।

ਖੇਤੀਬਾੜੀ ਵਿਭਾਗ ਵਲੋਂ ਕਰਵਾਏ ਗਏ ਮੁਕਾਬਲਿਆਂ ਵਿਚ ਵਿਦਿਆਰਥੀਆਂ ਦੀ ਪ੍ਰਤਿਭਾ ਦਾ ਮੁਲਾਂਕਣ ਕਰਦੇ ਹੋਏ ਅਧਿਆਪਕ ਸਾਹਿਬਾਨ। ਅਜੀਤ ਤਸਵੀਰ 06-11-2026
ਫ਼ਤਹਿਗੜ੍ਹ ਸਾਹਿਬ, 5 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ‘ਹਰਬਲ ਅਤੇ ਈਕੋ-ਫ੍ਰੈਂਡਲੀ ਦੀਵਾਲੀ’ ਵਿਸ਼ੇ ’ਤੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਰਚਨਾਤਮਿਕਤਾ ਨੂੰ ਉਤਸ਼ਾਹਿਤ ਕਰਨਾ ਅਤੇ ਪਟਾਕਿਆਂ ਦੀ ਵਰਤੋਂ ਤੋਂ ਬਿਨਾਂ ਵਾਤਾਵਰਣ-ਅਨੁਕੂਲ ਢੰਗ ਨਾਲ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਪੋਸਟਰ ਮੇਕਿੰਗ, ਰੰਗੋਲੀ, ਬੈਸਟ ਆਊਟ ਆਫ਼ ਵੇਸਟ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲੈਂਦਿਆਂ ਆਪਣੀ ਕਲਾ, ਸਿਰਜਣਾਤਮਿਕਤਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੇ ਵਾਤਾਵਰਣ ਦੀ ਸੰਭਾਲ ਅਤੇ ਸਾਫ਼-ਸੁਥਰੇ ਤੇ ਸੁਰੱਖਿਅਤ ਤਿਉਹਾਰਾਂ ਦੀ ਮਹੱਤਤਾ ਦਾ ਸੁਨੇਹਾ ਦਿੱਤਾ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਵਿਚ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੀ ਲੋੜ ਹੈ ਅਤੇ ਇਸ ਦਿਸ਼ਾ ਵਿਚ ਨੌਜਵਾਨਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਖੇਤੀਬਾੜੀ ਵਿਭਾਗ ਦੇ ਮੁਖੀ ਡਾ. ਸੰਤੋਸ਼ ਕੁਮਾਰ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਵਿਚ ਵਾਤਾਵਰਣ ਪ੍ਰਤੀ ਸੰਵੇਦਨਸ਼ੀਲਤਾ, ਜਾਗਰੂਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਵੀ ਵਿਕਸਿਤ ਕਰਦੀਆਂ ਹਨ। ਡਾ. ਵਾਣੀ ਅਤੇ ਡਾ. ਗੋਪਾਲ ਮਣੀ ਦੀ ਦੇਖ-ਰੇਖ ਹੇਠ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ ਵਿਚ ਅਰਪਿਤ ਢਾਂਡਾ ਨੇ ਪਹਿਲਾ, ਸਹਿਜਵੀਰ ਨੇ ਦੂਜਾ ਅਤੇ ਬਬਲਜੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਡਾ. ਸੁਮਨ ਦੀ ਦੇਖ-ਰੇਖ ਹੇਠ ਕਰਵਾਏ ਰੰਗੋਲੀ ਮੁਕਾਬਲੇ ਵਿਚ ਅਰਸ਼ਪ੍ਰੀਤ ਕੌਰ ਤੇ ਹੁਸਨਪ੍ਰੀਤ ਕੌਰ ਨੇ ਪਹਿਲਾ, ਹਰਜੋਤ ਸਿੰਘ ਤੇ ਰਾਜਵੀਰ ਕੌਰ ਨੇ ਦੂਜਾ, ਜਦਕਿ ਹਰਮਨਜੋਤ ਕੌਰ ਤੇ ਮੁਸਕਾਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਜੋਬਨਪ੍ਰੀਤ ਸਿੰਘ ਤੇ ਪਵਿੰਦਰ ਸਿੰਘ ਨੇ ਕੰਸੋਲੇਸ਼ਨ ਇਨਾਮ ਪ੍ਰਾਪਤ ਕੀਤਾ। ਡਾ. ਜੁਝਾਰ ਸਿੰਘ ਦੀ ਦੇਖ-ਰੇਖ ਹੇਠ ਹੋਏ ਬੈਸਟ ਆਊਟ ਆਫ਼ ਵੇਸਟ ਮੁਕਾਬਲੇ ਵਿਚ ਹਰਮਨਜੋਤ ਕੌਰ ਨੇ ਪਹਿਲਾ, ਮੁਸਕਾਨ ਨੇ ਦੂਜਾ ਅਤੇ ਅਵਨੀਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਡਾ. ਰਜਨੀਸ਼ ਠਾਕੁਰ ਦੀ ਦੇਖ-ਰੇਖ ਹੇਠ ਕਰਵਾਏ ਗਏ ਭਾਸ਼ਣ ਮੁਕਾਬਲੇ ਵਿਚ ਕਿਰਨਦੀਪ ਕੌਰ ਨੇ ਪਹਿਲਾ, ਤਨਿਸ਼ਾ ਸ਼ਰਮਾ ਨੇ ਦੂਜਾ ਅਤੇ ਅਵਨੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਮੁਕਾਬਲਿਆਂ ਦੌਰਾਨ ਜੱਜ ਸਾਹਿਬਾਨ ਦੀ ਭੂਮਿਕਾ ਡਾ. ਲਵਨੀਤ ਕੌਰ, ਡਾ. ਪੂਨਮ ਚਾਵਲਾ, ਡਾ. ਨੀਤੂ ਤ੍ਰੇਹਨ, ਡਾ. ਹਰਮਨਜੋਤ ਕੌਰ ਅਤੇ ਡਾ. ਅਜੈ ਸਿੰਘ ਵਲੋਂ ਨਿਭਾਈ ਗਈ। ਇਸ ਸਮਾਗਮ ਦੇ ਕਨਵੀਨਰ ਡਾ. ਸੰਦੀਪ ਕੁਮਾਰ ਸਿੰਘ ਨੇ ਸਮੂਹ ਕੋਆਰਡੀਨੇਟਰਾਂ ਅਤੇ ਭਾਗੀਦਾਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਇਨ੍ਹਾਂ ਸਿੱਖਿਆਵਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ ਪ੍ਰਦੂਸ਼ਣ ਮੁਕਤ ਦੀਵਾਲੀ ਤਹਿਤ ਰਚਨਾਤਮਿਕ ਮੁਕਾਬਲਿਆਂ ਦੀ ਧੂਮ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਹੋਇਆ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।