— ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਝਟਕਾ–
ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਲੀਡਰਸ਼ਿਪ ਸਮੇਤ ਦਰਜਨਾਂ ਸਰਕਲ ਪ੍ਰਧਾਨਾਂ ਨੇ ਸਮੂਹਿਕ ਰੂਪ ’ਚ ਦਿੱਤੇ ਅਸਤੀਫ਼ੇ
ਫ਼ਤਹਿਗੜ੍ਹ ਸਾਹਿਬ, 5 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੇ ਸੂਬਾ ਜਨਰਲ ਸਕੱਤਰ, ਵਰਕਿੰਗ ਕਮੇਟੀ ਮੈਂਬਰ ਤੇ ਅਬਜ਼ਰਵਰ ਪਟਿਆਲਾ ਰਣਬੀਰ ਸਿੰਘ ਪੂਨੀਆ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸਮੇਤ ਦਰਜਨ ਦੇ ਕਰੀਬ ਸਰਕਲ ਪ੍ਰਧਾਨਾਂ ਨੇ ਸਮੂਹਿਕ ਰੂਪ ਵਿਚ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਭੇਜ ਦਿੱਤੇ ਹਨ। ਇਸ ਮੌਕੇ ਰਣਬੀਰ ਸਿੰਘ ਪੂਨੀਆ ਨੇ ਕਿਹਾ ਕਿ ਅਕਾਲੀ ਵਿਚਾਰਧਾਰਾ ਨਾਲ ਲਬਰੇਜ਼ ਪੰਥਕ ਜਥੇਬੰਦੀਆਂ ਦੀ ਪਾਟੋਧਾੜ ਕਾਰਨ ਪੰਥਕ ਸ਼ਕਤੀ ਖੇਰੂੰ-ਖੇਰੂੰ ਹੋਈ ਪਈ ਹੈ, ਦੂਜੇ ਪਾਸੇ ਪਾਰਟੀ ਪ੍ਰਧਾਨ ਤੇ ਸੀਨੀਅਰ ਲੀਡਰਸ਼ਿਪ ਵਿਚ ਵਿਚਾਰਾਂ ਦੇ ਮਤਭੇਦ ਅਤੇ ਤਾਲਮੇਲ ਦੀ ਘਾਟ ਹੋਣ ਕਾਰਨ ਪਾਰਟੀ ਲੀਡਰਸ਼ਿਪ ਸੂਬੇ ਦੇ ਮੌਜੂਦਾ ਸਿਆਸੀ ਤੇ ਸਮਾਜਿਕ ਮੁੱਦਿਆਂ ਸੰਬੰਧੀ ਕੋਈ ਠੋਸ ਪ੍ਰੋਗਰਾਮ ਨਹੀਂ ਦੇ ਸਕੀ।
ਫ਼ਤਹਿਗੜ੍ਹ ਸਾਹਿਬ, 5 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੇ ਸੂਬਾ ਜਨਰਲ ਸਕੱਤਰ, ਵਰਕਿੰਗ ਕਮੇਟੀ ਮੈਂਬਰ ਤੇ ਅਬਜ਼ਰਵਰ ਪਟਿਆਲਾ ਰਣਬੀਰ ਸਿੰਘ ਪੂਨੀਆ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸਮੇਤ ਦਰਜਨ ਦੇ ਕਰੀਬ ਸਰਕਲ ਪ੍ਰਧਾਨਾਂ ਨੇ ਸਮੂਹਿਕ ਰੂਪ ਵਿਚ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਭੇਜ ਦਿੱਤੇ ਹਨ। ਇਸ ਮੌਕੇ ਰਣਬੀਰ ਸਿੰਘ ਪੂਨੀਆ ਨੇ ਕਿਹਾ ਕਿ ਅਕਾਲੀ ਵਿਚਾਰਧਾਰਾ ਨਾਲ ਲਬਰੇਜ਼ ਪੰਥਕ ਜਥੇਬੰਦੀਆਂ ਦੀ ਪਾਟੋਧਾੜ ਕਾਰਨ ਪੰਥਕ ਸ਼ਕਤੀ ਖੇਰੂੰ-ਖੇਰੂੰ ਹੋਈ ਪਈ ਹੈ, ਦੂਜੇ ਪਾਸੇ ਪਾਰਟੀ ਪ੍ਰਧਾਨ ਤੇ ਸੀਨੀਅਰ ਲੀਡਰਸ਼ਿਪ ਵਿਚ ਵਿਚਾਰਾਂ ਦੇ ਮਤਭੇਦ ਅਤੇ ਤਾਲਮੇਲ ਦੀ ਘਾਟ ਹੋਣ ਕਾਰਨ ਪਾਰਟੀ ਲੀਡਰਸ਼ਿਪ ਸੂਬੇ ਦੇ ਮੌਜੂਦਾ ਸਿਆਸੀ ਤੇ ਸਮਾਜਿਕ ਮੁੱਦਿਆਂ ਸੰਬੰਧੀ ਕੋਈ ਠੋਸ ਪ੍ਰੋਗਰਾਮ ਨਹੀਂ ਦੇ ਸਕੀ। ਇਸ ਮੌਕੇ ਪਾਰਟੀ ਦੇ ਅਹੁਦਿਆਂ ਤੋਂ ਅਸਤੀਫ਼ੇ ਦੇਣ ਵਾਲਿਆਂ ਵਿਚ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ, ਦਰਬਾਰਾ ਸਿੰਘ ਰੰਧਾਵਾ ਸੂਬਾ ਜਥੇਬੰਦਕ ਸਕੱਤਰ, ਡਾ. ਮਨਜੀਤ ਸਿੰਘ ਸੁਹਾਗਹੇੜੀ ਸੂਬਾ ਜਥੇਬੰਦਕ ਸਕੱਤਰ, ਲਖਵੀਰ ਸਿੰਘ ਸੌਂਢਾ ਜ਼ਿਲ੍ਹਾ ਜਨਰਲ ਸਕੱਤਰ, ਰੁਪਿੰਦਰ ਸਿੰਘ ਬਹਿਲੋਲਪੁਰ ਜ਼ਿਲ੍ਹਾ ਸਕੱਤਰ, ਸੁਰਿੰਦਰ ਸਿੰਘ ਸੁਹਾਗਹੇੜੀ ਸਰਕਲ ਪ੍ਰਧਾਨ ਚਨਾਰਥਲ, ਗੁਰਦੇਵ ਸਿੰਘ ਵਿਰਕ ਸਰਕਲ ਪ੍ਰਧਾਨ ਸਰਹਿੰਦ, ਕਸ਼ਮੀਰਾ ਸਿੰਘ ਸਰਕਲ ਪ੍ਰਧਾਨ ਖਮਾਣੋਂ, ਹਰਪਾਲ ਸਿੰਘ ਸਰਕਲ ਪ੍ਰਧਾਨ ਖੇੜਾ, ਜੈ ਸਿੰਘ ਬਾੜਾ ਸਰਕਲ ਪ੍ਰਧਾਨ ਸਰਹਿੰਦ, ਬਲਵੀਰ ਸਿੰਘ ਸਰਕਲ ਪ੍ਰਧਾਨ ਮੂਲੇਪੁਰ, ਲਖਵੀਰ ਸਿੰਘ ਸਰਕਲ ਪ੍ਰਧਾਨ ਚੁੰਨੀ, ਜਰਨੈਲ ਸਿੰਘ ਸਰਕਲ ਪ੍ਰਧਾਨ ਨਬੀਪੁਰ, ਜੁਝਾਰ ਸਿੰਘ ਸਰਹਿੰਦ, ਨਿਰਭੈ ਸਿੰਘ ਖੇੜਾ, ਗੁਰਦੀਪ ਸਿੰਘ ਖਮਾਣੋਂ, ਦਰਬਾਰਾ ਸਿੰਘ ਬੀੜ ਭਮਾਰਸੀ ਮੀਤ ਪ੍ਰਧਾਨ ਅਤੇ ਤਰਨਜੀਤ ਸਿੰਘ ਚੰਦੂਮਾਜਰਾ ਪ੍ਰਮੁੱਖ ਹਨ ਇਸ ਤੋਂ ਇਲਾਵਾ ਜ਼ਿਲ੍ਹੇ ’ਚੋਂ 150 ਦੇ ਕਰੀਬ ਸਮਰਥਕਾਂ ਨੇ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ।