ਸ਼ਹੀਦ ਬਾਬਾ ਬਲਾਕਾ ਸਿੰਘ ਯਾਦਗਾਰੀ ਦੰਗਲ ਤੇ ਸਪੋਰਟਸ ਕਮੇਟੀ ਮਕੜੋਨਾਂ ਖ਼ੁਰਦ ਦੀ ਮੀਟਿੰਗ
ਸ੍ਰੀ ਚਮਕੌਰ ਸਾਹਿਬ, 5 ਨਵੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਮਕੜੋਨਾ ਖ਼ੁਰਦ ਦੇ ਸ਼ਹੀਦ ਬਾਬਾ ਬਲਾਕਾ ਸਿੰਘ ਯਾਦਗਾਰੀ ਦੰਗਲ ਤੇ ਸਪੋਰਟਸ ਕਮੇਟੀ ਦੀ ਮੀਟਿੰਗ ਪ੍ਰਧਾਨ ਜਥੇਦਾਰ ਗੁਰਮੀਤ ਸਿੰਘ ਮਕੜੋਨਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਿੰਡ ਦੇ ਸਰਪੰਚ ਬਲਵਿੰਦਰ ਸਿੰਘ ਨੇ ਵੀ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਪਿੰਡ ਵਿਚ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਨੌਜਵਾਨ ਵਰਗ ਨੂੰ ਦੂਰ ਰੱਖਣ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਹੇਠ ਵਿਚਾਰਾਂ ਕਰਦਿਆਂ ਸਾਲਾਨਾ ਕੁਸ਼ਤੀ ਮੁਕਾਬਲੇ 27 ਨਵੰਬਰ ਨੂੰ ਕਰਵਾਉਣ ਦਾ ਫ਼ੈਸਲਾ ਸਰਬਸੰਮਤੀ ਨਾਲ ਕੀਤਾ ਤੇ ਇਹ ਵੀ ਫ਼ੈਸਲਾ ਲਿਆ ਗਿਆ ਕਿ ਇਹ ਦੰਗਲ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਆਗਮਨ ਪੁਰਬ ਨੂੰ ਸਮਰਪਿਤ ਹੋਵੇਗਾ।
ਅਜੀਤ ਡੈਸਕ
06-11-2026