ਪ੍ਰਿੰਸੀਪਲ ਨੀਤੂ ਕੁਮਾਰ ਨੂੰ ‘ਵਿਜ਼ਨਰੀ ਐਜੂਕੇਸ਼ਨ ਲੀਡਰਸ਼ਿਪ ਐਵਾਰਡ’ ਨਾਲ ਕੀਤਾ ਸਨਮਾਨਿਤ
ਬਸੀ ਪਠਾਣਾਂ, 5 ਨਵੰਬਰ (ਰਾਜਿੰਦਰ ਸ਼ਰਮਾ)-ਪਾਈਨ ਗਰੋਵ ਪਬਲਿਕ ਸਕੂਲ ਬਸੀ ਪਠਾਣਾਂ ਦੀ ਪ੍ਰਿੰਸੀਪਲ ਨੀਤੂ ਕੁਮਾਰ ਨੂੰ ਸਿੱਖਿਆ ਦੇ ਖੇਤਰ ‘ਚ ਪਾਏ ਜਾ ਰਹੇ ਯੋਗਦਾਨ ਲਈ ‘ਵਿਜ਼ਨਰੀ ਐਜੂਕੇਸ਼ਨ ਲੀਡਰਸ਼ਿਪ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਨੀਤੂ ਕੁਮਾਰ ਜਿਨ੍ਹਾਂ ਦੀ ਯੋਗ ਅਗਵਾਈ ਹੇਠ ਪਾਈਨ ਗਰੋਵ ਪਬਲਿਕ ਸਕੂਲ ਨੇ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਬੁਲੰਦੀਆਂ ਪ੍ਰਾਪਤ ਕਰਦੇ ਹੋਏ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਆਧੁਨਿਕ ਸਿੱਖਿਆ ਪ੍ਰਣਾਲੀਆਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।
ਬਸੀ ਪਠਾਣਾਂ, 5 ਨਵੰਬਰ (ਰਾਜਿੰਦਰ ਸ਼ਰਮਾ)-ਪਾਈਨ ਗਰੋਵ ਪਬਲਿਕ ਸਕੂਲ ਬਸੀ ਪਠਾਣਾਂ ਦੀ ਪ੍ਰਿੰਸੀਪਲ ਨੀਤੂ ਕੁਮਾਰ ਨੂੰ ਸਿੱਖਿਆ ਦੇ ਖੇਤਰ ‘ਚ ਪਾਏ ਜਾ ਰਹੇ ਯੋਗਦਾਨ ਲਈ ‘ਵਿਜ਼ਨਰੀ ਐਜੂਕੇਸ਼ਨ ਲੀਡਰਸ਼ਿਪ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਨੀਤੂ ਕੁਮਾਰ ਜਿਨ੍ਹਾਂ ਦੀ ਯੋਗ ਅਗਵਾਈ ਹੇਠ ਪਾਈਨ ਗਰੋਵ ਪਬਲਿਕ ਸਕੂਲ ਨੇ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਬੁਲੰਦੀਆਂ ਪ੍ਰਾਪਤ ਕਰਦੇ ਹੋਏ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਆਧੁਨਿਕ ਸਿੱਖਿਆ ਪ੍ਰਣਾਲੀਆਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਸਕੂਲ ਪ੍ਰੈਜ਼ੀਡੈਂਟ ਵਿਜੇ ਕੌਸ਼ਲ, ਡਾਇਰੈਕਟਰ ਵਿਕਾਸ ਕੌਸ਼ਲ ਅਤੇ ਚੇਅਰਪਰਸਨ ਵੀਣਾ ਕੌਸ਼ਲ ਨੇ ਪ੍ਰਿੰਸੀਪਲ ਨੀਤੂ ਕੁਮਾਰ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਕਾਰਜਸ਼ੈਲੀ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਨੀਤੂ ਕੁਮਾਰ ਦੀ ਇਸ ਪ੍ਰਾਪਤੀ ਤੇ ਪਾਈਨ ਗਰੋਵ ਪਬਲਿਕ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਹੈ ਅਤੇ ਇਹ ਸਨਮਾਨ ਪ੍ਰਿੰਸੀਪਲ ਨੀਤੂ ਕੁਮਾਰ ਦੀ ਅਣਥੱਕ ਮਿਹਨਤ ਅਤੇ ਸਮਰਪਣ ਦਾ ਹੀ ਨਤੀਜਾ ਹੈ।