10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਦਵਿੰਦਰ ਸਿੰਘ ਮਾਜਰੀ ਭਾਜਪਾ ਵਿਚ ਸ਼ਾਮਿਲ

ਖਮਾਣੋਂ, 9 ਨਵੰਬਰ (ਮਨਮੋਹਣ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਵਿੰਦਰ ਸਿੰਘ ਮਾਜਰੀ ਬੀਤੇ ਦਿਨ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਕੀਤਾ ਗਿਆ।

ਅਜੀਤ ਡੈਸਕ 10-11-2026
ਖਮਾਣੋਂ, 9 ਨਵੰਬਰ (ਮਨਮੋਹਣ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਵਿੰਦਰ ਸਿੰਘ ਮਾਜਰੀ ਬੀਤੇ ਦਿਨ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਕੀਤਾ ਗਿਆ। ਇਸ ਉਪਰੰਤ ਗੱਲਬਾਤ ਕਰਦਿਆਂ ਦਵਿੰਦਰ ਸਿੰਘ ਮਾਜਰੀ ਨੇ ਦੱਸਿਆ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਹਿਤੂ ਨੀਤੀਆਂ ਨੂੰ ਦੇਖਦੇ ਹੋਏ ਭਾਜਪਾ ਵਿਚ ਸ਼ਾਮਿਲ ਹੋਏ ਹਨ। ਉਨ੍ਹਾਂ ਦੱਸਿਆ ਕਿ ਕਿ ਭਾਰਤੀ ਜਨਤਾ ਪਾਰਟੀ ਦਾ ਪੰਜਾਬ ਪ੍ਰਤੀ ਨਜ਼ਰੀਆ ਬਿਲਕੁਲ ਸਪਸ਼ਟ ਹੈ, ਜਿਸ ਤੋਂ ਉਹ ਮਹਿਸੂਸ ਕਰਦੇ ਹਨ ਕਿ ਜੇਕਰ ਪੰਜਾਬ ਨੂੰ ਹੋਰ ਜ਼ਿਆਦਾ ਤਰੱਕੀ ਵੱਲ ਲੈ ਕੇ ਜਾਣਾ ਹੈ ਤਾਂ ਪੰਜਾਬ ਵਿਚ ਭਾਜਪਾ ਦੀ ਸਰਕਾਰ ਦਾ ਬਣਨਾ ਅਤਿ ਜ਼ਰੂਰੀ ਹੈ ਜ਼ਿਕਰਯੋਗ ਹੈ ਕਿ ਦਵਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਵਿਚ ਸਰਗਰਮ ਆਗੂ ਵਜੋਂ ਵਿਚਰਦੇ ਰਹੇ ਹਨ ਅਤੇ ਉਹ ਆਪਣੇ ਪਿੰਡ ਦੇ ਸਰਪੰਚ ਅਤੇ ਬਲਾਕ ਖਮਾਣੋਂ ਦੇ ਸਰਪੰਚ ਯੂਨੀਅਨ ਦੇ ਸਰਪ੍ਰਸਤ ਵੀ ਰਹੇ ਹਨ। ਆਪਣੀ ਸਿਆਸੀ ਪਾਰੀ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਉਹ ਆਪਣੀਆਂ ਸਿਆਸੀ ਸਰਗਰਮੀ ਵਿਧਾਨ ਸਭਾ ਹਲਕਾ ਖੰਨਾ ਤੋਂ ਸ਼ੁਰੂ ਕਰਨ ਜਾ ਰਹੇ ਹਨ, ਜਿਸ ਤੋਂ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਆਉਣ ਵਾਲੇ ਸਮੇਂ ਵਿਚ ਵਿਧਾਨ ਸਭਾ ਹਲਕਾ ਖੰਨੇ ਤੋਂ ਬਤੌਰ ਵਿਧਾਇਕ ਦੀ ਚੋਣ ਵੀ ਲੜ ਸਕਦੇ ਹਨ।
ਪਿਛਲੀ ਖ਼ਬਰ ਦੁਕਾਨਦਾਰ ਦੀ ਨਕਦੀ ਤੇ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਜੀ ਹਰ ਹੱਥੀਂ ਕਿਰਤ ਕਰਨ ਵਾਲੇ ਲਈ ਪ੍ਰੇਰਣਾ ਸਰੋਤ-ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।