10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਦੁਕਾਨਦਾਰ ਦੀ ਨਕਦੀ ਤੇ ਸੋਨੇ ਦੀ ਚੇਨ ਖੋਹ ਕੇ ਫ਼ਰਾਰ

ਸਮਾਣਾ, 9 ਨਵੰਬਰ (ਹਰਵਿੰਦਰ ਸਿੰਘ ਟੋਨੀ)-ਸਥਾਨਕ ਬੱਸ ਅੱਡਾ ਸੜਕ ’ਤੇ ਇਕ ਸਪੇਅਰ ਪਾਰਟਸ ਦੀ ਦੁਕਾਨ ਕਰਦੇ ਦਿਨੇਸ਼ ਨਾਮੀ ਦੁਕਾਨਦਾਰ ਤੋਂ ਕੁੱਝ ਅਣਪਛਾਤੇ ਵਿਅਕਤੀ ਬੀਤੇ ਸਨਿਚਰਵਾਰ ਦੀ ਰਾਤ ਨਕਦੀ ਤੇ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਖੋਹ ਕਰਨ ਵਾਲੇ ਵਿਅਕਤੀਆਂ ਦੀ ਮੁਸਤੈਦੀ ਨਾਲ ਭਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 10-11-2026
ਸਮਾਣਾ, 9 ਨਵੰਬਰ (ਹਰਵਿੰਦਰ ਸਿੰਘ ਟੋਨੀ)-ਸਥਾਨਕ ਬੱਸ ਅੱਡਾ ਸੜਕ ’ਤੇ ਇਕ ਸਪੇਅਰ ਪਾਰਟਸ ਦੀ ਦੁਕਾਨ ਕਰਦੇ ਦਿਨੇਸ਼ ਨਾਮੀ ਦੁਕਾਨਦਾਰ ਤੋਂ ਕੁੱਝ ਅਣਪਛਾਤੇ ਵਿਅਕਤੀ ਬੀਤੇ ਸਨਿਚਰਵਾਰ ਦੀ ਰਾਤ ਨਕਦੀ ਤੇ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਖੋਹ ਕਰਨ ਵਾਲੇ ਵਿਅਕਤੀਆਂ ਦੀ ਮੁਸਤੈਦੀ ਨਾਲ ਭਾਲ ਕੀਤੀ ਜਾ ਰਹੀ ਹੈ। ਦੁਕਾਨਦਾਰ ਦਿਨੇਸ਼ ਉਰਫ਼ ਡਿੰਪਲ ਪੁੱਤਰ ਹਿੰਮਤ ਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਸ਼ਨੀਵਾਰ ਕੁਝ ਅਣਪਛਾਤੇ ਵਿਅਕਤੀ ਉਸ ਦੀ ਦੁਕਾਨ ’ਤੇ ਸਪੇਅਰ ਪਾਰਟਸ ਦਾ ਸਾਮਾਨ ਲੈਣ ਆਏ ਤੇ ਕਾਫ਼ੀ ਦੇਰ ਖੜ੍ਹੇ ਰਹੇ। ਇਸ ਦੌਰਾਨ ਰਾਤ 9 ਵਜੇ ਦੇ ਕਰੀਬ ਜਦੋਂ ਉਹ ਦੁਕਾਨ ਦੇ ਨਾਲ ਵਾਲੀ ਗਲੀ ’ਚੋਂ ਆਪਣਾ ਵਾਹਨ ਲੈਣ ਗਿਆ ਤਾਂ ਉਨ੍ਹਾਂ ਅਣਪਛਾਤੇ ਵਿਅਕਤੀਆਂ ਪਿੱਛਿਓਂ ਆ ਕੇ ਉਸ ’ਤੇ ਹਮਲਾ ਕਰਦਿਆਂ ਉਸ ਕੋਲ ਫੜੀ ਦੋ ਲੱਖ ਤੋਂ ਵਧ ਨਕਦੀ ਤੇ ਕਰੀਬ ਦੋ ਢਾਈ ਤੋਲੇ ਦੀ ਸੋਨੇ ਦੀ ਚੈਨ ਖੋਹ ਕੇ ਫ਼ਰਾਰ ਹੋ ਗਏ। ਦਿਨੇਸ਼ ਵਲੋਂ ਘਟਨਾ ਉਪਰੰਤ ਰੌਲਾ ਪਾਉਣ ’ਤੇ ਨੇੜਲੇ ਦੁਕਾਨਦਾਰ ਵਲੋਂ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਵਲੋਂ ਅਣਪਛਾਤੇ ਲੁਟੇਰਿਆਂ ਦੀ ਪੂਰੀ ਮੁਸਤੈਦੀ ਨਾਲ ਭਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਵਿਆਹੁਤਾ ਨੇ ਕੀਤੀ ਆਤਮ ਹੱਤਿਆ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਦਵਿੰਦਰ ਸਿੰਘ ਮਾਜਰੀ ਭਾਜਪਾ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।