10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪ੍ਰਧਾਨ ਗੋਲੂ ਨੇ ਕੀਤੀ ਅਕਾਲੀ ਆਗੂ ਮਜੀਠੀਆ ਨਾਲ ਮੁਲਾਕਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੀਤੀ ਅਹਿਮ ਚਰਚਾ

ਨਾਭਾ, 9 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸ਼ਹਿਰੀ ਬਲਾਕ ਪ੍ਰਧਾਨ ਗੁਰਸੇਵਕ ਸਿੰਘ ਗੋਲੂ (ਗੋਲੂ ਪ੍ਰਧਾਨ) ਵਲੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਹਲਕੇ ਦੀ ਸਿਆਸੀ ਸਥਿਤੀ ਨੂੰ ਲੈ ਕੇ ਅਕਾਲੀ ਆਗੂ ਮਜੀਠੀਆ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਸ਼੍ਰੋਅਦ (ਬ) ਦੇ ਸ਼ਹਿਰੀ ਬਲਾਕ ਪ੍ਰਧਾਨ ਗੁਰਸੇਵਕ ਸਿੰਘ ਗੋਲੂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਸਮੇਂ ਗੁਲਦਸਤਾ ਭੇਟ ਕਰਦੇ ਹੋਏ। ਅਜੀਤ ਤਸਵੀਰ 10-11-2026
ਨਾਭਾ, 9 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸ਼ਹਿਰੀ ਬਲਾਕ ਪ੍ਰਧਾਨ ਗੁਰਸੇਵਕ ਸਿੰਘ ਗੋਲੂ (ਗੋਲੂ ਪ੍ਰਧਾਨ) ਵਲੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਹਲਕੇ ਦੀ ਸਿਆਸੀ ਸਥਿਤੀ ਨੂੰ ਲੈ ਕੇ ਅਕਾਲੀ ਆਗੂ ਮਜੀਠੀਆ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਉਪਰੰਤ ਗੱਲਬਾਤ ਕਰਦੇ ਹੋਏ ਪ੍ਰਧਾਨ ਗੋਲੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਹਲਕੇ ਅੰਦਰ ਪਾਰਟੀ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਰਣਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬਿਕਰਮ ਸਿੰਘ ਮਜੀਠੀਆ ਨਾਲ ਹੋਈ। ਇਸ ਮੁਲਾਕਾਤ ਤੋਂ ਬਾਅਦ ਹੁਣ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਚੋਣਾਂ ਲਈ ਪੂਰੀ ਤਰ੍ਹਾਂ ਸਰਗਰਮ ਕੀਤਾ ਜਾਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪਿਛਲੇ ਵਿਕਾਸ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ।
ਪਿਛਲੀ ਖ਼ਬਰ ਦੀਵਾਲੀ ਮੌਕੇ ਸਤਪਾਲ ਸਿੰਘ ਪੁਨੀਆ ਨੇ ਹਰਿਆਣਾ ਭਾਜਪਾ ਦੇ ਉਪ ਪ੍ਰਧਾਨ ਅਸ਼ੋਕ ਗੁੱਜਰ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਵਿਆਹੁਤਾ ਨੇ ਕੀਤੀ ਆਤਮ ਹੱਤਿਆ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।