10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਅਮਲ ਸੁਸਾਇਟੀ ਵਲੋਂ 15 ਨਵੰਬਰ ਨੂੰ ਸਾਲਾਨਾ ਧਾਰਮਿਕ ਸਮਾਗਮ

ਨਾਭਾ, 9 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸਥਾਨਕ ਅਲਹੌਰਾਂ ਗੇਟ ਸਥਿਤ ਸ਼ਮਸ਼ਾਨ ਘਾਟ ਵਿਖੇ ਪ੍ਰਬੰਧਕੀ ਸੇਵਾਵਾਂ ਅਤੇ ਸਮਾਜ ਭਲਾਈ ਦੇ ਕਾਰਜਾਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੀ ਸੰਸਥਾ ਅਮਲ ਸੁਸਾਇਟੀ ਨਾਭਾ ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਬਲਜੀਤ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਕਰਵਾਏ ਜਾਣ ਵਾਲੇ ਸਾਲਾਨਾ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 10-11-2026
ਨਾਭਾ, 9 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸਥਾਨਕ ਅਲਹੌਰਾਂ ਗੇਟ ਸਥਿਤ ਸ਼ਮਸ਼ਾਨ ਘਾਟ ਵਿਖੇ ਪ੍ਰਬੰਧਕੀ ਸੇਵਾਵਾਂ ਅਤੇ ਸਮਾਜ ਭਲਾਈ ਦੇ ਕਾਰਜਾਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੀ ਸੰਸਥਾ ਅਮਲ ਸੁਸਾਇਟੀ ਨਾਭਾ ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਬਲਜੀਤ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਕਰਵਾਏ ਜਾਣ ਵਾਲੇ ਸਾਲਾਨਾ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰਧਾਨ ਬਲਜੀਤ ਸਿੰਘ ਖਹਿਰਾ ਨੇ ਦੱਸਿਆ ਕਿ 15 ਨਵੰਬਰ ਨੂੰ ਸਵੇਰੇ 10 ਵਜੇ ਕਮਿਊਨਿਟੀ ਹਾਲ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਜਾਣਗੇ। ਉਪਰੰਤ ਭਾਈ ਬਲਵਿੰਦਰ ਸਿੰਘ ਕੌਲ ਵਾਲਿਆਂ ਦਾ ਕੀਰਤਨੀ ਜਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰੇਗਾ। ਧਾਰਮਿਕ ਸਮਾਗਮ ਉਪਰੰਤ ਨਾਭਾ ਸ਼ਹਿਰ ਦੀ ਜਨਰਲ ਕੈਟਾਗਰੀ ਨਾਲ ਸੰਬੰਧਿਤ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫ਼ੇ ਤਕਸੀਮ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਮੀਟਿੰਗ ਦੌਰਾਨ ਗੁਰਦੁਆਰਾ ਅਲਾਹਣੀਆਂ ਸਾਹਿਬ ਦੀ ਕਾਰ ਸੇਵਾ ਲਈ ਇਕ ਲੱਖ ਰੁਪਏ ਦੀ ਸੇਵਾ ਕਰਨ ਵਾਲੇ ਰਣਜੀਤ ਸਿੰਘ ਢੀਂਡਸਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਛੱਜੂ ਰਾਮ ਸਿੰਘੀ ਜਨਰਲ ਸਕੱਤਰ, ਸੁਖਪਿੰਦਰ ਸਿੰਘ ਕੈਸ਼ੀਅਰ, ਮੀਤ ਪ੍ਰਧਾਨ ਅਮਰਜੀਤ ਵਰਮਾ, ਸੁਚੇਤ ਸਿੰਘ ਬੇਦੀ, ਸਹਾਇਕ ਸਕੱਤਰ ਦਰਸ਼ਨ ਸਿੰਘ ਹਰਜਾਈ, ਅਜੀਤ ਸਿੰਘ ਖਹਿਰਾ, ਸਲਾਹਕਾਰ ਮਲਕੀਤ ਸਿੰਘ ਅੰਟਾਲ, ਬਰਿੰਦਰਪਾਲ ਸਿੰਘ, ਗੁਰਜਿੰਦਰ ਸਿੰਘ, ਪਰਮਜੀਤ ਸਿੰਘ ਸੋਢੀ ਅਤੇ ਦਵਿੰਦਰ ਖੇਤਰਪਾਲ ਸਮੇਤ ਹੋਰ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਸਾਨੂੰ ਕਿਰਤੀ ਵਰਗ ਅਤੇ ਉਨ੍ਹਾਂ ਦੀ ਕਿਰਤ ਦਾ ਸਨਮਾਨ ਕਰਨਾ ਚਾਹੀਦਾ ਹੈ – ਸੁਖਵੀਰ ਸਿੰਘ ਅਬਲੋਵਾਲ ਅਗਲੀ ਖ਼ਬਰ ਸਿ੍ਸ਼ਟੀ ਦੇ ਨਿਰਮਾਣ ਤੇ ਦੇਸ਼ ਦੇ ਵਿਕਾਸ ’ਚ ਕਿਰਤੀਆਂ ਤੇ ਸ਼ਿਲਪਕਾਰਾਂ ਦਾ ਯੋਗਦਾਨ ਲਾਸਾਨੀ-ਚੌਧਰੀ ਨਿਰਮਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।