ਫ਼ਰਦ ਕੇਂਦਰ ਚਨਾਰਥਲ ਕਲਾਂ ਦੇ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
ਜਖਵਾਲੀ, 10 ਨਵੰਬਰ (ਨਿਰਭੈ ਸਿੰਘ)-ਇਨਲਿਸਟਮੇੈਂਟ ਆਊਟਸੋਰਸਿੰਗ ਤਾਲਮੇਲ ਕਮੇਟੀ ਪੰਜਾਬ ਦੀ ਸਰਪ੍ਰਸਤੀ ਹੇਠ ਫ਼ਰਦ ਕੇਂਦਰ ਮੁਲਾਜ਼ਮ ਯੂਨੀਅਨ ਫ਼ਤਹਿਗੜ੍ਹ ਸਾਹਿਬ ਵਲੋਂ ਸਬ ਤਹਿਸੀਲ ਚਨਾਰਥਲ ਕਲਾਂ ਵਿਖੇ ਫ਼ਰਦ ਕੇਂਦਰ ਮੁਲਾਜ਼ਮਾਂ ਨੇ ਜ਼ਿਲ੍ਹਾ ਪ੍ਰਧਾਨ ਮੋਹਿਤ ਵਰਮਾ ਦੀ ਅਗਵਾਈ ਹੇਠ ਰੋਸ ਮੁਜ਼ਾਹਰਾ ਕਰਕੇ ਕਾਲੀ ਦੀਵਾਲੀ ਮਨਾਈ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮੋਹਿਤ ਵਰਮਾ, ਖ਼ਜ਼ਾਨਚੀ ਗੁਰਮੀਤ ਸਿੰਘ, ਸਲਾਹਕਾਰ ਲਖਵੀਰ ਸਿੰਘ, ਜ਼ਿਲ੍ਹਾ ਨੁਮਾਇੰਦਾ ਮੰਗਲ ਦਾਸ, ਪੈੱ੍ਰਸ ਸਕੱਤਰ ਪ੍ਰਭਜੋਤ ਸਿੰਘ ਆਦਿ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸਰਕਾਰ ਬਣਨ ਤੋਂ ਪਹਿਲਾ ਇਹ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਦੇ ਬਣਦਿਆਂ ਹੀ ਪਹਿਲ ਦੇ ਆਧਾਰ ’ ਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਮੰਨ ਕੇ ਲਾਗੂ ਕੀਤਾ ਜਾਵੇਗਾ, ਜਿਸ ਤਹਿਤ ਇੰਨਲਿਸਟਮੈਟ ਆਊਟਸੋਰਸਿੰਗ, ਠੇਕਾ ਆਧਾਰਿਤ ਅਤੇ ਡੇਲੀਵੇਜ ਕਾਮਿਆਂ ਨੂੰ ਸਬੰਧਿਤ ਵਿਭਾਗਾਂ ਅਧੀਨ ਲਿਆ ਕੇ ਪੱਕਾ ਕੀਤਾ ਜਾਵੇਗਾ, ਪਰ ਬੀਤੇ ਸਮਿਆਂ ਦੌਰਾਨ ਅਨੇਕਾਂ ਵਾਰ ‘ਆਪ’ ਦੀ ਸਰਕਾਰ ਨਾਲ ਮੀਟਿੰਗਾਂ ਵੀ ਕੀਤੀਆਂ ਜਾਂਦੀਆਂ ਰਹੀਆਂ ਹਨ ਅਤੇ ਸਰਕਾਰ ਨੂੰ ਕੀਤੇ ਵਾਅਦੇ ਵੀ ਯਾਦ ਕਰਵਾਏ ਗਏ ਪਰ ਸਰਕਾਰ ਦੇ ਕੰਨਾ ਤੇ ਜੂਅ ਨਹੀਂ ਸਰਕ ਰਹੀ।
ਜਖਵਾਲੀ, 10 ਨਵੰਬਰ (ਨਿਰਭੈ ਸਿੰਘ)-ਇਨਲਿਸਟਮੇੈਂਟ ਆਊਟਸੋਰਸਿੰਗ ਤਾਲਮੇਲ ਕਮੇਟੀ ਪੰਜਾਬ ਦੀ ਸਰਪ੍ਰਸਤੀ ਹੇਠ ਫ਼ਰਦ ਕੇਂਦਰ ਮੁਲਾਜ਼ਮ ਯੂਨੀਅਨ ਫ਼ਤਹਿਗੜ੍ਹ ਸਾਹਿਬ ਵਲੋਂ ਸਬ ਤਹਿਸੀਲ ਚਨਾਰਥਲ ਕਲਾਂ ਵਿਖੇ ਫ਼ਰਦ ਕੇਂਦਰ ਮੁਲਾਜ਼ਮਾਂ ਨੇ ਜ਼ਿਲ੍ਹਾ ਪ੍ਰਧਾਨ ਮੋਹਿਤ ਵਰਮਾ ਦੀ ਅਗਵਾਈ ਹੇਠ ਰੋਸ ਮੁਜ਼ਾਹਰਾ ਕਰਕੇ ਕਾਲੀ ਦੀਵਾਲੀ ਮਨਾਈ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮੋਹਿਤ ਵਰਮਾ, ਖ਼ਜ਼ਾਨਚੀ ਗੁਰਮੀਤ ਸਿੰਘ, ਸਲਾਹਕਾਰ ਲਖਵੀਰ ਸਿੰਘ, ਜ਼ਿਲ੍ਹਾ ਨੁਮਾਇੰਦਾ ਮੰਗਲ ਦਾਸ, ਪੈੱ੍ਰਸ ਸਕੱਤਰ ਪ੍ਰਭਜੋਤ ਸਿੰਘ ਆਦਿ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸਰਕਾਰ ਬਣਨ ਤੋਂ ਪਹਿਲਾ ਇਹ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਦੇ ਬਣਦਿਆਂ ਹੀ ਪਹਿਲ ਦੇ ਆਧਾਰ ’ ਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਮੰਨ ਕੇ ਲਾਗੂ ਕੀਤਾ ਜਾਵੇਗਾ, ਜਿਸ ਤਹਿਤ ਇੰਨਲਿਸਟਮੈਟ ਆਊਟਸੋਰਸਿੰਗ, ਠੇਕਾ ਆਧਾਰਿਤ ਅਤੇ ਡੇਲੀਵੇਜ ਕਾਮਿਆਂ ਨੂੰ ਸਬੰਧਿਤ ਵਿਭਾਗਾਂ ਅਧੀਨ ਲਿਆ ਕੇ ਪੱਕਾ ਕੀਤਾ ਜਾਵੇਗਾ, ਪਰ ਬੀਤੇ ਸਮਿਆਂ ਦੌਰਾਨ ਅਨੇਕਾਂ ਵਾਰ ‘ਆਪ’ ਦੀ ਸਰਕਾਰ ਨਾਲ ਮੀਟਿੰਗਾਂ ਵੀ ਕੀਤੀਆਂ ਜਾਂਦੀਆਂ ਰਹੀਆਂ ਹਨ ਅਤੇ ਸਰਕਾਰ ਨੂੰ ਕੀਤੇ ਵਾਅਦੇ ਵੀ ਯਾਦ ਕਰਵਾਏ ਗਏ ਪਰ ਸਰਕਾਰ ਦੇ ਕੰਨਾ ਤੇ ਜੂਅ ਨਹੀਂ ਸਰਕ ਰਹੀ। ਜਿਸ ਦੇ ਵਿਰੋਧ ਵਜੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੇ ਕਾਲੀ ਦੀਵਾਲੀ ਮਨਾ ਕੇ ਆਪਣਾ ਰੋਸ ਪ੍ਰਗਟ ਕੀਤਾ ਹੈ।