11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਹੋਰਨਾਂ ਪਾਰਟੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਆਏ ਵਰਕਰਾਂ ਅਤੇ ਆਗੂਆਂ ਦਾ ਕੀਤਾ ਸਵਾਗਤ

ਬਹਾਦਰਗੜ, 11 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਹਲਕਾ ਇੰਚਾਰਜ ਸਨੌਰ ਲੱਗਣ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਟੀਮ ਨਾਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਨਤਮਸਤਕ ਹੋਏ ਅਤੇ ਸ਼ੁਕਰਾਨਾ ਕੀਤਾ। ਇਸ ਮੌਕੇ ਪ੍ਰੋ.

ਅਜੀਤ ਡੈਸਕ 12-11-2026
ਬਹਾਦਰਗੜ, 11 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਹਲਕਾ ਇੰਚਾਰਜ ਸਨੌਰ ਲੱਗਣ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਟੀਮ ਨਾਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਨਤਮਸਤਕ ਹੋਏ ਅਤੇ ਸ਼ੁਕਰਾਨਾ ਕੀਤਾ। ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਉਹਨਾਂ ਗੁਰੂ ਸਾਹਿਬ ਦਾ ਸ਼ੁਕਰਾਨਾ ਅਤੇ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਨ ਲਈ ਇਹ ਸਮਾਗਮ ਕਰਵਾਇਆ ਹੈ ਅਤੇ ਉਹ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਹਨਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਵਰਕਰਾਂ ਅਤੇ ਆਮ ਲੋਕਾਂ ਅਤੇ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦੇ ਹਨ ਉਹਨਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਪੰਥਕ ਪਾਰਟੀ ਹੈ ਜੋ ਪੰਜਾਬ ਦੀਆਂ ਸਮੱਸਿਆਵਾਂ ਨੂੰ ਸੰਜੀਦਾ ਢੰਗ ਨਾਲ ਲੈ ਕੇ ਪੰਜਾਬ ਦੇ ਵਿਕਾਸ ਦੀ ਗੱਲ ਕਰਦੀ ਹੈ। ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪਾਰਟੀ ਵੱਲੋਂ ਹਲਕਾ ਸਨੌਰ ਦਾ ਇੰਚਾਰਜ ਲਾਏ ਜਾਣ ਤੇ ਗੁਰੂ ਦਾ ਸ਼ੁਕਰਾਨਾ ਕਰਨ ਲਈ ਇੱਥੇ ਪਹੁੰਚੇ ਹਨ ਅਤੇ ਇਸ ਲਈ ਉਹ ਪਾਰਟੀ ਦਾ ਵੀ ਧੰਨਵਾਦ ਕਰਦੇ ਹਨ।ਇਸ ਸ਼ੁਕਰਾਨਾ ਸਮਾਗਮ ਮੌਕੇ ਜ਼ਿਲਾ ਪ੍ਰਧਾਨ ਅਕਾਲੀ ਦਲ ਸ਼ਹਿਰੀ ਅਮਿਤ ਰਾਠੀ ,ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਤਜਿੰਦਰ ਪਾਲ ਸਿੰਘ ਸੰਧੂ ਗੁਰਦੇਵ ਸਿੰਘ ਪੂਨੀਆ, ਗੁਰਦੀਪ ਸਿੰਘ ਸੇਖਪੁਰਾ, ਜਥੇਦਾਰ ਜਸਮੇਰ ਸਿੰਘ ਲਾਸੜੂ, ਕੁਲਦੀਪ ਸਿੰਘ ਹਰਪਾਲਪੁਰ, ਕੁਲਦੀਪ ਸਿੰਘ ਸਮਸਪੁਰ, ਜਸਵੀਰ ਸਿੰਘ ਲਲੀਣਾ, ਗੁਰਜੰਟ ਸਿੰਘ ਨੂਰਖੇੜੀਆਂ, ਸਾਰੇ ਸਰਕਲ ਪ੍ਰਧਾਨ, ਭੁਪਿੰਦਰ ਸਿੰਘ ਸੈਫਦੀਪੁਰ, ਜਗਜੀਤ ਸਿੰਘ ਕੌਲੀ, ਬਲਵਿੰਦਰ ਸਿੰਘ ਸਰੁਸਤੀਗੜ੍ਹ, ਸੁਰਜੀਤ ਸਿੰਘ ਠੇਕੇਦਾਰ ਪਿੰਡ ਹਸਨਪੁਰ ਪ੍ਰੋਹਤਾਂ, ਬਲਵਿੰਦਰ ਸਿੰਘ ਕਰਹੇੜੀ, ਜੰਗ ਸਿੰਘ ਰੁੜਕਾ, ਸਤਿਨਾਮ ਸਿੰਘ ਸੱਤਾ, ਕੁਲਦੀਪ ਸਿੰਘ ਰੱਫਾ, ਤੀਰਥ ਸਿੰਘ ਦੌਣ ਕਲਾਂ, ਕਮਲਜੀਤ ਸਿੰਘ ਦੋਣ ਕਲਾਂ, ਮੋਹਨ ਸਿੰਘ ਮਹਿਮਦਪੁਰ, ਸੁਰਿੰਦਰ ਸਿੰਘ ਨੂਰਖੇੜੀਆਂ, ਬਲਕਾਰ ਸਿੰਘ, ਸਰਦੂਲ ਸਿੰਘ ਮਹਿਮਦਪੁਰ, ਬੀਬੀ ਬਲਵੀਰ ਕੌਰ ਘੁੰਮਣ, ਜਰਨੈਲ ਸਿੰਘ ਰਠੌਰ, ਸੁਰਜੀਤ ਸਿੰਘ, ਜਸਬੀਰ ਸਿੰਘ ਮਿੱਠੂ ਮਾਜਰਾ ਅਤੇ ਹੋਰ ਆਗੂ ਮੌਜੂਦ ਸਨ।
ਪਿਛਲੀ ਖ਼ਬਰ 24 ਘੰਟਿਆਂ ’ਚ ਪਿੰਡ ਬਰਵਾਲੀ ਕਲਾਂ ਦੇ ਦੋ ਵਿਅਕਤੀਆਂ ਵਲੋਂ ਰੇਲਵੇ ਲਾਈਨ ਥੱਲੇ ਆ ਕੇ ਖ਼ੁਦਕੁਸ਼ੀ ਅਗਲੀ ਖ਼ਬਰ ਨਸ਼ਿਆਂ ਤੋਂ ਦੂਰ ਰਹਿਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਉਪਰਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।