13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪੀ.ਸੀ.ਐਸ. ਅਧਿਕਾਰੀ ਇਸਮਤ ਵਿਜੈ ਸਿੰਘ ਨੇ ਬਤੌਰ ਏ. ਡੀ. ਸੀ. (ਜਨਰਲ) ਅਹੁਦਾ ਸੰਭਾਲਿਆ

ਫ਼ਤਹਿਗੜ੍ਹ ਸਾਹਿਬ, 12 ਨਵੰਬਰ (ਮਨਪ੍ਰੀਤ ਸਿੰਘ)-2016 ਬੈਚ ਦੇ ਪੀ. ਸੀ.

ਵਧੀਕ ਡਿਪਟੀ ਕਮਿਸ਼ਨਰ ਇਸਮਤ ਵਿਜੈ ਸਿੰਘ 13-11-2026
ਫ਼ਤਹਿਗੜ੍ਹ ਸਾਹਿਬ, 12 ਨਵੰਬਰ (ਮਨਪ੍ਰੀਤ ਸਿੰਘ)-2016 ਬੈਚ ਦੇ ਪੀ.ਸੀ.ਐਸ ਅਧਿਕਾਰੀ ਇਸਮਤ ਵਿਜੈ ਸਿੰਘ ਨੇ ਅੱਜ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਐਸ.ਡੀ.ਐਮ.ਧੂਰੀ ਤਾਇਨਾਤ ਸਨ। ਵਧੀਕ ਡਿਪਟੀ ਕਮਿਸ਼ਨਰ (ਜ) ਦਾ ਚਾਰਜ ਸੰਭਾਲਣ ਉਪਰੰਤ ਇਸਮਤ ਵਿਜੈ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੇ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਨੂੰ ਤਰਜ਼ੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਸਰਲ ਤਰੀਕੇ ਨਾਲ ਦੇਣ ਸਮੇਤ ਸਿਹਤ, ਸਿੱਖਿਆ, ਪੀਣ ਵਾਲੇ ਪਾਣੀ , ਸਾਫ-ਸਫਾਈ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਮੁੜ ਸੇਵਾਵਾਂ ਨਿਭਾਉਣ ਦਾ ਮੌਕਾ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਰਾਹੀਂ ਸ਼ਹੀਦਾਂ ਦੀ ਧਰਤੀ ਨੂੰ ਸਾਫ਼ ਸੁਥਰਾ ਤੇ ਖ਼ੂਬਸੂਰਤ ਬਣਾਇਆ ਜਾਵੇਗਾ ਤਾਂ ਜੋ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੇ ਰੋਜ਼ਾ ਸ਼ਰੀਫ਼ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ਤੇ ਨਤਮਸਤਕ ਹੋਣ ਲਈ ਪਹੁੰਚਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਆਵੇ।
ਪਿਛਲੀ ਖ਼ਬਰ ਪੰਜਾਬ ਸਰਕਾਰ ਮੰਡੀਆਂ ਵਿਚ ਆ ਰਹੀ ਕਿਸਾਨਾਂ ਦੀ ਝੋਨੇ ਦੀ ਫ਼ਸਲ ਨੂੰ ਪਹਿਲ ਦੇ ਆਧਾਰ ’ਤੇ ਖ਼ਰੀਦੇ-ਭੱਟਮਾਜਰਾ, ਚਨਾਰਥਲ ਅਗਲੀ ਖ਼ਬਰ ਖਮਾਣੋਂ ਪਹੁੰਚਣ ’ਤੇ ਜਵਾਨੀ ਬਚਾਓ ਸਾਈਕਲ ਰੈਲੀ ਦਾ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।