13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਹਰ ਵਰਗ ਦੀ ਭਲਾਈ ਲਈ ਵਚਨਬੱਧ ਮਾਨ ਸਰਕਾਰ-ਸੁਰਜੀਤ ਸਿੰਘ ਰੱਖੜਾ

ਸਮਾਣਾ, 12 ਨਵੰਬਰ (ਹਰਵਿੰਦਰ ਸਿੰਘ ਟੋਨੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਲੋਕ ਭਲਾਈ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਰਾਹੀਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਆਪਣੀ ਵਚਨਬੱਧਤਾ ਦਰਸਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਕੀਤਾ।

ਅਜੀਤ ਡੈਸਕ 13-11-2026
ਸਮਾਣਾ, 12 ਨਵੰਬਰ (ਹਰਵਿੰਦਰ ਸਿੰਘ ਟੋਨੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਲੋਕ ਭਲਾਈ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਰਾਹੀਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਆਪਣੀ ਵਚਨਬੱਧਤਾ ਦਰਸਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਕੀਤਾ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਮਾਨ ਸਰਕਾਰ ਵਲੋਂ ਸਿਹਤ ਖੇਤਰ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਦਕਿ ਆਮ ਆਦਮੀ ਕਲੀਨਿਕਾਂ ਵਿਚ ਮੁਫ਼ਤ ਦਵਾਈਆਂ ਅਤੇ ਟੈਸਟਾਂ ਦੀ ਸਹੂਲਤ ਉਪਲੱਬਧ ਹੈ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਦੇ ਸਨਮਾਨ ਲਈ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਮਹਿਲਾਵਾਂ ਨੂੰ 1500 ਰੁਪਏ ਦੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ 90 ਫ਼ੀਸਦੀ ਘਰਾਂ ਨੂੰ ਘਰੇਲੂ ਖ਼ਪਤ ਲਈ ਮੁਫ਼ਤ ਬਿਜਲੀ ਮਿਲ ਰਹੀ ਹੈ, ‘ਮੇਰੀ ਰਸੋਈ ਯੋਜਨਾ’ ਤਹਿਤ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਖੁਰਾਕੀ ਕਿੱਟਾਂ ਵੰਡੀਆਂ ਜਾ ਰਹੀਆਂ ਹਨ ਅਤੇ ‘ਮੇਰਾ ਘਰ, ਮੇਰੇ ਨਾਮ’ ਵਰਗੀਆਂ ਲੋਕ ਭਲਾਈ ਯੋਜਨਾਵਾਂ ਰਾਹੀਂ ਲੰਮੇ ਸਮੇਂ ਤੋਂ ਲਾਲ ਲਕੀਰ ਅੰਦਰ ਰਹਿ ਰਹੇ ਸੂਬਾ ਵਾਸੀਆਂ ਨੂੰ ਮਾਲਕੀ ਹੱਕ ਦਿੱਤੇ ਗਏ ਹਨ। ਸ. ਰੱਖੜਾ ਨੇ ਕਿਹਾ ਕਿ ਕਿਸਾਨਾਂ ਲਈ ਦਿਨ ਵੇਲੇ ਨਿਰਵਿਘਨ ਬਿਜਲੀ ਅਤੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿਚ 12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅ... ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਪਟਿਆਲਾ ਅਨਾਜ ਮੰਡੀ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।