14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪੰਜਾਬੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸ ਆ ਕੇ ਪਾਰਟੀ ਦੀ ਮਜ਼ਬੂਤੀ ਲਈ ਇੱਕਜੁੱਟ ਹੋਣਾ ਚਾਹੀਦਾ ਹੈ-ਰਣਵੀਰ ਸਿੰਘ ਪੂਨੀਆ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਕਰਨ ਅਤੇ 2027 ਵਿਚ ਉਨ੍ਹਾਂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੇ ਮਕਸਦ ਨਾਲ ਹਰ ਇਕ ਅਕਾਲੀ ਵਰਕਰ ਅਤੇ ਸਮਾਜ ਦੇ ਹਰ ਵਰਗ ਨੂੰ ਇੱਕਜੁੱਟ ਹੋ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਵੀਰ ਸਿੰਘ ਪੂਨੀਆ ਨੇ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬੀਆਂ ਦੀ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਹੈ ਅਤੇ ਇਸ ਨੂੰ ਮਜ਼ਬੂਤ ਕਰਨਾ ਸਮੇਂ ਦੀ ਅਹਿਮ ਲੋੜ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਵੀਰ ਸਿੰਘ ਪੂਨੀਆ 14-11-2026
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਕਰਨ ਅਤੇ 2027 ਵਿਚ ਉਨ੍ਹਾਂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੇ ਮਕਸਦ ਨਾਲ ਹਰ ਇਕ ਅਕਾਲੀ ਵਰਕਰ ਅਤੇ ਸਮਾਜ ਦੇ ਹਰ ਵਰਗ ਨੂੰ ਇੱਕਜੁੱਟ ਹੋ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਵੀਰ ਸਿੰਘ ਪੂਨੀਆ ਨੇ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬੀਆਂ ਦੀ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਹੈ ਅਤੇ ਇਸ ਨੂੰ ਮਜ਼ਬੂਤ ਕਰਨਾ ਸਮੇਂ ਦੀ ਅਹਿਮ ਲੋੜ ਹੈ। ਰਣਵੀਰ ਸਿੰਘ ਪੂਨੀਆ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਅਤੇ ਇਸ ਤੋਂ ਪਹਿਲਾਂ ਦੀਆਂ ਸਰਕਾਰਾਂ ਦੇ ਕੰਮਕਾਜ ਤੋਂ ਨਿਰਾਸ਼ ਅਤੇ ਦੁਖੀ ਰਹੇ ਹਨ। ਅਜਿਹੇ ਹਾਲਾਤ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸੱਤਾ ਵਿਚ ਆਉਣਾ ਪੰਜਾਬ ਦੀ ਸਿਆਸਤ ਵਿਚ ਇਕ ਅਹਿਮ ਮੁੱਦਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਵਾਸਤੇ ਸਾਰਿਆਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਅਤੇ ਵਰਕਰ ਕਿਸੇ ਕਾਰਨ ਕਰਕੇ ਪਾਰਟੀ ਤੋਂ ਦੂਰ ਹੋ ਗਏ ਹਨ, ਉਨ੍ਹਾਂ ਨੂੰ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸ ਆਉਣਾ ਚਾਹੀਦਾ ਹੈ। ਰਣਵੀਰ ਸਿੰਘ ਪੂਨੀਆ ਨੇ ਸਮੂਹ ਅਕਾਲੀ ਆਗੂਆਂ, ਵਰਕਰਾਂ ਅਤੇ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਅੱਗੇ ਆਉਣ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਾਂਝੇ ਸਹਿਯੋਗ ਅਤੇ ਮਿਹਨਤ ਨਾਲ ਹੀ ਪਾਰਟੀ ਦੀ ਜਥੇਬੰਦਕ ਤਾਕਤ ਨੂੰ ਅੱਗੇ ਵਧਾਇਆ ਜਾ ਸਕਦਾ ਹੈ।
ਪਿਛਲੀ ਖ਼ਬਰ ਗੁਰਸ਼ਕਤੀ ਪਬਲਿਕ ਸਕੂਲ ਖਮਾਣੋਂ ਵਿਖੇ ਸਾਲਾਨਾ ਐਥਲੈਟਿਕ ਮੀਟ ਕਰਵਾਈ ਅਗਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ਵਿਚ ਸ਼ਰਧਾ ਨਾਲ ਮਨਾਇਆ ਗਿਆ ਵਿਸ਼ਵਕਰਮਾ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।