14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਈ.ਵੀ.ਐਮ. ਅਤੇ ਵੀ.ਵੀ.ਪੈਟ ਦੀ ਫ਼ਸਟ ਲੈਵਲ ਚੈਕਿੰਗ ਦੇ ਕੰਮ ਦਾ ਸੰਯੁਕਤ ਮੁੱਖ ਚੋਣ ਅਫ਼ਸਰ ਵਲੋਂ ਜਾਇਜ਼ਾ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਮਨਪ੍ਰੀਤ ਸਿੰਘ)-ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਲਈ ਨਿਯੁਕਤ ਨੋਡਲ ਅਫ਼ਸਰ ਸੰਯੁਕਤ ਮੁੱਖ ਚੋਣ ਅਫ਼ਸਰ ਹਰਿਆਣਾ ਰਾਜ ਕੁਮਾਰ ਵਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਈ. ਵੀ.

ਅਜੀਤ ਡੈਸਕ 14-11-2026
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਮਨਪ੍ਰੀਤ ਸਿੰਘ)-ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਲਈ ਨਿਯੁਕਤ ਨੋਡਲ ਅਫ਼ਸਰ ਸੰਯੁਕਤ ਮੁੱਖ ਚੋਣ ਅਫ਼ਸਰ ਹਰਿਆਣਾ ਰਾਜ ਕੁਮਾਰ ਵਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਈ.ਵੀ.ਐਮ. ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਇਸਮਤ ਵਿਜੈ ਸਿੰਘ ਵੀ ਮੌਜੂਦ ਸਨ। ਇਸ ਮੌਕੇ ਨੋਡਲ ਅਫ਼ਸਰ ਰਾਜ ਕੁਮਾਰ ਨੇ ਕਿਹਾ ਕਿ ਫ਼ਸਟ ਲੈਵਲ ਚੈਕਿੰਗ ਦਾ ਮੁੱਖ ਉਦੇਸ਼ ਆਗਾਮੀ ਵਿਧਾਨ ਸਭਾ ਚੋਣਾਂ-2027 ਦੌਰਾਨ ਚੋਣ ਪ੍ਰਕਿਰਿਆ ਵਿਚ ਪੂਰੀ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਨੂੰ ਯਕੀਨੀ ਬਣਾਉਣਾ ਅਤੇ ਰਾਜਨੀਤਿਕ ਪਾਰਟੀਆਂ ਦੀ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਈ.ਵੀ.ਐਮ. ਅਤੇ ਵੀ.ਵੀ.ਪੈਟ ਵੇਅਰ ਹਾਊਸ ਵਿਖੇ ਰੋਜ਼ਾਨਾ ਆਪਣੀ ਮੌਜੂਦਗੀ ਯਕੀਨੀ ਬਣਾਉਣ, ਤਾਂ ਜੋ ਐਫ.ਐਲ.ਸੀ. ਦੀ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਈ.ਵੀ.ਐਮ. ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ ਦਾ ਕੰਮ ਪੂਰੀ ਪਾਰਦਰਸ਼ਤਾ, ਸੁਰੱਖਿਆ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਕੀਤਾ ਜਾ ਰਿਹਾ ਹੈ। ਇਸ ਪ੍ਰਕਿਰਿਆ ਦੌਰਾਨ ਮਸ਼ੀਨਾਂ ਦੀ ਕਾਰਜਸ਼ੀਲਤਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ, ਤਾਂ ਜੋ ਭਵਿੱਖ ਵਿੱਚ ਚੋਣਾਂ ਦੌਰਾਨ ਕਿਸੇ ਵੀ ਕਿਸਮ ਦੀ ਤਕਨੀਕੀ ਸਮੱਸਿਆ ਤੋਂ ਬਚਿਆ ਜਾ ਸਕੇ। ਇਸ ਮੌਕੇ ਐਸ.ਡੀ.ਖਮਾਣੋਂ ਕਮ ਈ.ਵੀ.ਐਮ.ਨੋਡਲ ਅਫ਼ਸਰ ਅਭਿਮਨਿਊ ਮਲਿਕ, ਤਹਿਸੀਲਦਾਰ ਚੋਣਾਂ ਨਿਰਮਲਾ ਰਾਣੀ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਕਰਨ ਮਿੱਤਲ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਹਾਈ ਸਮਾਰਟ ਸਕੂਲ ਡਡਹੇੜੀ ਵਿਖੇ ਬਾਲ ਦਿਵਸ ਤੇ ਕਵਿਤਾਵਾਂ, ਗੀਤ, ਭਾਸ਼ਨ ਅਤੇ ਨਾਟਕ ਮੁਕਾਬਲੇ ਕਰਵਾਏ ਅਗਲੀ ਖ਼ਬਰ ਗੁਰਸ਼ਕਤੀ ਪਬਲਿਕ ਸਕੂਲ ਖਮਾਣੋਂ ਵਿਖੇ ਸਾਲਾਨਾ ਐਥਲੈਟਿਕ ਮੀਟ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।