14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ‘ਹਲੇਮੀ ਰਾਜ ਦਾ ਸੰਕਲਪ ਅਤੇ ਸਿੱਖ ਇਤਿਹਾਸ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਨ ਕਰਵਾਇਆ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਵਲੋਂ ‘ਹਲੇਮੀ ਰਾਜ ਦਾ ਸੰਕਲਪ ਅਤੇ ਸਿੱਖ ਇਤਿਹਾਸ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ, ਜਿਸ ਵਿਚ ਗਗਨਦੀਪ ਸਿੰਘ, ਡਿਪਟੀ ਸਕੱਤਰ, ਗ੍ਰਹਿ ਵਿਭਾਗ, ਹਰਿਆਣਾ ਨੇ ਵਿਦਵਾਨ ਵਕਤਾ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ.

ਅਜੀਤ ਡੈਸਕ 14-11-2026
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਵਲੋਂ ‘ਹਲੇਮੀ ਰਾਜ ਦਾ ਸੰਕਲਪ ਅਤੇ ਸਿੱਖ ਇਤਿਹਾਸ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ, ਜਿਸ ਵਿਚ ਗਗਨਦੀਪ ਸਿੰਘ, ਡਿਪਟੀ ਸਕੱਤਰ, ਗ੍ਰਹਿ ਵਿਭਾਗ, ਹਰਿਆਣਾ ਨੇ ਵਿਦਵਾਨ ਵਕਤਾ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਪਰਿਤ ਪਾਲ ਸਿੰਘ ਨੇ ਕੀਤੀ ਅਤੇ ਡਾ. ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ, ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਡਾ. ਸਿਕੰਦਰ ਸਿੰਘ, ਮੁਖੀ ਪੰਜਾਬੀ ਵਿਭਾਗ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਲੈਕਚਰ ਦੇ ਵਿਸ਼ੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਸਿੱਖ ਰਾਜ ਦੇ ਖ਼ਤਮ ਹੋਣ ਤੋਂ ਬਾਅਦ ਅੰਗਰੇਜ਼ਾਂ ਵਲੋਂ ਸਿੱਖ ਫ਼ੌਜ ਤੋੜਨ ਅਤੇ ਸਿੱਖਿਆ ਵਿਚ ਕੀਤੇ ਫੇਰਬਦਲ ਦਾ ਜ਼ਿਕਰ ਕੀਤਾ। ਗਗਨਦੀਪ ਸਿੰਘ ਨੇ ਕਿਹਾ ਕਿ ਅੰਗਰੇਜ਼ਾਂ ਨੇ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਸਿੱਖ ਕ੍ਰਾਂਤੀ ਨੂੰ ਤਬਾਹ ਕਰਨ ਲਈ ਵੱਖ-ਵੱਖ ਧਾਰਨਾਵਾਂ ਬਣਾਈਆਂ। ਉਨ੍ਹਾਂ ਗੁਰੂ ਨਾਨਕ ਦੇਵ ਜੀ ਤੋਂ ਅਠਾਰ੍ਹਵੀਂ ਸਦੀ ਤੱਕ ਦੇ ਸਮੇਂ ਨੂੰ ਸਿੱਖ ਇਤਿਹਾਸ ਦਾ ਸੁਨਹਿਰੀ ਸਮਾਂ ਦੱਸਦਿਆਂ ਲੋਹਗੜ੍ਹ ਦੇ ਕਿਲ੍ਹੇ ਨੂੰ ਹਲੇਮੀ ਰਾਜ ਦਾ ਕੇਂਦਰੀ ਧੁਰਾ ਕਿਹਾ। ਉਨ੍ਹਾਂ ਕਿਲ੍ਹੇ ਦੀ ਵਿਲੱਖਣ ਬਣਤਰ, ਮੁਗ਼ਲਾਂ ਦੀ ਪੰਜ ਮਹੀਨਿਆਂ ਦੀ ਘੇਰਾਬੰਦੀ ਦੌਰਾਨ ਖ਼ਾਲਸਾ ਫ਼ੌਜ ਕੋਲ ਰਾਸ਼ਨ ਦੀ ਕਮੀ ਨਾ ਹੋਣ ਅਤੇ ਭਾਈ ਲੱਖੀ ਸ਼ਾਹ ਵਣਜਾਰੇ ਦੇ ਯੋਗਦਾਨ ਦਾ ਵਿਸ਼ੇਸ਼ ਜ਼ਿਕਰ ਕੀਤਾ। ਪ੍ਰਧਾਨਗੀ ਭਾਸ਼ਣ ਵਿਚ ਡਾ. ਪਰਿਤ ਪਾਲ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਸੰਵਾਦ ਦੇ ਸਿਧਾਂਤ ਨੂੰ ਬਰਕਰਾਰ ਰੱਖਣ ਅਤੇ ਇਤਿਹਾਸਕ ਤੱਥਾਂ ’ਤੇ ਸੰਵਾਦ ਦੀ ਲੋੜ ਉਜਾਗਰ ਕੀਤੀ। ਡਾ. ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ ਨੇ ਕਿਹਾ ਕਿ ਗੁਰਬਾਣੀ ਦੇ ਸੰਕਲਪ ਤੋਂ ਬਿਨਾਂ ਹਲੇਮੀ ਰਾਜ ਦੀ ਨੀਂਹ ਨਹੀਂ ਰੱਖੀ ਜਾ ਸਕਦੀ। ਡਾ.ਹਰਦੇਵ ਸਿੰਘ ਨੇ ਗਗਨਦੀਪ ਸਿੰਘ ਦੇ ਕੰਮ ਨੂੰ ਅਕਾਦਮਿਕ ਖੋਜ ਵਿਚ ਪਲਟਣ ਦੀ ਲੋੜ ’ਤੇ ਜ਼ੋਰ ਦਿੱਤਾ। ਅੰਤ ਵਿੱਚ ਡਾ. ਹਰਪ੍ਰੀਤ ਕੌਰ ਨੇ ਧੰਨਵਾਦ ਕੀਤਾ। ਮੰਚ ਸੰਚਾਲਨ ਡਾ. ਚਰਨਜੀਤ ਕੌਰ ਨੇ ਕੀਤਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਜਪਜੋਤ ਕੌਰ ਪਿਤਾ: ਬਲਵਿੰਦਰ ਕੁਮਾਰ, ਮਾਤਾ: ਅਮਨਪ੍ਰੀਤ ਕੌਰ ਵਾਸੀ : ਤਲਾਣੀਆਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ... ਅਗਲੀ ਖ਼ਬਰ ਅੱਖਾਂ ਦੇ ਮੁਫ਼ਤ ਚੈਕ-ਅੱਪ ਕੈਂਪ ਦੌਰਾਨ 201 ਮਰੀਜ਼ਾਂ ਨੂੰ ਅਪ੍ਰੇਸ਼ਨ ਲਈ ਚੁਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।