15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸ੍ਰੀ ਕ੍ਰਿਸ਼ਨਾ ਗਊਸ਼ਾਲਾ ਤੋਂ ਬਾਲ ਦਿਵਸ ਮੌਕੇ ਐੱਸ.ਡੀ. ਮਾਡਲ ਸਕੂਲ ਦੇ ਬੱਚਿਆਂ ਨੇ ਕੱਢੀ ਜਾਗਰੂਕਤਾ ਰੈਲੀ

ਮੰਡੀ ਗੋਬਿੰਦਗੜ੍ਹ, 14 ਨਵੰਬਰ (ਇਕਬਾਲਦੀਪ ਸੰਧੂ)-ਸ੍ਰੀ ਕ੍ਰਿਸ਼ਨਾ ਗਊਸ਼ਾਲਾ ਮੰਡੀ ਗੋਬਿੰਦਗੜ੍ਹ ਦੇ ਵਿਹੜੇ ਵਿਚ 14 ਨਵੰਬਰ ਬਾਲ ਦਿਵਸ ਮੌਕੇ ਸਥਾਨਕ ਐੱਸ. ਡੀ.

ਅਜੀਤ ਡੈਸਕ 15-11-2026
ਮੰਡੀ ਗੋਬਿੰਦਗੜ੍ਹ, 14 ਨਵੰਬਰ (ਇਕਬਾਲਦੀਪ ਸੰਧੂ)-ਸ੍ਰੀ ਕ੍ਰਿਸ਼ਨਾ ਗਊਸ਼ਾਲਾ ਮੰਡੀ ਗੋਬਿੰਦਗੜ੍ਹ ਦੇ ਵਿਹੜੇ ਵਿਚ 14 ਨਵੰਬਰ ਬਾਲ ਦਿਵਸ ਮੌਕੇ ਸਥਾਨਕ ਐੱਸ.ਡੀ. ਮਾਡਲ ਸਕੂਲ ਸੰਗਤਪੁਰਾ ਵਲੋਂ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਸਕੂਲ ਦੀ ਪ੍ਰਿੰਸੀਪਲ ਅਰਚਨਾ ਗੁਪਤਾ ਅਤੇ ਚੇਅਰਮੈਨ ਵਿਨੋਦ ਢੰਡ ਦੀ ਅਗਵਾਈ ਹੇਠ ਸਕੂਲੀ ਬੱਚਿਆਂ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਰਾਹੀਂ ਬੱਚਿਆਂ ਨੇ ਸ਼ਹਿਰ ਵਾਸੀਆਂ ਨੂੰ ਆਪਸੀ ਪਿਆਰ, ਮਿਲਵਰਤਣ, ਭਾਈਚਾਰੇ ਅਤੇ ਸਦਭਾਵਨਾ ਨਾਲ ਰਹਿਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜਿਨ੍ਹਾਂ ਨੂੰ ਚਾਚਾ ਨਹਿਰੂ ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਨੂੰ ਯਾਦ ਕਰਦਿਆਂ ਬੱਚਿਆਂ ਪ੍ਰਤੀ ਉਨ੍ਹਾਂ ਦੇ ਪਿਆਰ ਅਤੇ ਸਨੇਹ ਬਾਰੇ ਵੀ ਚਾਨਣਾ ਪਾਇਆ ਗਿਆ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਬੱਚਿਆਂ ਨਾਲ ਪਿਆਰ ਕਰਨ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ੍ਰੀ ਕ੍ਰਿਸ਼ਨਾ ਗਊਸ਼ਾਲਾ ਦੇ ਮੈਨੇਜਰ ਠਾਕੁਰ ਕੇ.ਪੀ. ਸਿੰਘ ਨੇ ਸਕੂਲੀ ਬੱਚਿਆਂ ਦਾ ਪਿਆਰ ਅਤੇ ਸਤਿਕਾਰ ਨਾਲ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਮਠਿਆਈਆਂ, ਟਾਫ਼ੀਆਂ ਅਤੇ ਬਿਸਕੁਟ ਵੰਡੇ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਕੂਲ ਅਧਿਆਪਕਾਵਾਂ ਅਮਿਤਾ ਰਾਣੀ, ਵੰਦਨਾ ਸ਼ਰਮਾ, ਸੋਨੀਆ ਤਿਵਾੜੀ, ਨਵਿਤਾ ਅਤੇ ਰੇਨੂ ਨਾਰੰਗ ਸਮੇਤ ਵੱਡੀ ਗਿਣਤੀ ਵਿਚ ਸਕੂਲੀ ਬੱਚੇ ਹਾਜ਼ਰ ਸਨ।
ਪਿਛਲੀ ਖ਼ਬਰ ਸੁਨੀਲ ਕੁਮਾਰ ਪਹਿਲਵਾਨ ਬਣੇ ਭਾਜਪਾ ਹਲਕਾ ਨਾਭਾ ਯੁਵਾ ਮੋਰਚਾ ਦੇ ਸ਼ਹਿਰੀ ਪ੍ਰਧਾਨ ਅਗਲੀ ਖ਼ਬਰ ਚੰਨੀ ਦੀ ਸਾਈਕਲ ਯਾਤਰਾ ’ਚ ਕਾਂਗਰਸੀ ਆਗੂਆਂ ਦੀ ਗੈਰ-ਹਾਜ਼ਰੀ ਨੇ ਖੜ੍ਹੇ ਕੀਤੇ ਸਵਾਲ ਬਸੀ ਪਠਾਣਾਂ ਹਲਕੇ ਵਿਚ ਕਾਂਗਰਸ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।