ਪਿੰਡ ਮੁਹੱਬਤਪੁਰ ਦੇ 116 ਪਰਿਵਾਰਾਂ ਨੂੰ ਰਣਜੋਧ ਸਿੰਘ ਹਡਾਣਾ ਨੇ ਸੌਂਪੇ ਪ੍ਰਾਪਰਟੀ ਕਾਰਡ
ਬਹਾਦਰਗੜ੍ਹ ,14 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪਿੰਡਾਂ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਅਸਲ ਤੇ ਕਾਨੂੰਨੀ ਹੱਕ ਦਿਵਾਉਣ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਿਵੇਕਲੀ ਮੁਹਿੰਮ ‘ਮੇਰਾ ਘਰ ਮੇਰੇ ਨਾਮ’ ਹੇਠ ਹਲਕਾ ਸਨੌਰ ਦੇ ਪਿੰਡ ਮੁਹੱਬਤਪੁਰ ਵਿਖੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ 116 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਪ੍ਰਾਪਰਟੀ ਕਾਰਡ ਸੌਂਪੇ, ਜਿਸ ਨਾਲ ਪੀੜ੍ਹੀਆਂ ਤੋਂ ਲਾਲ ਲਕੀਰ ਅੰਦਰ ਰਹਿ ਰਹੇ ਇਨ੍ਹਾਂ ਪਰਿਵਾਰਾਂ ਨੂੰ ਆਪਣੇ ਘਰਾਂ ਦੀ ਪੱਕੀ ਮਾਲਕੀ ਮਿਲ ਗਈ ਹੈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਸਮੇਂ ਲਾਲ ਲਕੀਰ ਦੇ ਘੇਰੇ ਵਿੱਚ ਆਉਂਦੇ ਪਰਿਵਾਰਾਂ ਕੋਲ ਆਪਣੀ ਜਾਇਦਾਦ ਦਾ ਕੋਈ ਠੋਸ ਸਬੂਤ ਨਾ ਹੋਣ ਕਾਰਨ ਉਨ੍ਹਾਂ ਨੂੰ ਹਰ ਕਦਮ ‘ਤੇ ਦਿੱਕਤਾਂ ਝੱਲਣੀਆਂ ਪੈਂਦੀਆਂ ਸਨ।
ਬਹਾਦਰਗੜ੍ਹ ,14 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪਿੰਡਾਂ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਅਸਲ ਤੇ ਕਾਨੂੰਨੀ ਹੱਕ ਦਿਵਾਉਣ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਿਵੇਕਲੀ ਮੁਹਿੰਮ ‘ਮੇਰਾ ਘਰ ਮੇਰੇ ਨਾਮ’ ਹੇਠ ਹਲਕਾ ਸਨੌਰ ਦੇ ਪਿੰਡ ਮੁਹੱਬਤਪੁਰ ਵਿਖੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ 116 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਪ੍ਰਾਪਰਟੀ ਕਾਰਡ ਸੌਂਪੇ, ਜਿਸ ਨਾਲ ਪੀੜ੍ਹੀਆਂ ਤੋਂ ਲਾਲ ਲਕੀਰ ਅੰਦਰ ਰਹਿ ਰਹੇ ਇਨ੍ਹਾਂ ਪਰਿਵਾਰਾਂ ਨੂੰ ਆਪਣੇ ਘਰਾਂ ਦੀ ਪੱਕੀ ਮਾਲਕੀ ਮਿਲ ਗਈ ਹੈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਸਮੇਂ ਲਾਲ ਲਕੀਰ ਦੇ ਘੇਰੇ ਵਿੱਚ ਆਉਂਦੇ ਪਰਿਵਾਰਾਂ ਕੋਲ ਆਪਣੀ ਜਾਇਦਾਦ ਦਾ ਕੋਈ ਠੋਸ ਸਬੂਤ ਨਾ ਹੋਣ ਕਾਰਨ ਉਨ੍ਹਾਂ ਨੂੰ ਹਰ ਕਦਮ ‘ਤੇ ਦਿੱਕਤਾਂ ਝੱਲਣੀਆਂ ਪੈਂਦੀਆਂ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਨੇ ਆਮ ਲੋਕਾਂ ਦੀ ਇਸ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਉਨ੍ਹਾਂ ਨੂੰ ਮਾਲਕੀ ਹੱਕ ਦੀਆਂ ਸਨਦਾਂ ਪ੍ਰਦਾਨ ਕੀਤੀਆਂ ਹਨ। ਹੁਣ ਇਹ ਪਰਿਵਾਰ ਬਿਨਾਂ ਕਿਸੇ ਝਿਜਕ ਦੇ ਆਪਣੀ ਜਾਇਦਾਦ ‘ਤੇ ਬੈਂਕ ਕਰਜ਼ਾ ਲੈਣ ਅਤੇ ਹੋਰ ਸਰਕਾਰੀ ਸਹੂਲਤਾਂ ਹਾਸਲ ਕਰਨ ਦੇ ਹੱਕਦਾਰ ਬਣ ਗਏ ਹਨ। ਹਡਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਅਤੇ ਹਰ ਲੋੜਵੰਦ ਪਰਿਵਾਰ ਨੂੰ ਸਰਕਾਰੀ ਸਕੀਮਾਂ ਦਾ ਸਿੱਧਾ ਲਾਭ ਪਹੁੰਚਾਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਇਸ ਦੌਰਾਨ ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀ ਪਰਿਵਾਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਰਣਜੋਧ ਸਿੰਘ ਹਡਾਣਾ ਦਾ ਤਹਿ ਦਿਲੋਂ ਧੰਨਵਾਦ ਕੀਤਾ।ਇਸ ਮੌਕੇ ਕਾਨੂੰਗੋ ਰਾਜਿੰਦਰ ਸਿੰਘ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਰਾਮਇੰਦਰ ਸਿੰਘ ਜਮਨਾ, ਸਰਪੰਚ ਗੋਲਡੀ, ਮੈਂਬਰ ਪੰਚਾਇਤ ਦਲਜੀਤ ਗੁਰਾਇਆ, ਮੈਂਬਰ ਸੁਰਜੀਤ ਗੁਰਾਇਆ, ਮੈਂਬਰ ਰਣਜੀਤ ਸਿੰਘ ਅਤੇ ਯੂਥ ਪ੍ਰਧਾਨ ਬਲਜਿੰਦਰ ਔਲਖ ਸਮੇਤ ਪਿੰਡ ਦੀ ਪੰਚਾਇਤ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।