14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

2027 ਦੀਆਂ ਚੋਣਾਂ ’ਚ ਲੋਕ ‘ਆਪ’ ਸਰਕਾਰ ਨੂੰ ਚੱਲਦਾ ਕਰ ਕੇ ਜਵਾਬ ਦੇਣਗੇ-ਮਛਰਾਏ, ਮਾਜਰੀ, ਅਰੋੜਾ

ਅਮਲੋਹ, 14 ਨਵੰਬਰ (ਕੇਵਲ ਸਿੰਘ)-ਆਮ ਆਦਮੀ ਪਾਰਟੀ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਸੀ, ਪਰ ਸਾਢੇ ਚਾਰ ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿਚ ਅਸਫਲ ਰਹੀ ਹੈ। ਪੰਜਾਬ ਨੂੰ ਕਰਜ਼ਾ ਮੁਕਤ ਕਰਨ, ਬੁਢਾਪਾ ਪੈਨਸ਼ਨ ਵਿਚ ਵਾਧਾ ਕਰਨ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਵਰਗੇ ਵਾਅਦੇ ਅਜੇ ਵੀ ਪੂਰੇ ਨਹੀਂ ਹੋਏ।

ਅਜੀਤ ਡੈਸਕ 15-11-2026
ਅਮਲੋਹ, 14 ਨਵੰਬਰ (ਕੇਵਲ ਸਿੰਘ)-ਆਮ ਆਦਮੀ ਪਾਰਟੀ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਸੀ, ਪਰ ਸਾਢੇ ਚਾਰ ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿਚ ਅਸਫਲ ਰਹੀ ਹੈ। ਪੰਜਾਬ ਨੂੰ ਕਰਜ਼ਾ ਮੁਕਤ ਕਰਨ, ਬੁਢਾਪਾ ਪੈਨਸ਼ਨ ਵਿਚ ਵਾਧਾ ਕਰਨ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਵਰਗੇ ਵਾਅਦੇ ਅਜੇ ਵੀ ਪੂਰੇ ਨਹੀਂ ਹੋਏ। ਇਸ ਕਾਰਨ ਲੋਕਾਂ ਦਾ ਮੌਜੂਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਕੌਂਸਲ ਮੈਂਬਰ ਪੰਜਾਬ ਕੁਲਦੀਪ ਸਿੰਘ ਮਛਰਾਏ, ਸਰਕਲ ਸਲਾਣਾ ਦੇ ਪ੍ਰਧਾਨ ਹਰਵਿੰਦਰ ਸਿੰਘ ਬਿੰਦਾ ਮਾਜਰੀ ਅਤੇ ਯੂਥ ਅਕਾਲੀ ਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਅਕਾਲੀ ਆਗੂਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਸਿਰ ਕਰਜ਼ੇ ਦੀ ਪੰਡ ਹੋਰ ਭਾਰੀ ਹੋ ਗਈ ਹੈ। ਬਜ਼ੁਰਗ ਵੀ ਪੈਨਸ਼ਨ ਵਿਚ ਵਾਧਾ ਨਾ ਹੋਣ ਕਾਰਨ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਲੋਕ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਨੂੰ ਇਸ ਦਾ ਜਵਾਬ ਦੇਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਬਿਹਤਰੀ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਸਾਥ ਦੇਣ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 188ਵਾਂ ਖ਼ੂਨਦਾਨ ਕੈਂਪ 16 ਨੂੰ ਅਗਲੀ ਖ਼ਬਰ ਅਭਿਮਨਿਊ ਮਲਿਕ ਨੇ ਬਤੌਰ ਐਸ.ਡੀ.ਐਮ. ਖਮਾਣੋਂ ਦਾ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।