14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

2027 ਦੀਆਂ ਚੋਣਾਂ ਵਿਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਦੇਣਗੇ ਕਰਾਰਾ ਜਵਾਬ-ਕਾਂਗਰਸੀ ਆਗੂ

ਬਸੀ ਪਠਾਣਾਂ, 14 ਨਵੰਬਰ (ਰਾਜਿੰਦਰ ਸ਼ਰਮਾ)-ਬਸੀ ਪਠਾਣਾਂ ਵਿਚ ਕਾਂਗਰਸ ਪਾਰਟੀ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਵਿਚ ਆਲ ਇੰਡੀਆ ਕਾਂਗਰਸ ਦੇ ਮੀਡੀਆ ਕੋਆਰਡੀਨੇਟਰ ਵਿਕਰਮ ਲੋਹੀਆ ਅਤੇ ਪੰਜਾਬ ਕਾਂਗਰਸ ਦੇ ਸੂਬਾ ਬੁਲਾਰੇ ਸੁਨੇਹਾ ਸਿੰਘ ਅਨੰਦ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਮੀਟਿੰਗ ਉਪਰੰਤ ਵਿਕਰਮ ਲੋਹੀਆ, ਸੁਨੇਹਾ ਸਿੰਘ ਅਨੰਦ ਤੇ ਸੁਰਿੰਦਰ ਸਿੰਘ ਰਾਮਗੜ੍ਹ ਅਤੇ ਹੋਰ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ 15-11-2026
ਬਸੀ ਪਠਾਣਾਂ, 14 ਨਵੰਬਰ (ਰਾਜਿੰਦਰ ਸ਼ਰਮਾ)-ਬਸੀ ਪਠਾਣਾਂ ਵਿਚ ਕਾਂਗਰਸ ਪਾਰਟੀ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਵਿਚ ਆਲ ਇੰਡੀਆ ਕਾਂਗਰਸ ਦੇ ਮੀਡੀਆ ਕੋਆਰਡੀਨੇਟਰ ਵਿਕਰਮ ਲੋਹੀਆ ਅਤੇ ਪੰਜਾਬ ਕਾਂਗਰਸ ਦੇ ਸੂਬਾ ਬੁਲਾਰੇ ਸੁਨੇਹਾ ਸਿੰਘ ਅਨੰਦ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਪਾਰਟੀ ਦੀਆਂ ਸਰਗਰਮੀਆਂ, ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸੀ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪਹਿਲਾਂ ਦਿੱਲੀ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਉਨ੍ਹਾਂ ਨੂੰ ਗੁਮਰਾਹ ਕੀਤਾ ਗਿਆ ਅਤੇ ਹੁਣ ਪੰਜਾਬ ਵਿਚ ਵੀ ਅਜਿਹਾ ਹੀ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਦਿਖਾਏ ਗਏ ਸੁਪਨੇ ਅਤੇ ਕੀਤੇ ਗਏ ਵਾਅਦੇ ਪੂਰੇ ਨਾ ਹੋਣ ਕਾਰਨ ਲੋਕਾਂ ਦਾ ਇਸ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਕਾਰ ਦੀ ਕਾਰਗੁਜ਼ਾਰੀ ਨੂੰ ਬਾਰੀਕੀ ਨਾਲ ਦੇਖ ਰਹੇ ਹਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਆਮ ਆਦਮੀ ਪਾਰਟੀ ਨੂੰ ਇਸ ਦਾ ਕਰਾਰਾ ਜਵਾਬ ਦੇਣਗੇ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਲੋਕ ਬਦਲਾਅ ਦੀ ਉਮੀਦ ਲੈ ਕੇ ਆਮ ਆਦਮੀ ਪਾਰਟੀ ਨੂੰ ਸੱਤਾ ਵਿਚ ਲੈ ਕੇ ਆਏ ਸਨ, ਪਰ ਮੌਜੂਦਾ ਹਾਲਾਤਾਂ ਨੇ ਲੋਕਾਂ ਦੀਆਂ ਉਮੀਦਾਂ ਨੂੰ ਠੇਸ ਪਹੁੰਚਾਈ ਹੈ। ਇਸ ਮੌਕੇ ਵਿਕਰਮ ਲੋਹੀਆ ਨੇ ਕਿਹਾ ਕਿ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਪੂਰੀ ਇੱਕਜੁੱਟਤਾ ਅਤੇ ਮਜ਼ਬੂਤੀ ਨਾਲ ਲੜੇਗੀ। ਕਾਂਗਰਸ ਪਾਰਟੀ ਦੀ ਤਰਜੀਹ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਅਤੇ ਨਸ਼ਿਆਂ ਵਰਗੀ ਸਮਾਜਿਕ ਲਾਹਨਤ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਖ਼ਤ ਤੇ ਪ੍ਰਭਾਵਸ਼ਾਲੀ ਕਦਮ ਚੁੱਕਣਾ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਡਾ ਅਮਨਦੀਪ ਕੌਰ ਢੋਲੇਵਾਲ, ਯੂਥ ਪ੍ਰਧਾਨ ਅਮਰਜੀਤ ਸਿੰਘ ਭੰਗੂ, ਕ੍ਰਿਸ਼ਨ ਲਾਲ ਵਧਵਾ, ਡਾ. ਨਰੇਸ਼ ਚੌਹਾਨ, ਅਮੀ ਚੰਦ ਭਟੇੜੀ, ਸਰਬਜੀਤ ਸਿੰਘ ਜੀਤੀ, ਗੁਰਮੀਤ ਸਿੰਘ, ਗੁਰਮੇਲ ਸਿੰਘ, ਹਰਮਿੰਦਰ ਸਿੰਘ, ਜਸਪ੍ਰੀਤ ਸਿੰਘ, ਜੈਦੀਪ ਸਿੰਘ, ਰੁਪਿੰਦਰ ਸਿੰਘ, ਡਾ. ਜਸਵੰਤ ਸਿੰਘ, ਲਖਵਿੰਦਰ ਸਿੰਘ ਚੇਅਰਮੈਨ, ਇੰਦਰਜੀਤ ਸਿੰਘ ਦੀਵਾਨਾ, ਡਾ. ਸੁਖਜੋਤ ਸਿੰਘ ਤੇ ਐਡਵੋਕੇਟ ਦਵਿੰਦਰ ਸਿੰਘ ਬਾਠ ਆਦਿ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਆਗੂ ਵੀ ਮੌਜੂਦ ਸਨ।
ਪਿਛਲੀ ਖ਼ਬਰ ਨਿੱਜੀ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਖੇਤ ਬਚਾਓ ਅਭਿਆਨ ਤਹਿਤ ਪਿੰਡ ਅੱਤੇਵਾਲੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।