16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਡਿਵਾਈਨ ਲਾਈਟ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਬਾਲ ਦਿਵਸ

ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਸੁਰਜੀਤ ਸਿੰਘ ਸਾਹੀ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਵਿਖੇ ਬੱਚਿਆਂ ਦੇ ‘ਬਾਲ ਦਿਵਸ’ ਨੂੰ ਬੜੇ ਹੀ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਬੱਚਿਆਂ ਦੇ ਮਨੋਰੰਜਨ ਅਤੇ ਉਨ੍ਹਾਂ ਦੇ ਚਿਹਰਿਆਂ ’ਤੇ ਮੁਸਕਾਨ ਲਿਆਉਣ ਲਈ ਵਿਸ਼ੇਸ਼ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।

ਅਜੀਤ ਡੈਸਕ 16-11-2026
ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਸੁਰਜੀਤ ਸਿੰਘ ਸਾਹੀ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਵਿਖੇ ਬੱਚਿਆਂ ਦੇ ‘ਬਾਲ ਦਿਵਸ’ ਨੂੰ ਬੜੇ ਹੀ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਬੱਚਿਆਂ ਦੇ ਮਨੋਰੰਜਨ ਅਤੇ ਉਨ੍ਹਾਂ ਦੇ ਚਿਹਰਿਆਂ ’ਤੇ ਮੁਸਕਾਨ ਲਿਆਉਣ ਲਈ ਵਿਸ਼ੇਸ਼ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਲਈ ਲੇਖਣ ਮੁਕਾਬਲਾ, ਵੱਖ-ਵੱਖ ਮਨੋਰੰਜਕ ਖੇਡਾਂ, ਮਿਊਜ਼ਿਕ ਗੇਮਜ਼, ਮੂਵੀ, ਡਾਂਸ ਅਤੇ ਹੋਰ ਦਿਲਚਸਪ ਗਤੀਵਿਧੀਆਂ ਕਰਵਾਈਆਂ ਗਈਆਂ। ਬੱਚਿਆਂ ਨੇ ਇਨ੍ਹਾਂ ਸਾਰੀਆਂ ਗਤੀਵਿਧੀਆਂ ਵਿਚ ਬੜੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਖੇਡਾਂ ਅਤੇ ਮਨੋਰੰਜਕ ਮੁਕਾਬਲਿਆਂ ਨੇ ਸਕੂਲ ਦੇ ਮਾਹੌਲ ਨੂੰ ਖ਼ੁਸ਼ੀਆਂ ਅਤੇ ਰੌਣਕਾਂ ਨਾਲ ਭਰ ਦਿੱਤਾ। ਇਸ ਖ਼ਾਸ ਦਿਨ ਨੂੰ ਹੋਰ ਵੀ ਯਾਦਗਾਰ ਬਣਾਉਣ ਲਈ ਬੱਚਿਆਂ ਨੂੰ ਵਿਸ਼ੇਸ਼ ਟਰੀਟ ਵੀ ਦਿੱਤੀ ਗਈ। ਇਸ ਮੌਕੇ ਸਕੂਲ ਦੇ ਸਕੱਤਰ ਤੇ ਖ਼ਜ਼ਾਨਚੀ ਪ੍ਰਿਆ ਅਰੋੜਾ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਬੱਚਿਆਂ ਦੀ ਖ਼ੁਸ਼ੀ, ਉਨ੍ਹਾਂ ਦਾ ਆਤਮ-ਵਿਸ਼ਵਾਸ ਅਤੇ ਉਨ੍ਹਾਂ ਦਾ ਸਰਬਪੱਖੀ ਵਿਕਾਸ ਹੀ ਸਕੂਲ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਵੀ ਬੱਚਿਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਭਾਗ ਲੈਣਾ ਵੀ ਬਹੁਤ ਜ਼ਰੂਰੀ ਹੈ।
ਪਿਛਲੀ ਖ਼ਬਰ ਗੋਬਿੰਦਗੜ੍ਹ ਵਰਕਰਜ਼ ਕਲੱਬ ਵਲੋਂ 21ਵੀਂ ਸਾਲਾਨਾ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਯੋਜਨ ਇੰਜੀ. ਕੰਵਰਵੀਰ ਸਿੰ... ਅਗਲੀ ਖ਼ਬਰ ਪੰਜਾਬ ’ਚ ਸਰਕਾਰ ਬਣਨ ’ਤੇ ਹਰਿਆਣੇ ਦੀ ਤਰਜ਼ ’ਤੇ ਦੇਵਾਂਗੇ ਸੁਵਿਧਾਵਾਂ-ਕ੍ਰਿਸ਼ਨ ਬੇਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।