17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲਗਾਏ ਖ਼ੂਨਦਾਨ ਕੈਂਪ ਦੌਰਾਨ 75 ਵਿਅਕਤੀਆਂ ਨੇ ਕੀਤਾ ਖ਼ੂਨਦਾਨ

ਫ਼ਤਹਿਗੜ੍ਹ ਸਾਹਿਬ, 16 ਨਵੰਬਰ (ਸੁਰਜੀਤ ਸਿੰਘ ਸਾਹੀ)-ਬਾਬਾ ਮੋਤੀ ਰਾਮ ਮਹਿਰਾ ਖ਼ੂਨਦਾਨ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਵਲੋਂ ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 188ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ 75 ਖ਼ੂਨਦਾਨੀਆਂ ਨੇ ਉਤਸ਼ਾਹ ਨਾਲ ਖ਼ੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ।

ਅਜੀਤ ਡੈਸਕ 17-11-2026
ਫ਼ਤਹਿਗੜ੍ਹ ਸਾਹਿਬ, 16 ਨਵੰਬਰ (ਸੁਰਜੀਤ ਸਿੰਘ ਸਾਹੀ)-ਬਾਬਾ ਮੋਤੀ ਰਾਮ ਮਹਿਰਾ ਖ਼ੂਨਦਾਨ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਵਲੋਂ ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 188ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ 75 ਖ਼ੂਨਦਾਨੀਆਂ ਨੇ ਉਤਸ਼ਾਹ ਨਾਲ ਖ਼ੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ। ਕੈਂਪ ਦਾ ਉਦਘਾਟਨ ਅਮਰਿੰਦਰ ਸਿੰਘ ਲਿਬੜਾ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਖ਼ੂਨਦਾਨੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖ਼ੂਨਦਾਨ ਮਹਾਨ ਪਰਉਪਕਾਰੀ ਕਾਰਜ ਹੈ, ਜਿਸ ਨਾਲ ਲੋੜਵੰਦ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਲੋਕਾਂ ਨੂੰ ਅਜਿਹੇ ਸਮਾਜ ਸੇਵੀ ਕਾਰਜਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਕੈਂਪ ਦੌਰਾਨ ਡਾ. ਸੁਚੇਤ ਸਹਿਦੇਵ ਦੀ ਰਹਿਨੁਮਾਈ ਹੇਠ ਪੀ.ਜੀ.ਆਈ. ਚੰਡੀਗੜ੍ਹ ਦੇ ਬਲੱਡ ਬੈਂਕ ਦੀ ਟੀਮ ਵੱਲੋਂ ਖੂਨ ਇਕੱਤਰ ਕੀਤਾ ਗਿਆ। ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਹਾਜ਼ਰ ਸ਼ਖ਼ਸੀਅਤਾਂ ਨੇ ਕਿਹਾ ਕਿ ਨਿਰੰਤਰ ਖ਼ੂਨਦਾਨ ਕੈਂਪ ਲਗਾਉਣਾ ਸਮਾਜ ਪ੍ਰਤੀ ਵੱਡੀ ਸੇਵਾ ਹੈ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸ਼ੇਰ ਸਿੰਘ, ਨਿਸ਼ਾਨ ਸਿੰਘ ਚੀਮਾ, ਮਨਦੀਪ ਸਿੰਘ ਸਾਬਕਾ ਚੇਅਰਮੈਨ, ਇੰਜੀਨੀਅਰ ਐੱਸ.ਐੱਸ. ਬਾਠ, ਡਾ. ਅਮਰੀਕ ਨਾਗਰਾ, ਬੀਬੀ ਨੀਲ ਕਮਲ ਬਾਠ, ਸੁਰਮੁੱਖ ਸਿੰਘ ਬਲਾੜ੍ਹੀ ਕਲਾਂ, ਗੁਰਮੀਤ ਸਿੰਘ ਖੱਟੜਾ ਅਤੇ ਕੁਲਦੀਪ ਸਿੰਘ ਸੈਣੀ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨ ਉਤਪਾਦਕ ਸੰਸਥਾ ਨੇ ਪਿੰਡ ਕਲੌੜ ’ਚ ਸਰ੍ਹੋਂ ਦੇ ਖੇਤ ਦੀ ਪ੍ਰਦਰਸ਼ਨੀ ਲਗਾਈ ਤੇਲ ਬੀਜ ਮਿਸ਼ਨ ਤਹਿਤ ਕਿਸਾਨਾਂ ਨੂੰ ਸਰ੍... ਅਗਲੀ ਖ਼ਬਰ ਪਿੰਡ ਭਮਾਰਸੀ ਜ਼ੇਰ ਵਿਖੇ ਲੰਮੇ ਸਮੇਂ ਤੋਂ ਬਣਨ ਵਾਲੇ ਕੱਚੇ ਰਸਤੇ ਨੂੰ ਪੰਚਾਇਤ ਨੇ ਪੱਕਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।