17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪਾਈਨ ਗਰੋਵ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ

ਬਸੀ ਪਠਾਣਾਂ, 16 ਨਵੰਬਰ (ਰਾਜਿੰਦਰ ਸ਼ਰਮਾ)-ਪਾਈਨ ਗਰੋਵ ਪਬਲਿਕ ਸਕੂਲ ਵਿਖੇ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸਮਾਰੋਹ ਵਿਚ ਰੰਗ-ਬਿਰੰਗੇ ਪਹਿਰਾਵਿਆਂ ਵਿਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 17-11-2026
ਬਸੀ ਪਠਾਣਾਂ, 16 ਨਵੰਬਰ (ਰਾਜਿੰਦਰ ਸ਼ਰਮਾ)-ਪਾਈਨ ਗਰੋਵ ਪਬਲਿਕ ਸਕੂਲ ਵਿਖੇ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸਮਾਰੋਹ ਵਿਚ ਰੰਗ-ਬਿਰੰਗੇ ਪਹਿਰਾਵਿਆਂ ਵਿਚ ਸ਼ਮੂਲੀਅਤ ਕੀਤੀ। ਸਕੂਲ ਪ੍ਰਬੰਧਕਾਂ ਵਲੋਂ ਬੱਚਿਆਂ ਲਈ ਮਨੋਰੰਜਕ ਖੇਡਾਂ ਅਤੇ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਭਾਗ ਲਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਟਾਫ਼ੀਆਂ, ਚਾਕਲੇਟਾਂ ਅਤੇ ਹੋਰ ਕਈ ਤੋਹਫ਼ੇ ਵੀ ਵੰਡੇ ਗਏ। ਸਮਾਰੋਹ ਦੌਰਾਨ ਸਕੂਲ ਪ੍ਰੈਜ਼ੀਡੈਂਟ ਵਿਜੇ ਕੌਸ਼ਲ, ਡਾਇਰੈਕਟਰ ਵਿਕਾਸ ਕੌਸ਼ਲ, ਚੇਅਰਪਰਸਨ ਵੀਣਾ ਕੌਸ਼ਲ ਅਤੇ ਪ੍ਰਿੰਸੀਪਲ ਨੀਤੂ ਕੁਮਾਰ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦਿਆਂ ਦੱਸਿਆ ਕਿ ਬਾਲ ਦਿਵਸ ਹਰ ਸਾਲ 14 ਨਵੰਬਰ ਨੂੰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਮਨਾਇਆ ਜਾਂਦਾ ਹੈ,ਅਤੇ ਇਹ ਦਿਨ ਬੱਚਿਆਂ ਦੇ ਅਧਿਕਾਰਾਂ, ਸਿੱਖਿਆ, ਸਿਹਤ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਪ੍ਰਤੀ ਜਾਗਰੂਕਤਾ ਪੈਦਾ ਕਰਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਅਤੇ ਸਮਾਜ ਦੀ ਅਨਮੋਲ ਪੂੰਜੀ ਹਨ। ਉਨ੍ਹਾਂ ਨੂੰ ਚੰਗੀ ਸਿੱਖਿਆ, ਸੰਸਕਾਰ ਅਤੇ ਸੁਰੱਖਿਅਤ ਵਾਤਾਵਰਨ ਦੇਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਬੱਚਿਆਂ ਦੀ ਖੁਸ਼ੀ, ਸਿੱਖਿਆ ਅਤੇ ਸਰਬਪੱਖੀ ਵਿਕਾਸ ਪਾਈਨ ਗਰੋਵ ਪਬਲਿਕ ਸਕੂਲ ਦੀ ਮੁੱਖ ਤਰਜੀਹ ਹੈ।
ਪਿਛਲੀ ਖ਼ਬਰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪਿੰਡ ਲੋਹਾਰ ਮਾਜਰਾ ਵਿਖੇ ਮੈਡੀਕਲ ਕੈਂਪ ਲਗਾਇਆ ਸਿਹਤ ਵਿਭਾਗ ਦੀ ਟੀਮ... ਅਗਲੀ ਖ਼ਬਰ ਬੀਬੀ ਧਾਲੀਵਾਲ ਅਤੇ ਯੁਗਵਿੰਦਰ ਸਿੰਘ ਧਾਲੀਵਾਲ ਵਲੋਂ ਪ੍ਰਭਾਤ ਫੇਰੀ ਦਾ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।