17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਰਹਿੰਦ ’ਚ ਦਰਦਨਾਕ ਸੜਕ ਹਾਦਸਾ-ਐਕਟਿਵਾ ਸਵਾਰ ਦੋ ਸਕੇ ਭਰਾਵਾਂ ਦੀ ਮੌਤ

ਫ਼ਤਹਿਗੜ੍ਹ ਸਾਹਿਬ, 16 ਨਵੰਬਰ (ਸੁਰਜੀਤ ਸਿੰਘ ਸਾਹੀ,ਮਨਪ੍ਰੀਤ ਸਿੰਘ)-ਸਰਹਿੰਦ ਸਥਿਤ ਤਲਵਾੜ ਆਟਾ ਚੱਕੀ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਦੋ ਸਕੇ ਭਰਾਵਾਂ, 17 ਸਾਲਾ ਰੋਹਨ ਅਤੇ 13 ਸਾਲਾ ਹਰਸ਼ ਦੀ ਦਰਦਨਾਕ ਮੌਤ ਹੋ ਗਈ। ਥਾਣਾ ਸਰਹਿੰਦ ਦੇ ਸਬ-ਇੰਸਪੈਕਟਰ ਜਸਪਾਲ ਸਿੰਘ ਅਨੁਸਾਰ, ਮ੍ਰਿਤਕਾਂ ਦੇ ਭਰਾ ਕਰਨ ਕਸ਼ਯਪ ਨੇ ਦੱਸਿਆ ਕਿ ਦੋਵੇਂ ਭਰਾ ਐਕਟਿਵਾ ’ਤੇ ਸਵਾਰ ਹੋ ਕੇ ਜਾ ਰਹੇ ਸਨ।

ਮ੍ਰਿਤਕਾਂ ਦੀ ਫ਼ਾਈਲ ਫ਼ੋਟੋ 17-11-2026
ਫ਼ਤਹਿਗੜ੍ਹ ਸਾਹਿਬ, 16 ਨਵੰਬਰ (ਸੁਰਜੀਤ ਸਿੰਘ ਸਾਹੀ,ਮਨਪ੍ਰੀਤ ਸਿੰਘ)-ਸਰਹਿੰਦ ਸਥਿਤ ਤਲਵਾੜ ਆਟਾ ਚੱਕੀ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਦੋ ਸਕੇ ਭਰਾਵਾਂ, 17 ਸਾਲਾ ਰੋਹਨ ਅਤੇ 13 ਸਾਲਾ ਹਰਸ਼ ਦੀ ਦਰਦਨਾਕ ਮੌਤ ਹੋ ਗਈ। ਥਾਣਾ ਸਰਹਿੰਦ ਦੇ ਸਬ-ਇੰਸਪੈਕਟਰ ਜਸਪਾਲ ਸਿੰਘ ਅਨੁਸਾਰ, ਮ੍ਰਿਤਕਾਂ ਦੇ ਭਰਾ ਕਰਨ ਕਸ਼ਯਪ ਨੇ ਦੱਸਿਆ ਕਿ ਦੋਵੇਂ ਭਰਾ ਐਕਟਿਵਾ ’ਤੇ ਸਵਾਰ ਹੋ ਕੇ ਜਾ ਰਹੇ ਸਨ। ਇਸੇ ਦੌਰਾਨ ਸਾਹਮਣੇ ਤੋਂ ਆ ਰਿਹਾ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ, ਸੜਕ ’ਤੇ ਅਚਾਨਕ ਆਵਾਰਾ ਪਸ਼ੂ ਆ ਜਾਣ ਕਾਰਨ ਆਪਣਾ ਸੰਤੁਲਨ ਗੁਆ ਬੈਠਾ ਅਤੇ ਐਕਟਿਵਾ ਵਿਚ ਜਾ ਵੱਜਾ। ਹਾਦਸੇ ਤੋਂ ਬਾਅਦ ਮੁਲਜ਼ਮ ਫ਼ਤਹਿਗੜ੍ਹ ਸਾਹਿਬ ਲਿਜਾਇਆ ਗਿਆ , ਜਿੱਥੇ ਡਾਕਟਰਾਂ ਨੇ ਰੋਹਨ ਨੂੰ ਮ੍ਰਿਤਕ ਐਲਾਨ ਦਿੱਤਾ। ਗੰਭੀਰ ਜ਼ਖ਼ਮੀ ਹਰਸ਼ ਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕੀਤਾ ਗਿਆ, ਪਰ ਅੱਜ ਇਲਾਜ ਦੌਰਾਨ ਉਸ ਨੇ ਵੀ ਦਮ ਤੋੜ ਦਿੱਤਾ। ਪੁਲਿਸ ਵਲੋਂ ਫ਼ਰਾਰ ਚਾਲਕ ਦੀ ਭਾਲ ਜਾਰੀ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੇਹਾਂ ਪਰਿਵਾਰ ਹਵਾਲੇ ਕਰ ਦਿੱਤੀਆਂ ਗਈਆਂ।
ਪਿਛਲੀ ਖ਼ਬਰ 20 ਲੀਟਰ ਨਾਜਾਇਜ਼ ਸ਼ਰਾਬ ਸਮੇਤ 2 ਪੁਲਿਸ ਅੜਿੱਕੇ, ਮੁਕੱਦਮਾ ਦਰਜ ਅਗਲੀ ਖ਼ਬਰ ਛੱਠ ਪੂਜਾ ਸਮਾਗਮ ’ਚ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।