20 ਲੀਟਰ ਨਾਜਾਇਜ਼ ਸ਼ਰਾਬ ਸਮੇਤ 2 ਪੁਲਿਸ ਅੜਿੱਕੇ, ਮੁਕੱਦਮਾ ਦਰਜ
ਸੰਘੋਲ, 16 ਨਵੰਬਰ (ਪਰਮਵੀਰ ਧਨੋਆ)-ਥਾਣਾ ਖੇੜੀ ਨੌਧ ਸਿੰਘ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਦੋ ਜਣਿਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਸਹਾਇਕ ਥਾਣੇਦਾਰ ਕੁਲਵੀਰ ਸਿੰਘ ਨੂੰ ਗਸ਼ਤ ਦੌਰਾਨ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਚੰਡੀਗੜ੍ਹ ਤੋਂ ਭਾਰੀ ਮਾਤਰਾ ’ਚ ਸ਼ਰਾਬ ਲਿਆ ਕੇ ਵੇਚੀ ਜਾ ਰਹੀ ਹੈ।
ਅਜੀਤ ਡੈਸਕ
17-11-2026