ਰਾਜੂ ਖੰਨਾ ਦੀ ਅਗਵਾਈ ਹੇਠ ਹਲਕਾ ਅਮਲੋਹ ’ਚ ਸ਼੍ਰੋ.ਅ.ਦਲ (ਬ) ਮਜ਼ਬੂਤੀ ਵੱਲ ਵਧ ਰਿਹਾ- ਅਕਾਲੀ ਆਗੂ
ਯੂਥ ਅਕਾਲੀ ਦਲ ਦੇ ਨਵਨਿਯੁਕਤ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ ਦਾ ਕੀਤਾ ਸਨਮਾਨ
ਅਮਲੋਹ, 16 ਨਵੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਪਾਰਟੀ ਵਲੋਂ ਡੋਰ-ਟੂ-ਡੋਰ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਅੱਜ ਅਮਲੋਹ ਸ਼ਹਿਰ ਦੀ ਅਕਾਲੀ ਟੀਮ ਵਲੋਂ ‘ਅਕਾਲੀ ਦਲ ਲਿਆਓ, ਪੰਜਾਬ ਬਚਾਓ’ ਮੁਹਿੰਮ ਤਹਿਤ ਵਾਰਡ ਨੰ.
ਅਮਲੋਹ, 16 ਨਵੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਪਾਰਟੀ ਵਲੋਂ ਡੋਰ-ਟੂ-ਡੋਰ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਅੱਜ ਅਮਲੋਹ ਸ਼ਹਿਰ ਦੀ ਅਕਾਲੀ ਟੀਮ ਵਲੋਂ ‘ਅਕਾਲੀ ਦਲ ਲਿਆਓ, ਪੰਜਾਬ ਬਚਾਓ’ ਮੁਹਿੰਮ ਤਹਿਤ ਵਾਰਡ ਨੰ. 8 ਅਤੇ 9 ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਗਿਆ। ਇਸ ਦੌਰਾਨ ਪਾਰਟੀ ਦੀਆਂ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਆਉਣ ਵਾਲੀਆਂ ਚੋਣਾਂ ਦੇ ਚੋਣ ਮੈਨੀਫੈਸਟੋ ਲਈ ਲੋਕਾਂ ਦੇ ਸੁਝਾਅ ਲੈਣ ਵਾਸਤੇ ਫਾਰਮ ਵੀ ਭਰੇ ਗਏ। ਇਸ ਮੌਕੇ ਕਿਸਾਨ ਆਗੂ ਬਲਵੰਤ ਸਿੰਘ ਮਾਨ ਵਲੋਂ ਯੂਥ ਦੇ ਨਵਨਿਯੁਕਤ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ ਅਤੇ ਸਮੁੱਚੀ ਟੀਮ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਰਾਜੂ ਖੰਨਾ ਦੀ ਅਗਵਾਈ ਹੇਠ ਹਲਕੇ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣਾ ਸਮੇਂ ਦੀ ਲੋੜ ਹੈ। ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ, ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਡਾ. ਅਰਜਨ ਸਿੰਘ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਯੂਥ ਆਗੂ ਰੇਸ਼ਮ ਸਿੰਘ ਵਿਰਕ, ਪਰਮਿੰਦਰ ਸਿੰਘ ਨੀਟਾ ਸੰਧੂ, ਸੀਨੀਅਰ ਆਗੂ ਬਿੱਟਾ ਪਟਵਾਰੀ, ਕਰਮਜੀਤ ਸਿੰਘ ਕਾਨੂੰਗੋ, ਸੀਨੀਅਰ ਆਗੂ ਮਨਜੀਤ ਸਿੰਘ ਕੈਂਥ, ਸਾਬਕਾ ਕੌਂਸਲਰ ਬਲਤੇਜ ਸਿੰਘ, ਜਥੇਦਾਰ ਬਲਵੰਤ ਸਿੰਘ ਮਾਨ, ਪ੍ਰਧਾਨ ਗੁਰਦੀਪ ਸਿੰਘ ਬੱਬੀ, ਮੋਹਣ ਸਿੰਘ ਧਰਮਗੜ੍ਹ, ਜਥੇਦਾਰ ਅਵਤਾਰ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਜੇ.ਈ., ਕਰਮਜੀਤ ਸਿੰਘ ਮਿੱਠੂ, ਗੁਰਪ੍ਰੀਤ ਸਿੰਘ ਗੁਰੀ, ਰੌਕੀ ਭੱਟ, ਜਥੇਦਾਰ ਸੱਜਣ ਸਿੰਘ, ਵਾਰਡ ਪ੍ਰਧਾਨ ਪ੍ਰਗਟ ਸਿੰਘ, ਯੂਥ ਆਗੂ ਕਰਮਜੋਤ ਸਿੰਘ, ਲਵਪ੍ਰੀਤ ਸਿੰਘ, ਗੁਰਮੇਲ ਸਿੰਘ ਅਮਲੋਹ, ਤੋਂ ਇਲਾਵਾ ਵੱਡੀ ਗਿਣਤੀ ਵਿਚ ਵਾਰਡ ਵਾਸੀ ਮੌਜੂਦ ਸਨ।