17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਅਜਾਇਬ ਜਖਵਾਲੀ ਨੇ ਭਾਜਪਾ ਕਿਸਾਨ ਮੋਰਚਾ ਦੇ ਕੌਮੀ ਤੇ ਸੂਬਾਈ ਪ੍ਰਧਾਨ ਦਾ ਕੀਤਾ ਸਵਾਗਤ ਕਿਸਾਨੀ ਮੁੱਦਿਆਂ ਦੇ ਹੱਲ ਲਈ ਭਾਜਪਾ ਕਿਸਾਨ ਮੋਰਚਾ ਪੂਰੀ ਤਰ੍ਹਾਂ ਵਚਨਬੱਧ-ਬੰਸੀ ਲਾਲ ਗੁੱਜਰ

ਫ਼ਤਹਿਗੜ੍ਹ ਸਾਹਿਬ, 16 ਨਵੰਬਰ (ਸੁਰਜੀਤ ਸਿੰਘ ਸਾਹੀ)-ਭਾਜਪਾ ਕਿਸਾਨ ਮੋਰਚਾ ਦੇ ਕੌਮੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਬੰਸੀ ਲਾਲ ਗੁੱਜਰ ਅਤੇ ਪੰਜਾਬ ਕਿਸਾਨ ਮੋਰਚਾ ਦੇ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਦੇ ਪੰਜਾਬ ਦੌਰੇ ਦੌਰਾਨ ਸੰਗਰੂਰ ਪਹੁੰਚਣ ਤੋਂ ਪਹਿਲਾਂ ਰਸਤੇ ਵਿਚ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਇਸ ਮੌਕੇ ਭਾਜਪਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਕਿਸਾਨ ਮੋਰਚਾ ਦੇ ਪ੍ਰਧਾਨ ਅਤੇ ਮਿਲਕ ਪਲਾਂਟ ਪਟਿਆਲਾ ਦੇ ਸਾਬਕਾ ਚੇਅਰਮੈਨ ਅਜਾਇਬ ਸਿੰਘ ਜਖਵਾਲੀ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਦੋਵਾਂ ਸੀਨੀਅਰ ਆਗੂਆਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਕਿਸਾਨ ਮੋਰਚੇ ਦੇ ਆਗੂਆਂ ਅਤੇ ਵਰਕਰਾਂ ’ਚ ਵਿਸ਼ੇਸ਼ ਉਤਸ਼ਾਹ ਵੇਖਣ ਨੂੰ ਮਿਲਿਆ।

ਭਾਜਪਾ ਕਿਸਾਨ ਮੋਰਚਾ ਦੇ ਕੌਮੀ ਤੇ ਸੂਬਾਈ ਪ੍ਰਧਾਨ ਬੰਸੀ ਲਾਲ ਗੁੱਜਰ ਦਾ ਅਜਾਇਬ ਸਿੰਘ ਜਖਵਾਲੀ ਸਵਾਗਤ ਕਰਦੇ ਹੋਏ। ਅਜੀਤ ਤਸਵੀਰ 17-11-2026
ਫ਼ਤਹਿਗੜ੍ਹ ਸਾਹਿਬ, 16 ਨਵੰਬਰ (ਸੁਰਜੀਤ ਸਿੰਘ ਸਾਹੀ)-ਭਾਜਪਾ ਕਿਸਾਨ ਮੋਰਚਾ ਦੇ ਕੌਮੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਬੰਸੀ ਲਾਲ ਗੁੱਜਰ ਅਤੇ ਪੰਜਾਬ ਕਿਸਾਨ ਮੋਰਚਾ ਦੇ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਦੇ ਪੰਜਾਬ ਦੌਰੇ ਦੌਰਾਨ ਸੰਗਰੂਰ ਪਹੁੰਚਣ ਤੋਂ ਪਹਿਲਾਂ ਰਸਤੇ ਵਿਚ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਇਸ ਮੌਕੇ ਭਾਜਪਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਕਿਸਾਨ ਮੋਰਚਾ ਦੇ ਪ੍ਰਧਾਨ ਅਤੇ ਮਿਲਕ ਪਲਾਂਟ ਪਟਿਆਲਾ ਦੇ ਸਾਬਕਾ ਚੇਅਰਮੈਨ ਅਜਾਇਬ ਸਿੰਘ ਜਖਵਾਲੀ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਦੋਵਾਂ ਸੀਨੀਅਰ ਆਗੂਆਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਕਿਸਾਨ ਮੋਰਚੇ ਦੇ ਆਗੂਆਂ ਅਤੇ ਵਰਕਰਾਂ ’ਚ ਵਿਸ਼ੇਸ਼ ਉਤਸ਼ਾਹ ਵੇਖਣ ਨੂੰ ਮਿਲਿਆ। ਸਵਾਗਤ ਉਪਰੰਤ ਭਾਜਪਾ ਕਿਸਾਨ ਮੋਰਚਾ ਦੇ ਕੌਮੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਬੰਸੀ ਲਾਲ ਗੁੱਜਰ ਨੇ ਕਿਹਾ ਕਿ ਭਾਜਪਾ ਕਿਸਾਨ ਮੋਰਚਾ, ਕਿਸਾਨਾਂ ਦੇ ਹਿਤਾਂ ਦੀ ਰਾਖੀ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉਚਿੱਤ ਮੰਚ ਤੇ ਉਠਾਉਣ ਲਈ ਲਗਾਤਾਰ ਯਤਨਸ਼ੀਲ ਹੈ ਤੇ ਉਹ ਕਿਸਾਨਾਂ ਦੀ ਆਰਥਿਕਤਾ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੌਮੀ ਅਤੇ ਸੂਬਾ ਪੱਧਰ ਦੇ ਸੀਨੀਅਰ ਆਗੂਆਂ ਵਲੋਂ ਪੰਜਾਬ ਦੇ ਕਿਸਾਨਾਂ ਨਾਲ ਗੱਲਬਾਤ ਕਰਕੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਕਿਸਾਨ ਮੋਰਚੇ ਦੇ ਅਹੁਦੇਦਾਰਾਂ ਅਤੇ ਵਰਕਰਾਂ ’ਚ ਨਵਾਂ ਉਤਸ਼ਾਹ ਪੈਦਾ ਹੁੰਦਾ ਹੈ ਅਤੇ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲਦੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਜਾਇਬ ਸਿੰਘ ਜਖਵਾਲੀ ਨੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਦਾ ਪੰਜਾਬ ਪਹੁੰਚਣ ਤੇ ਸਵਾਗਤ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਕਿਸਾਨਾਂ ਦੀ ਭਲਾਈ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਭਾਜਪਾ ਕਿਸਾਨ ਮੋਰਚਾ ਭਵਿੱਖ ਵਿਚ ਵੀ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਨਾਲ ਜੁੜੇ ਮੁੱਦਿਆਂ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਂਦਾ ਰਹੇਗਾ। ਉਨ੍ਹਾਂ ਅੱਗੇ ਕਿਹਾ ਕਿ ਜਥੇਬੰਦੀ ਦੇ ਆਗੂ ਅਤੇ ਵਰਕਰ ਪਾਰਟੀ ਦੀਆਂ ਨੀਤੀਆਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਦੇ ਨਾਲ ਨਾਲ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਵੀ ਪਹਿਲ ਦੇ ਅਧਾਰ ਤੇ ਉਠਾਉਣ ਲਈ ਵਚਨਬੱਧ ਹਨ। ਇਸ ਮੌਕੇ ਰਸ਼ਪਿੰਦਰ ਸਿੰਘ ਢਿੱਲੋਂ, ਪਰਵਿੰਦਰ ਸਿੰਘ ਦਿਓਲ, ਰਣਜੀਤ ਸਿੰਘ ਸਰਾਂ, ਸਿਮਰਨਜੀਤ ਸਿੰਘ ਬਿੱਲਾ ਅਤੇ ਤੇਜਿੰਦਰ ਸਿੰਘ ਰਾਏਪੁਰ ਸਮੇਤ ਕਿਸਾਨ ਮੋਰਚੇ ਦੇ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਉੱਘੇ ਵਪਾਰੀ ਤੇ ਸਮਾਜ ਸੇਵੀ ਚੰਦਰ ਮੋਹਨ ਨੂੰ ਦਿੱਤੀ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਅਤੇ ਵਾਈਸ ਚਾਂਸਲਰ ਡਾ ਹਰਸ਼ ਸਦਾਵਰਤੀ ਨੇ ਵਿਦਿਆਰਥਣ ਨੂੰ ਦਿੱਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।