18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸਰਕਾਰੀ ਸਕੂਲ ਕੋਟਲਾ ਬਜਵਾੜਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਹੋਇਆ

ਫ਼ਤਹਿਗੜ੍ਹ ਸਾਹਿਬ, 17 ਨਵੰਬਰ (ਰਾਜਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਡਾ.

ਅਜੀਤ ਡੈਸਕ 18-11-2026
ਫ਼ਤਹਿਗੜ੍ਹ ਸਾਹਿਬ, 17 ਨਵੰਬਰ (ਰਾਜਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਡਾ. ਗੁਰਦੀਪ ਕੌਰ ਨੇ ਦੱਸਿਆ ਕਿ ਇਸ ਸਮਾਰੋਹ ਵਿਚ ਸਾਲ 2025-26 ਸਾਲਾਨਾ ਇਮਤਿਹਾਨ ਵਿਚ ਪਹਿਲੇ ਨੰਬਰ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਜਨ ਸੇਵਾ ਸੰਮਤੀ ਵਲੋਂ ਇਨਾਮ ਵੰਡੇ ਗਏ। ਵਿਦਿਆਰਥੀਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਜਿਸ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਗੁਰਦੀਪ ਕੌਰ ਵੱਲੋਂ ਸਾਲਾਨਾ ਰਿਪੋਰਟ ਵੀ ਪੜ੍ਹੀ ਗਈ। ਇਸ ਮੌਕੇ ਹਰਿੰਦਰ ਸਿੰਘ ਪ੍ਰਧਾਨ ਜਨ ਸੇਵਾ ਸੰਮਤੀ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸੁਨੀਲ ਪਾਲ ਸਿੰਘ, ਬਲਵੀਰ ਸਿੰਘ, ਰੁਪਿੰਦਰ ਕੌਰ, ਰਾਜਵੀਰ ਕੌਰ, ਹਰਦੀਪ ਸਿੰਘ ਮੈਂਬਰਾਨ ਸਕੂਲ ਮੈਨੇਜਮੈਂਟ ਕਮੇਟੀ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਾਈਕਲ ਯਾਤਰਾ ਰੈਲੀ ਲਈ ਬਸੀ ਪਠਾਣਾਂ ਤੋਂ ਖੰਨੇ ਵੱਲ ਕਾਫ਼ਲਾ ਹੋਵੇਗਾ ਰਵਾਨਾ-ਡਾ. ਮਨੋਹਰ ਸਿੰਘ ਅਗਲੀ ਖ਼ਬਰ ਗੋਪ ਅਸ਼ਟਮੀ ਮੌਕੇ ਵਿਧਾਇਕ ਰਾਏ ਨੇ ਵੱਖ-ਵੱਖ ਗਊਸ਼ਾਲਾਵਾਂ ਵਿਖੇ ਲਗਵਾਈ ਹਾਜ਼ਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।