17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਤੇ ਅੰਗਰੇਜ਼ੀ ਵਿਭਾਗ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਦੌਰਾ

ਫ਼ਤਹਿਗੜ੍ਹ ਸਾਹਿਬ, 17 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਅਤੇ ਅੰਗਰੇਜ਼ੀ ਵਿਭਾਗ ਦੀ ਇੰਗਲਿਸ਼ ਲਿਟਰੇਰੀ ਸੁਸਾਇਟੀ ਵਲੋਂ ਸਾਂਝੇ ਤੌਰ ’ਤੇ ਕਸੌਲੀ ਵਿਖੇ ਵਿਦਿਆਰਥੀਆਂ ਦਾ ਇਕ ਰੋਜ਼ਾ ਵਿੱਦਿਅਕ ਦੌਰਾ ਕਰਵਾਇਆ ਗਿਆ। ਜਿਸ ਵਿਚ ਕੁੱਲ 43 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

ਅਜੀਤ ਡੈਸਕ 18-11-2026
ਫ਼ਤਹਿਗੜ੍ਹ ਸਾਹਿਬ, 17 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਅਤੇ ਅੰਗਰੇਜ਼ੀ ਵਿਭਾਗ ਦੀ ਇੰਗਲਿਸ਼ ਲਿਟਰੇਰੀ ਸੁਸਾਇਟੀ ਵਲੋਂ ਸਾਂਝੇ ਤੌਰ ’ਤੇ ਕਸੌਲੀ ਵਿਖੇ ਵਿਦਿਆਰਥੀਆਂ ਦਾ ਇਕ ਰੋਜ਼ਾ ਵਿੱਦਿਅਕ ਦੌਰਾ ਕਰਵਾਇਆ ਗਿਆ। ਜਿਸ ਵਿਚ ਕੁੱਲ 43 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਵਰਨਣਯੋਗ ਹੈ ਕਿ ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਇਤਿਹਾਸਕ ਕ੍ਰਾਈਸਟ ਚਰਚ ਦਾ ਦੌਰਾ ਕੀਤਾ, ਮਾਲ ਰੋਡ ’ਤੇ ਸੈਰ ਕੀਤੀ, ਸ਼ਹਿਰ ਦੇ ਪ੍ਰਸਿੱਧ ਕੈਫ਼ੇ ਵੇਖੇ ਅਤੇ ਪਹਾੜੀ ਰਸਤਿਆਂ ’ਤੇ ਹਾਈਕਿੰਗ ਦਾ ਅਨੰਦ ਮਾਣਿਆ। ਇਸ ਮਗਰੋਂ ਵਿਦਿਆਰਥੀਆਂ ਨੇ ਕਸੌਲੀ ਦੀ ਬਸਤੀਵਾਦੀ ਦੌਰ ਦੀ ਸ਼ਾਨਦਾਰ ਇਮਾਰਤੀ ਕਲਾ ਨੂੰ ਨੇੜਿਉਂ ਦੇਖਿਆ ਅਤੇ ਪਹਾੜਾਂ ਦੇ ਮਨਮੋਹਕ ਨਜ਼ਾਰਿਆਂ ਦਾ ਅਨੰਦ ਮਾਣਿਆ। ਨਵੀਆਂ ਥਾਵਾਂ ਦੀ ਖੋਜ, ਆਪਸੀ ਸਾਂਝ ਅਤੇ ਕਾਲਜ ਜੀਵਨ ਦੀ ਰੁਟੀਨ ਤੋਂ ਹਟ ਕੇ ਇਹ ਵਿੱਦਿਅਕ ਦੌਰਾ ਵਿਦਿਆਰਥੀਆਂ ਲਈ ਇਕ ਯਾਦਗਾਰ ਅਨੁਭਵ ਸਾਬਤ ਹੋਇਆ। ਕੰਪਿਊਟਰ ਸਾਇੰਸ ਵਿਭਾਗ ਦੀ ਮੁਖੀ ਪ੍ਰੋ. ਰਸ਼ਮੀ ਅਰੋੜਾ ਨੇ ਅਜਿਹੇ ਤਜਰਬਿਆਂ ਨੂੰ ਵਿਦਿਆਰਥੀਆਂ ਵਿਚਕਾਰ ਆਪਸੀ ਸਾਂਝ ਵਧਾਉਣ ਲਈ ਮਹੱਤਵਪੂਰਨ ਦੱਸਿਆ। ਅੰਗਰੇਜ਼ੀ ਵਿਭਾਗ ਦੀ ਮੁਖੀ ਡਾ. ਗੌਰੀ ਹਾਂਡਾ ਨੇ ਕਿਹਾ ਕਿ ਕੁਦਰਤ ਨਾਲ ਜੁੜਨਾ ਵਿਦਿਆਰਥੀਆਂ ਦੀ ਰਚਨਾਤਮਿਕਤਾ ਅਤੇ ਆਲੇ-ਦੁਆਲੇ ਦੀ ਦੁਨੀਆ ਨੂੰ ਸਮਝਣ ਦੀ ਸਮਰੱਥਾ ਨੂੰ ਵਿਕਸਿਤ ਕਰਦਾ ਹੈ। ਇੰਗਲਿਸ਼ ਲਿਟਰੇਰੀ ਸੁਸਾਇਟੀ ਦੇ ਕਨਵੀਨਰ ਡਾ. ਮਨਿੰਦਰ ਕੈਂਥ ਨੇ ਦੱਸਿਆ ਕਿ ਸੁਸਾਇਟੀ ਦਾ ਉਦੇਸ਼ ਸਾਹਿਤਕ ਅਤੇ ਅਕਾਦਮਿਕ ਗਤੀਵਿਧੀਆਂ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਾਂਝੇ ਤਜਰਬਿਆਂ ਦੇ ਮੌਕੇ ਪ੍ਰਦਾਨ ਕਰਨਾ ਵੀ ਹੈ। ਇਸ ਦੌਰੇ ਦੌਰਾਨ ਕੰਪਿਊਟਰ ਸਾਇੰਸ ਵਿਭਾਗ ਦੇ ਡਾ. ਬਰਿੰਦਰ ਸਿੰਘ ਸਰਾਓ, ਡਾ. ਕਮਲਜੀਤ ਕੌਰ, ਪ੍ਰੋ. ਜਸਵੀਨ ਕੌਰ ਅਤੇ ਅੰਗਰੇਜ਼ੀ ਵਿਭਾਗ ਦੇ ਪ੍ਰੋ. ਸਹਿਜਦੀਪ ਕੌਰ ਅਤੇ ਪ੍ਰੋ. ਰੁਪਿੰਦਰ ਕੌਰ ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਕੋਟਲਾ ਬਡਲਾ ਵਿਖੇ ਪ੍ਰਭਾਤ ਫੇਰੀਆਂ ਸ਼ੁਰੂ ਅਗਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਫ਼ਤਹਿਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਜੂਡੋ, ਸਾਫਟਬਾਲ ਅਤੇ ਗਤਕਾ ਮੁਕਾਬਲੇ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।