19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ

ਮੰਡੀ ਗੋਬਿੰਦਗੜ੍ਹ, 18 ਨਵੰਬਰ (ਇਕਬਾਲਦੀਪ ਸੰਧੂ)-ਸਥਾਨਕ ਕ੍ਰਿਸ਼ਨਾ ਮੰਦਿਰ ਹਾਲ, ਮੰਡੀ ਗੋਬਿੰਦਗੜ੍ਹ ਵਿਖੇ ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ ਪ੍ਰਧਾਨ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ‘ਸਮਾਜ ਦਾ ਡਿਗ ਰਿਹਾ ਮਿਆਰ ਅਤੇ ਵਧ ਰਹੀ ਦ੍ਰਿਸ਼ਟਤਾ’ ਵਿਸ਼ੇ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 19-11-2026
ਮੰਡੀ ਗੋਬਿੰਦਗੜ੍ਹ, 18 ਨਵੰਬਰ (ਇਕਬਾਲਦੀਪ ਸੰਧੂ)-ਸਥਾਨਕ ਕ੍ਰਿਸ਼ਨਾ ਮੰਦਿਰ ਹਾਲ, ਮੰਡੀ ਗੋਬਿੰਦਗੜ੍ਹ ਵਿਖੇ ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ ਪ੍ਰਧਾਨ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ‘ਸਮਾਜ ਦਾ ਡਿਗ ਰਿਹਾ ਮਿਆਰ ਅਤੇ ਵਧ ਰਹੀ ਦ੍ਰਿਸ਼ਟਤਾ’ ਵਿਸ਼ੇ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਸਮਾਜ ਵਿਚ ਨੈਤਿਕ ਕਦਰਾਂ-ਕੀਮਤਾਂ ਦੀ ਘੱਟ ਰਹੀ ਮਹੱਤਤਾ ਅਤੇ ਭ੍ਰਿਸ਼ਟਾਚਾਰ ਵਰਗੀਆਂ ਸਮਾਜਿਕ ਬੁਰਾਈਆਂ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਕਿਹਾ ਕਿ ਸਮਾਜ ਵਿਚ ਇਮਾਨਦਾਰੀ, ਆਪਸੀ ਸਤਿਕਾਰ, ਸਹਿਣਸ਼ੀਲਤਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਮੁੜ ਮਜ਼ਬੂਤ ਕਰਨ ਦੀ ਲੋੜ ਹੈ। ਇਸ ਲਈ ਹਰ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਸਮਾਜ ਦੀ ਬਿਹਤਰੀ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੀਟਿੰਗ ਵਿਚ ਪ੍ਰਧਾਨ ਅਸ਼ੋਕ ਕੁਮਾਰ, ਸੀਨੀਅਰ ਮੀਤ ਪ੍ਰਧਾਨ ਹਰਮਿੰਦਰ ਸਿੰਘ ਭਾਟੀਆ, ਜਨਰਲ ਸਕੱਤਰ ਵਿੱਦਿਆ ਸਾਗਰ ਪਰਾਸ਼ਰ, ਆਰਗੇਨਾਈਜ਼ਰ ਸੁਰਿੰਦਰ ਸਿੰਘ ਬਾਵਾ, ਕੈਸ਼ੀਅਰ ਰਵਿੰਦਰਪਾਲ ਕੌਸ਼ਲ ਅਤੇ ਸਹਾਇਕ ਪੱਤਰਕਾਰ ਮਾਸਟਰ ਲਾਲ ਚੰਦ ਵੈਦ, ਸਵਰਨ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੰਡੀ ਗੋਬਿੰਦਗੜ੍ਹ ਵਿਖੇ ਵਪਾਰੀਆਂ ਨਾਲ ਮੀਟਿੰਗ ਦੌਰਾਨ ਉਦਯੋਗ, ਕਿਸਾਨੀ ਤੇ ਸਸਤੀ ਬਿਜਲੀ ਲਈ ਨਵਾਂ ਰਾਹ ਦੱਸਿਆ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਮੇਲਾ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।