19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੰਜਾਬ ਦਾ ਕਰੋੜਪਤੀ ਮੰਚ ਮੁੱਖ ਮੰਤਰੀ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਵੱਲ ਨਿਵੇਕਲਾ ਉਪਰਾਲਾ ਸਾਬਿਤ ਹੋਵੇਗਾ-ਪ੍ਰੇਮ ਵਧਵਾ

ਬਸੀ ਪਠਾਣਾਂ, 18 ਨਵੰਬਰ (ਰਾਜਿੰਦਰ ਸ਼ਰਮਾ)-ਪੰਜਾਬ ਦਾ ਕਰੋੜਪਤੀ ਮੰਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ, ਵਿੱਦਿਅਕ ਅਤੇ ਆਰਥਿਕ ਤੌਰ ’ਤੇ ਮਜ਼ਬੂਤ ਬਣਨ ਅਤੇ ਆਤਮ-ਨਿਰਭਰਤਾ ਵੱਲ ਅੱਗੇ ਵਧਣ ਦਾ ਮੌਕਾ ਦੇਣ ਦੇ ਨਾਲ ਨਾਲ ਨੌਜਵਾਨਾਂ ਲਈ ਨਿਵੇਕਲਾ ਉਪਰਾਲਾ ਸਾਬਿਤ ਹੋਵੇਗਾ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਾਤਾਵਰਨ ਪ੍ਰੇਮੀ ਪ੍ਰੇਮ ਵਧਵਾ ਨੇ ‘ਪੰਜਾਬ ਦਾ ਕਰੋੜਪਤੀ’ ਮੰਚ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿਚ ਬੇਅੰਤ ਕਾਬਲੀਅਤ ਅਤੇ ਮਿਹਨਤ ਕਰਨ ਦਾ ਜਜ਼ਬਾ ਹੈ।

ਅਜੀਤ ਡੈਸਕ 19-11-2026
ਬਸੀ ਪਠਾਣਾਂ, 18 ਨਵੰਬਰ (ਰਾਜਿੰਦਰ ਸ਼ਰਮਾ)-ਪੰਜਾਬ ਦਾ ਕਰੋੜਪਤੀ ਮੰਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ, ਵਿੱਦਿਅਕ ਅਤੇ ਆਰਥਿਕ ਤੌਰ ’ਤੇ ਮਜ਼ਬੂਤ ਬਣਨ ਅਤੇ ਆਤਮ-ਨਿਰਭਰਤਾ ਵੱਲ ਅੱਗੇ ਵਧਣ ਦਾ ਮੌਕਾ ਦੇਣ ਦੇ ਨਾਲ ਨਾਲ ਨੌਜਵਾਨਾਂ ਲਈ ਨਿਵੇਕਲਾ ਉਪਰਾਲਾ ਸਾਬਿਤ ਹੋਵੇਗਾ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਾਤਾਵਰਨ ਪ੍ਰੇਮੀ ਪ੍ਰੇਮ ਵਧਵਾ ਨੇ ‘ਪੰਜਾਬ ਦਾ ਕਰੋੜਪਤੀ’ ਮੰਚ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿਚ ਬੇਅੰਤ ਕਾਬਲੀਅਤ ਅਤੇ ਮਿਹਨਤ ਕਰਨ ਦਾ ਜਜ਼ਬਾ ਹੈ। ਅਜਿਹੇ ਮੰਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ, ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਉਸਾਰੂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨਗੇ ਅਤੇ ਇਸ ਪਹਿਲ ਰਾਹੀਂ ਇਕ ਕਰੋੜ ਰੁਪਏ ਤੱਕ ਦਾ ਇਨਾਮ ਜਿੱਤਣ ਦਾ ਮੌਕਾ ਨੌਜਵਾਨਾਂ ਦੇ ਸੁਪਨਿਆਂ ਨੂੰ ਨਵੀਂ ਉਡਾਣ ਦੇ ਸਕਦਾ ਹੈ। ਵਧਵਾ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੰਚ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੀ ਕਾਬਲੀਅਤ ਦੇ ਦਮ ’ਤੇ ਤਰੱਕੀ ਦੀਆਂ ਨਵੀਆਂ ਮੰਜ਼ਿਲਾਂ ਹਾਸਲ ਕਰਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸਿੱਖਿਆ, ਰੁਜ਼ਗਾਰ ਅਤੇ ਆਤਮ-ਨਿਰਭਰਤਾ ਹੀ ਰੰਗਲੇ ਪੰਜਾਬ ਦੀ ਤਰੱਕੀ ਦਾ ਆਧਾਰ ਬਣ ਸਕਦੀ ਹੈ।
ਪਿਛਲੀ ਖ਼ਬਰ ਭਾਕਿਯੂ ਲੱਖੋਵਾਲ ਵਲੋਂ ਸ਼੍ਰੋ.ਅ.ਦਲ (ਬ) ਨੂੰ ਸਮਰਥਨ ਦੇਣ ਨਾਲ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ-ਸ਼ਿਵਦਾਸਪੁਰ ਅਗਲੀ ਖ਼ਬਰ ਗੋਪ ਅਸ਼ਟਮੀ ਮੌਕੇ ਡਾ. ਹਰਬੰਸ ਲਾਲ ਨੇ ਗਊਆਂ ਨੂੰ ਹਰਾ ਚਾਰਾ ਪਾ ਕੇ ਲਿਆ ਆਸ਼ੀਰਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।