19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸੰਗਰੂਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਬਲਜਿੰਦਰ ਸਿੰਘ)-ਸ਼ਹੀਦ ਮੇਜਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭੁੱਲਰਹੇੜੀ, ਸੰਗਰੂਰ ਦੇ ਲਗਪਗ 80 ਵਿਦਿਆਰਥੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭੁੱਲਣ, ਸੰਗਰੂਰ ਦੇ ਲਗਪਗ 150 ਵਿਦਿਆਰਥੀਆਂ ਵਲੋਂ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਕਾਲਜ ਦੀਆਂ ਆਧੁਨਿਕ ਆਈ.

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੁੱਲਰਹੇੜੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਣ ਸੰਗਰੂਰ ਦੇ ਵਿਦਿਆਰਥੀ ਅਤੇ ਅਧਿਆਪਕ ਸਾਹਿਬਾਨ। ਅਜੀਤ ਤਸਵੀਰ 19-11-2026
ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਬਲਜਿੰਦਰ ਸਿੰਘ)-ਸ਼ਹੀਦ ਮੇਜਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭੁੱਲਰਹੇੜੀ, ਸੰਗਰੂਰ ਦੇ ਲਗਪਗ 80 ਵਿਦਿਆਰਥੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭੁੱਲਣ, ਸੰਗਰੂਰ ਦੇ ਲਗਪਗ 150 ਵਿਦਿਆਰਥੀਆਂ ਵਲੋਂ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਕਾਲਜ ਦੀਆਂ ਆਧੁਨਿਕ ਆਈ.ਟੀ. ਸਹੂਲਤਾਂ, ਖੇਡ ਸਹੂਲਤਾਂ, ਲਾਇਬ੍ਰੇਰੀ ਸਹੂਲਤਾਂ, ਵਿੱਦਿਅਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ। ਸ਼ਹੀਦ ਮੇਜਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੁੱਲਰਹੇੜੀ ਦੇ ਪ੍ਰਿੰਸੀਪਲ ਸੁਰਿੰਦਰ ਕੌਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਣ ਸੰਗਰੂਰ ਦੇ ਪ੍ਰਿੰਸੀਪਲ ਦਲਬੀਰ ਸਿੰਘ ਨੇ ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਅਤੇ ਸਮੂਹ ਸਟਾਫ਼ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਖੇਡਾਂ ਅਤੇ ਆਈ.ਟੀ. ਖੇਤਰਾਂ ਵਿਚ ਉਪਲੱਬਧ ਆਧੁਨਿਕ ਸਹੂਲਤਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਚੇਰੀ ਸਿੱਖਿਆ ਦੇ ਵੱਖ-ਵੱਖ ਮੌਕਿਆਂ ਬਾਰੇ ਦਿੱਤੀ ਗਈ ਜਾਣਕਾਰੀ, ਵਿਦਿਆਰਥੀਆਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗੀ। ਇਸ ਮੌਕੇ ਸਮਾਰਟ ਸਕੂਲ ਭੁੱਲਰਹੇੜੀ ਦੇ ਅਧਿਆਪਕਾਂ ਸੁਰਿੰਦਰ ਕੌਰ, ਹਰਦੀਪ ਕੌਰ, ਅਮਨਦੀਪ ਕੌਰ, ਗਗਨਦੀਪ ਸਿੰਘ ਅਤੇ ਹਰਦੇਵ ਸਿੰਘ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭੁੱਲਣ, ਸੰਗਰੂਰ ਦੇ ਅਧਿਆਪਕਾਂ ਭੁਪਿੰਦਰ ਸਿੰਘ, ਰਾਜਵੀਰ ਕੌਰ, ਰੇਖਾ, ਸੱਤਿਆਵਾਨ, ਵਿਕਾਸ ਸ਼ਰਨ ਅਤੇ ਸੁਖਜਿੰਦਰ ਸਿੰਘ ਨੇ ਕਾਲਜ ਦੇ ਸਟਾਫ਼ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦੇ ਜ਼ੂਆਲੋਜੀ ਵਿਭਾਗ ਦੇ ਮੁਖੀ ਪ੍ਰੋ. ਪ੍ਰਦੀਪ ਕੌਰ ਸੰਧੂ ਨੇ ਕਿਹਾ ਕਿ ਕਾਲਜ ਦਾ ਸਟਾਫ਼ ਸਮੇਂ-ਸਮੇਂ ’ਤੇ ਸਕੂਲੀ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਦੇ ਵੱਖ-ਵੱਖ ਮੌਕਿਆਂ ਅਤੇ ਕਰੀਅਰ ਵਿਕਲਪਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸਹੀ ਮਾਰਗ ਦਰਸ਼ਨ ਪ੍ਰਦਾਨ ਕਰਨ ਲਈ ਨਿਰੰਤਰ ਯਤਨਸ਼ੀਲ ਰਹਿੰਦਾ ਹੈ। ਜ਼ਿਕਰਯੋਗ ਹੈ ਕਿ ਇਸ ਦੌਰੇ ਦੌਰਾਨ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਸਟਾਫ਼ ਮੈਂਬਰ ਡਾ. ਰਵਿੰਦਰ ਕੁਮਾਰ , ਡਾ. ਤਰਨਪ੍ਰੀਤ ਕੌਰ, ਡਾ. ਰਮਣੀਕ ਕੌਰ, ਡਾ. ਪੁਸ਼ਪਿੰਦਰ ਸਿੰਘ, ਡਾ. ਹਰਗੁਣਪ੍ਰੀਤ ਸਿੰਘ, ਪ੍ਰੋ. ਪਵਨਪ੍ਰੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਜਸਵੀਨ ਕੌਰ, ਪ੍ਰੋ. ਲਵਨੀਤ ਵਸ਼ਿਸ਼ਠ ਅਤੇ ਪ੍ਰੋ. ਭਵਨੀਤ ਕੌਰ ਤੋਂ ਇਲਾਵਾ ਹੋਰ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨਾਲ ਵੱਖ-ਵੱਖ ਵਿਸ਼ਿਆਂ ਸਬੰਧੀ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ।
ਪਿਛਲੀ ਖ਼ਬਰ ਡਿਵਾਈਨ ਲਾਈਟ ਸਕੂਲ ਵਿਖੇ ਬਾਸਕਿਟਬਾਲ ਦੇ ਕਰਵਾਏ ਮੁਕਾਬਲੇ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬਹੁ-ਅਨੁਸ਼ਾਸਨੀ ਅਧਿਐਨ ਨੂੰ ਸਮਰਪਿਤ ਚੌਥੀ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।