19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਅਮਲੋਹ ਵਿਖੇ ਪੱਤਰਕਾਰ ਭਾਈਚਾਰੇ ਨੇ ਮਨਾਇਆ ਕੌਮੀ ਪ੍ਰੈੱਸ ਦਿਵਸ

ਅਮਲੋਹ, 18 ਨਵੰਬਰ (ਕੇਵਲ ਸਿੰਘ)-ਪੱਤਰਕਾਰ ਭਾਈਚਾਰੇ ਵਲੋਂ ਕੌਮੀ ਪੈ੍ਸ ਦਿਵਸ ਅਮਲੋਹ ਵਿਖੇ ਜਸਵੰਤ ਸਿੰਘ ਗੋਲਡ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਪੱਤਰਕਾਰ ਭਾਈਚਾਰੇ ਨੇ ਅਹਿਮ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਪੱਤਰਕਾਰ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਇਕ ਪਲੇਟਫ਼ਾਰਮ ਉੱਪਰ ਇਕੱਠੇ ਹੋਣ ਦੀ ਵੀ ਅਪੀਲ ਕੀਤੀ।

ਅਜੀਤ ਡੈਸਕ 19-11-2026
ਅਮਲੋਹ, 18 ਨਵੰਬਰ (ਕੇਵਲ ਸਿੰਘ)-ਪੱਤਰਕਾਰ ਭਾਈਚਾਰੇ ਵਲੋਂ ਕੌਮੀ ਪੈ੍ਸ ਦਿਵਸ ਅਮਲੋਹ ਵਿਖੇ ਜਸਵੰਤ ਸਿੰਘ ਗੋਲਡ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਪੱਤਰਕਾਰ ਭਾਈਚਾਰੇ ਨੇ ਅਹਿਮ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਪੱਤਰਕਾਰ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਇਕ ਪਲੇਟਫ਼ਾਰਮ ਉੱਪਰ ਇਕੱਠੇ ਹੋਣ ਦੀ ਵੀ ਅਪੀਲ ਕੀਤੀ। ਮੀਟਿੰਗ ਵਿਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੱਤਰਕਾਰ ਭਾਈਚਾਰੇ ਦੀ ਪੈਨਸ਼ਨ ਰਾਸ਼ੀ 25 ਹਜ਼ਾਰ ਰੁਪਏ ਮਹੀਨਾ ਕੀਤੀ ਜਾਵੇ ਅਤੇ ਇਹ ਸਹੂਲਤ ਪੀਲਾ ਕਾਰਡ ਧਾਰਕ ਪੱਤਰਕਾਰਾਂ ਨੂੰ ਵੀ ਦਿੱਤੀ ਜਾਵੇ। ਇਕ ਮਤੇ ਵਿਚ ਸਮੂਹ ਪੱਤਰਕਾਰ ਭਾਈਚਾਰੇ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦੇਣ ਅਤੇ ਨੈਸ਼ਨਲ ਹਾਈ ਵੈਅ ਉੱਪਰ ਸਥਿਤ ਟੋਲ ਪਲਾਜ਼ਾ ਫ਼ਰੀ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹੇ ਦੇ ਸਭ ਤੋਂ ਬਜ਼ੁਰਗ ਪੱਤਰਕਾਰ ਰਾਮ ਸ਼ਰਨ ਸੂਦ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਲੰਬੇ ਸਮੇਂ ਤੋਂ ਪੱਤਰਕਾਰੀ ਦੇ ਖੇਤਰ ਵਿਚ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਸ੍ਰੀ ਅਮਰਬੀਰ ਸਿੰਘ ਚੀਮਾ ਦੀ ਪਲੇਠੀ ਪੁਸਤਕ ‘ ਸਫ਼ਰਾਂ ਦਾ ਸਰਮਾੲਆ’ ਰਲੀਜ ਹੋਣ ਦੀ ਵਧਾਈ ਦਿਤੀ ਗਈ। ਮੀਟਿੰਗ ਵਿਚ ਸ਼੍ਰੋਮਣੀ ਪੱਤਰਕਾਰ ਭੂਸ਼ਨ ਸੂਦ, ਸੀਨੀਅਰ ਪੱਤਰਕਾਰ ਬ੍ਰਿਜ ਭੂਸ਼ਨ ਗਰਗ, ਜਸਵੰਤ ਸਿੰਘ ਬਾਠ, ਜੋਗਿੰਦਰ ਪਾਲ ਫੈਜੂਲਾਪੁਰੀਆ, ਅਮਰਬੀਰ ਸਿੰਘ ਚੀਮਾ, ਰਵਿੰਦਰ ਸਿੰਘ ਢੀਂਡਸਾ, ਸਵਰਨਜੀਤ ਸਿੰਘ ਸੇਠੀ, ਗੁਰਪ੍ਰੀਤ ਸਿੰਘ, ਜਗਦੀਪ ਸਿੰਘ ਮਾਨਗੜ੍ਹ , ਨਾਹਰ ਸਿੰਘ ਰੰਗੀਲਾ ਅਤੇ ਡਾ.ਅਨਿਲ ਕੁਮਾਰ ਲੁਟਾਵਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਵਾਤਾਵਰਨ ਦੀ ਸਾਂਭ ਸੰਭਾਲ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ-ਡਾ.ਗੁਰਸ਼ਰਨ ਸਿੰਘ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਛੇੜੀ ਮੁਹਿੰਮ ਨੂੰ ਪਿੰਡ-ਪਿੰਡ ਅਤੇ ਘਰ-ਘਰ ਤੱਕ ਲੈ ਕੇ ਜਾਵਾਂਗੇ-ਜਥੇਦਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।