ਵਾਤਾਵਰਨ ਦੀ ਸਾਂਭ ਸੰਭਾਲ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ-ਡਾ.ਗੁਰਸ਼ਰਨ ਸਿੰਘ
ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਮਨਪ੍ਰੀਤ ਸਿੰਘ)-ਲਗਾਤਾਰ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਤੇ ਲੋਕਾਂ ਨੂੰ ਖ਼ਾਸਕਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨਾ ਚਾਹੀਦਾ ਹੈ ਤਾਂ ਜੋ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ , ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਾ. ਗੁਰਸ਼ਰਨ ਸਿੰਘ ਐਮ.
ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਮਨਪ੍ਰੀਤ ਸਿੰਘ)-ਲਗਾਤਾਰ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਤੇ ਲੋਕਾਂ ਨੂੰ ਖ਼ਾਸਕਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨਾ ਚਾਹੀਦਾ ਹੈ ਤਾਂ ਜੋ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ , ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਾ. ਗੁਰਸ਼ਰਨ ਸਿੰਘ ਐਮ.ਡੀ ਗੁਰਤੀਰਥ ਡਾਇਗਨੋਸਟਿਕ ਸੈਂਟਰ ਤੇ ਜਨਰਲ ਮੈਨੇਜਰ ਗੁਰਚਰਨ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਨਾਲ ਬੱਚਿਆ ਤੇ ਬਜ਼ੁਰਗਾਂ ਨੂੰ ਬਿਮਾਰੀਆਂ ਲੱਗਦੀਆਂ ਹਨ ਤੇ ਆਮ ਲੋਕਾਂ ਨੂੰ ਸਾਹ ਲੈਣ ਚ ਪ੍ਰੇਸ਼ਾਨੀ ਹੁੰਦੀ ਹੈ । ਇਸ ਲਈ ਸਾਨੂੰ ਆਉਣ ਵਾਲੀਆਂ ਪੀੜੀਆਂ ਨੂੰ ਸਾਫ਼ ਸੁਥਰਾ ਵਾਤਾਵਰਣ ਪ੍ਰਦਾਨ ਕਰਨ ਲਈ ਹੁਣ ਤੋਂ ਹੀ ਜਾਗਰੂਕ ਹੋਣ ਪਵੇਗਾ। ਇਸ ਮੌਕੇ ਡਾ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਗੁਰਤੀਰਥ ਡਾਇਗਨੋਸਟਿਕ ਸੈਂਟਰ ਵਿਖੇ ਜਿੱਥੇ ਆਧੁਨਿਕ ਮਸ਼ੀਨਾਂ ਨਾਲ ਅਲਟਰਾਸਾਊਡ , ਐਕਸਰੇ ਤੇ ਹੋਰ ਟੈੱਸਟ ਕੀਤੇ ਜਾਂਦੇ ਹਨ , ਉੱਥੇ ਹੀ ਲੋੜਵੰਦ ਮਰੀਜ਼ਾਂ ਨੂੰ ਵਿਸ਼ੇਸ਼ ਰਿਆਇਤ ਵੀ ਦਿੱਤੀ ਜਾਂਦੀ ਹੈ । ਉਨ੍ਹਾਂ ਦੱਸਿਆ ਕਿ ਸੈਂਟਰ ਵਲੋਂ ਸਮੇਂ-ਸਮੇਂ ਸਿਰ ਪਿੰਡ ਵਿਚ ਕੈਂਪ ਵਗੈਰਾ ਵੀ ਲਗਾ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀ.ਆਰ.ਓ ਜੱਗੀ ਸਿੰਘ, ਅਲਕਾ, ਅੰਜੂ, ਕਮਲਜੀਤ ਕੌਰ, ਜਸਪ੍ਰੀਤ ਕੌਰ ਤੇ ਇੰਦਰਜੀਤ ਸਿੰਘ ਆਦਿ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।