19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਰੇਲ ਹਾਦਸੇ ਵਿਚ ਪਿੰਡ ਫਰੌਰ ਦੇ ਨੌਜਵਾਨ ਵਿਅਕਤੀ ਦੀ ਮੌਤ

ਖਮਾਣੋਂ, 18 ਨਵੰਬਰ (ਮਨਮੋਹਣ ਸਿੰਘ ਕਲੇਰ)-ਨਿਊ ਲੁਧਿਆਣਾ-ਚੰਡੀਗੜ੍ਹ ਰੇਲਵੇ ਲਾਈਨ ਤੇ ਇਕ ਨੌਜਵਾਨ ਵਿਅਕਤੀ ਦੀ ਰੇਲਵੇ ਪੁਲਿਸ ਵਲੋਂ ਅੱਜ ਸਵੇਰੇ ਮ੍ਰਿਤਕ ਦੇਹ ਬਰਾਮਦ ਕੀਤੀ ਗਈ। ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਸਰਹਿੰਦ ਦੇ ਥਾਣਾ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਉਕਤ ਰੇਲਵੇ ਲਾਈਨ ਤੇ ਇਕ ਵਿਅਕਤੀ ਦੀ ਮੌਤ ਸਬੰਧੀ ਸੂਚਨਾ ਮਿਲੀ ਸੀ ਜਿਸ ਸਬੰਧੀ ਉਨ੍ਹਾਂ ਵਲੋਂ ਮੌਕੇ ’ਤੇ ਜਾ ਕੇ ਜਦੋਂ ਪੜਤਾਲ ਕੀਤੀ ਗਈ ਤਾਂ ਉਕਤ ਵਿਅਕਤੀ ਦੀ ਪਛਾਣ ਬਰਿੰਦਰ ਕੁਮਾਰ ਪੁੱਤਰ ਜੀਤ ਸਿੰਘ ਉਮਰ ਕਰੀਬ 40 ਸਾਲ ਪਿੰਡ ਫਰੌਰ ਥਾਣਾ ਖਮਾਣੋਂ ਵਜੋਂ ਕੀਤੀ ਗਈ।

ਬਰਿੰਦਰ ਕੁਮਾਰ 19-11-2026
ਖਮਾਣੋਂ, 18 ਨਵੰਬਰ (ਮਨਮੋਹਣ ਸਿੰਘ ਕਲੇਰ)-ਨਿਊ ਲੁਧਿਆਣਾ-ਚੰਡੀਗੜ੍ਹ ਰੇਲਵੇ ਲਾਈਨ ਤੇ ਇਕ ਨੌਜਵਾਨ ਵਿਅਕਤੀ ਦੀ ਰੇਲਵੇ ਪੁਲਿਸ ਵਲੋਂ ਅੱਜ ਸਵੇਰੇ ਮ੍ਰਿਤਕ ਦੇਹ ਬਰਾਮਦ ਕੀਤੀ ਗਈ। ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਸਰਹਿੰਦ ਦੇ ਥਾਣਾ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਉਕਤ ਰੇਲਵੇ ਲਾਈਨ ਤੇ ਇਕ ਵਿਅਕਤੀ ਦੀ ਮੌਤ ਸਬੰਧੀ ਸੂਚਨਾ ਮਿਲੀ ਸੀ ਜਿਸ ਸਬੰਧੀ ਉਨ੍ਹਾਂ ਵਲੋਂ ਮੌਕੇ ’ਤੇ ਜਾ ਕੇ ਜਦੋਂ ਪੜਤਾਲ ਕੀਤੀ ਗਈ ਤਾਂ ਉਕਤ ਵਿਅਕਤੀ ਦੀ ਪਛਾਣ ਬਰਿੰਦਰ ਕੁਮਾਰ ਪੁੱਤਰ ਜੀਤ ਸਿੰਘ ਉਮਰ ਕਰੀਬ 40 ਸਾਲ ਪਿੰਡ ਫਰੌਰ ਥਾਣਾ ਖਮਾਣੋਂ ਵਜੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਕਿਸੇ ਬਿਮਾਰੀ ਕਾਰਨ ਖਮਾਣੋਂ ਦੇ ਹਸਪਤਾਲ ਵਿਚ ਇਲਾਜ ਲਈ ਭਰਤੀ ਸੀ, ਜਿੱਥੋਂ ਕਿ ਉਹ ਦੱਸੇ ਬਗੈਰ ਹਸਪਤਾਲ ਵਿਚੋਂ ਬੀਤੀ ਰਾਤ ਚਲਾ ਗਿਆ ਅਤੇ ਉਸ ਦੀ ਮ੍ਰਿਤਕ ਦੇਹ ਅੱਜ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਿਰਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 194 ਬੀ.ਐਨ.ਐਸ. ਤਹਿਤ ਕਾਰਵਾਈ ਕੀਤੀ ਗਈ ਹੈ। ਇਸ ਤੋਂ ਇਲਾਵਾ ਸਰਪੰਚ ਪਿੰਡ ਫਰੌਰ ਦਲਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਨ ਉਪਰੰਤ ਵਾਰਸਾਂ ਵਲੋਂ ਪਿੰਡ ਫਰੌਰ ਵਿਖੇ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬਣਦੀਆਂ ਸੁੱਖ ਸੁਵਿਧਾਵਾਂ ਦਿੱਤੀਆਂ-ਵਿਧਾਇਕ ਲਖਵੀਰ ਸਿੰਘ ਰਾਏ ਨਰੂਲਾ ਮਾਰਕੀਟ ਸ... ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸਤਰੀਆਂ ਨੂੰ ਬਣਦਾ ਮਾਣ ਸਨਮਾਨ ਦਿੱਤਾ-ਕੌਂਸਲਰ ਮਨਪ੍ਰੀਤ ਕੌਰ ਤੇ ਬਲਵਿੰਦਰ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।