ਠੇਕੇਦਾਰ ਅਨੂਪ ਸਿੰਘ ਕੰਗ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ
ਰਾਜਨੀਤਿਕ , ਧਾਰਮਿਕ , ਸਮਾਜਿਕ ਤੇ ਕਾਰੋਬਾਰੀ ਖੇਤਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ
ਰੂਪਨਗਰ, 18 ਨਵੰਬਰ, (ਸਤਨਾਮ ਸਿੰਘ ਸੱਤੀ)-ਉੱਘੇ ਕਾਰੋਬਾਰੀ ਅਤੇ ਠੇਕੇਦਾਰ ਅਨੂਪ ਸਿੰਘ ਕੰਗ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਟਿੱਬੀ ਸਾਹਿਬ, ਹੈੱਡ ਦਰਬਾਰ ਕੋਟ ਪੁਰਾਣ, ਰੂਪਨਗਰ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਰਾਜਨੀਤਿਕ, ਧਾਰਮਿਕ, ਸਮਾਜਿਕ ਅਤੇ ਕਾਰੋਬਾਰੀ ਖੇਤਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ, ਰਿਸ਼ਤੇਦਾਰਾਂ, ਦੋਸਤਾਂ-ਮਿੱਤਰਾਂ ਅਤੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਸਵ.
ਸ਼
ਸ਼ਰਧਾਂਜਲੀ ਭੇਟ ਕਰ ਰਹੇ ਸੰਤ ਬਾਬਾ ਅਵਤਾਰ ਸਿੰਘ, ਐਮ. ਪੀ. ਮਾਲਵਿੰਦਰ ਸਿੰਘ ਕੰਗ, ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ, ਵਿਧਾਇਕ ਦਿਨੇਸ਼ ਚੱਢਾ, ਵਿਧਾਇਕ ਸੰਤੋਸ਼ ਕਟਾਰੀਆ ਅਤੇ ਇੰਦਰਪਾਲ ਸਿੰਘ ਰਾਜੂ ਸਤਿਆਲ ।
19-11-2026
ਰੂਪਨਗਰ, 18 ਨਵੰਬਰ, (ਸਤਨਾਮ ਸਿੰਘ ਸੱਤੀ)-ਉੱਘੇ ਕਾਰੋਬਾਰੀ ਅਤੇ ਠੇਕੇਦਾਰ ਅਨੂਪ ਸਿੰਘ ਕੰਗ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਟਿੱਬੀ ਸਾਹਿਬ, ਹੈੱਡ ਦਰਬਾਰ ਕੋਟ ਪੁਰਾਣ, ਰੂਪਨਗਰ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਰਾਜਨੀਤਿਕ, ਧਾਰਮਿਕ, ਸਮਾਜਿਕ ਅਤੇ ਕਾਰੋਬਾਰੀ ਖੇਤਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ, ਰਿਸ਼ਤੇਦਾਰਾਂ, ਦੋਸਤਾਂ-ਮਿੱਤਰਾਂ ਅਤੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਸਵ. ਅਨੂਪ ਸਿੰਘ ਕੰਗ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸ਼ਰਧਾਂਜਲੀ ਸਮਾਗਮ ਦੌਰਾਨ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ, ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਅਤੇ ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਨੇ ਅਨੂਪ ਸਿੰਘ ਕੰਗ ਵਲੋਂ ਸਮਾਜਿਕ ਅਤੇ ਕਾਰੋਬਾਰੀ ਖੇਤਰ ਵਿਚ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਵਿਛੋੜੇ ਨੂੰ ਪਰਿਵਾਰ ਅਤੇ ਇਲਾਕੇ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ। ਇਸ ਮੌਕੇ ਸੰਤ ਬਾਬਾ ਅਵਤਾਰ ਸਿੰਘ ਜੀ ਹੈੱਡ ਦਰਬਾਰ ਕੋਟ ਪੁਰਾਣ ਵਾਲਿਆਂ ਨੇ ਧਾਰਮਿਕ ਵਿਚਾਰਾਂ ਰਾਹੀਂ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨੂੰ ਪ੍ਰਮਾਤਮਾ ਦਾ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਨਿਭਾਈ। ਇਸ ਮੌਕੇ ਪਰਿਵਾਰਕ ਮੈਂਬਰਾਂ ਵਿਚ ਮਾਤਾ ਬਲਵਿੰਦਰ ਕੌਰ, ਪਤਨੀ ਨਰਿੰਦਰਪਾਲ ਕੌਰ, ਭਰਾ ਨਰਿੰਦਰ ਸਿੰਘ ਕੰਗ, ਬੇਟੀ ਨਵਜੋਤ ਕੌਰ ਕੰਗ, ਮਾਮਾ ਅਵਤਾਰ ਸਿੰਘ ਮਾਨ, ਦਾਮਾਦ ਸਰਬਜੀਤ ਸਿੰਘ ਢੀਂਡਸਾ ਅਤੇ ਭਤੀਜਾ ਮਨਦੀਪ ਸਿੰਘ ਕੰਗ ਸਮੇਤ ਹੋਰ ਰਿਸ਼ਤੇਦਾਰ ਮੌਜੂਦ ਸਨ। ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਸਮੇਤ ਕਈ ਹੋਰ ਸ਼ਖ਼ਸੀਅਤਾਂ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿਚ ਸਾਬਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ, ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ, ਮਾਰਕਫੈੱਡ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲਾ, ਅਕਾਲੀ ਆਗੂ ਮੋਹਨਜੀਤ ਸਿੰਘ ਕਮਾਲਪੁਰ, ਰੋਟਰੀ ਦੇ ਸਾਬਕਾ ਗਵਰਨਰ ਡਾ. ਆਰ.ਐੱਸ. ਪਰ×ਮਾਰ, ਸਾਬਕਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਰੂਪਨਗਰ ਸੁਖਵਿੰਦਰ ਸਿੰਘ ਵਿਸਕੀ, ਜੱਜ ਖੰਡੂਰ ਸਾਹਿਬ ਰਾਜਦੀਪ ਸਿੰਘ ਮਾਨ, ਰਿਟਾਇਰਡ ਡਿਪਟੀ ਡਾਇਰੈਕਟਰ ਸਪੋਰਟਸ ਪੰਜਾਬ ਅਤੇ ਪੰਜਾਬ ਤੈਰਾਕੀ ਐਸੋਸੀਏਸ਼ਨ ਦੇ ਪ੍ਰਧਾਨ ਸੁਰਜੀਤ ਸਿੰਘ ਸੰਧੂ, ਐਡਵੋਕੇਟ ਜੇ.ਪੀ.ਐਸ. ਢੇਰ, ਸੀਨੀਅਰ ਸਿਟੀਜ਼ਨ ਕੌਂਸਲ ਰੂਪਨਗਰ ਦੇ ਪ੍ਰਧਾਨ ਸੁਰਿੰਦਰ ਸਿੰਘ ਤੋਗੜ ਅਤੇ ਸਮੂਹ ਮੈਂਬਰ, ਆੜ੍ਹਤੀ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਮੇਜਰ ਸਿੰਘ ਮਾਂਗਟ, ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਕੌਂਸਲਰ ਅਵਤਾਰ ਸਿੰਘ, ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਹਰਬੰਸ ਸਿੰਘ ਕੰਦੋਲਾ, ਸਾਬਕਾ ਕੌਂਸਲਰ ਮੋਹਿਤ ਸ਼ਰਮਾ, ਸੀਨੀਅਰ ਕਾਂਗਰਸ ਆਗੂ ਵਰਿੰਦਰ ਸਿੰਘ ਢਿੱਲੋਂ, ਅਮਰਜੀਤ ਸਿੰਘ ਜੋਲੀ, ਰਿਟਾਇਰਡ ਜੀ.ਐਮ. ਮਾਰਕਫੈੱਡ ਸੰਜੀਵ ਸ਼ਰਮਾ, ਰਿਟਾਇਰਡ ਈ.ਡੀ. ਅਮਰਜੀਤ ਸਿੰਘ ਸਿੱਖੋਂ, ਸਮੇਤ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਮੌਕੇ ਸੀਨੀਅਰ ਸਿਟੀਜ਼ਨ ਕੌਂਸਲ ਰੂਪਨਗਰ, ਜ਼ਿਲ੍ਹਾ ਤੈਰਾਕੀ ਐਸੋਸੀਏਸ਼ਨ ਰੂਪਨਗਰ, ਚਨਾਰਥਲ ਰਾਈਸ ਮਿਲ ਐਸੋਸੀਏਸ਼ਨ, ਚਨਾਰਥਲ ਆੜ੍ਹਤੀ ਐਸੋਸੀਏਸ਼ਨ, ਸ਼ੈਲਰ ਐਸੋਸੀਏਸ਼ਨ ਰੂਪਨਗਰ, ਆੜ੍ਹਤੀ ਐਸੋਸੀਏਸ਼ਨ ਰੂਪਨਗਰ, ਟਰੱਕ ਯੂਨੀਅਨ ਰੂਪਨਗਰ, ਸ੍ਰੀ ਚਮਕੌਰ ਸਾਹਿਬ, ਮੋਰਿੰਡਾ, ਬਸੀ ਪਠਾਣਾਂ ਅਤੇ ਸਰਹਿੰਦ ਸਮੇਤ ਵੱਖ-ਵੱਖ ਲੇਬਰ ਯੂਨੀਅਨਾਂ ਵਲੋਂ ਵੀ ਸ਼ੋਕ ਸੰਦੇਸ਼ ਭੇਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।