ਪਸਿਆਣਾ ਪੁਲ ਟੁੱਟਣ ਦੀ ਘਟਨਾ ਲਈ ਪਿਛਲੀ ਅਕਾਲੀ ਸਰਕਾਰ ਜ਼ਿੰਮੇਵਾਰ
ਠੇਕੇਦਾਰ ਵਲੋਂ ਵਰਤੇ ਮਟੀਰੀਅਲ ਅਤੇ ਉਸਾਰੀ ਕਾਰਜਾਂ ਦੀ ਜਾਂਚ ਕਰਵਾਉਣੀ ਜ਼ਰੂਰੀ ਸਾਬਕਾ- ਵਿਧਾਇਕ ਰਾਜਿੰਦਰ ਸਿੰਘ
ਡਕਾਲਾ, 19 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਪਸਿਆਣਾ ਵਿਖੇ ਨੈਸ਼ਨਲ ਹਾਈਵੇਅ ’ਤੇ ਬਣੇ ਪੁਲ ਦੇ ਅੱਜ ਟੁੱਟਣ ਦੀ ਘਟਨਾ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਚਿੰਤਾ ਪ੍ਰਗਟ ਕਰਦਿਆਂ ਪਿਛਲੀ ਅਕਾਲੀ ਸਰਕਾਰ ਦੇ ਸਮੇਂ ਹੋਏ ਉਸਾਰੀ ਕਾਰਜਾਂ ਦੀ ਗੁਣਵੱਤਾ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਪੁਲ ਦੀ ਉਸਾਰੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਈ ਸੀ ਅਤੇ ਹੁਣ ਵਾਪਰੀ ਇਸ ਘਟਨਾ ਨੇ ਉਸਾਰੀ ਦੌਰਾਨ ਵਰਤੇ ਗਏ ਮਟੀਰੀਅਲ ਅਤੇ ਕੰਮ ਦੇ ਮਿਆਰ ਨੂੰ ਲੈ ਕੇ ਕਈ ਸਵਾਲ ਪੈਦਾ ਕਰ ਦਿੱਤੇ ਹਨ।
ਡਕਾਲਾ, 19 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਪਸਿਆਣਾ ਵਿਖੇ ਨੈਸ਼ਨਲ ਹਾਈਵੇਅ ’ਤੇ ਬਣੇ ਪੁਲ ਦੇ ਅੱਜ ਟੁੱਟਣ ਦੀ ਘਟਨਾ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਚਿੰਤਾ ਪ੍ਰਗਟ ਕਰਦਿਆਂ ਪਿਛਲੀ ਅਕਾਲੀ ਸਰਕਾਰ ਦੇ ਸਮੇਂ ਹੋਏ ਉਸਾਰੀ ਕਾਰਜਾਂ ਦੀ ਗੁਣਵੱਤਾ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਪੁਲ ਦੀ ਉਸਾਰੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਈ ਸੀ ਅਤੇ ਹੁਣ ਵਾਪਰੀ ਇਸ ਘਟਨਾ ਨੇ ਉਸਾਰੀ ਦੌਰਾਨ ਵਰਤੇ ਗਏ ਮਟੀਰੀਅਲ ਅਤੇ ਕੰਮ ਦੇ ਮਿਆਰ ਨੂੰ ਲੈ ਕੇ ਕਈ ਸਵਾਲ ਪੈਦਾ ਕਰ ਦਿੱਤੇ ਹਨ। ਰਾਜਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਪੁਲ ਦੀ ਉਸਾਰੀ ਸਿਰਫ਼ ਸਰਕਾਰੀ ਪ੍ਰਾਜੈਕਟ ਪੂਰਾ ਕਰਨ ਤੱਕ ਸੀਮਤ ਨਹੀਂ ਹੁੰਦੀ, ਸਗੋਂ ਇਸ ਦੀ ਮਜ਼ਬੂਤੀ ਅਤੇ ਲੋਕਾਂ ਦੀ ਸੁਰੱਖਿਆ ਸਭ ਤੋਂ ਅਹਿਮ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਸਾਰੀ ਸਮੇਂ ਘਟੀਆ ਮਟੀਰੀਅਲ ਵਰਤਿਆ ਗਿਆ ਜਾਂ ਠੇਕੇਦਾਰ ਵੱਲੋਂ ਕੰਮ ਵਿੱਚ ਕੋਈ ਲਾਪਰਵਾਹੀ ਕੀਤੀ ਗਈ ਹੈ ਤਾਂ ਇਸ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਸਵਾਲ ਉਠਾਇਆ ਕਿ ਪੁਲ ਦੀ ਉਸਾਰੀ ਕਰਨ ਵਾਲੇ ਠੇਕੇਦਾਰ ਵੱਲੋਂ ਕਿਹੜੇ ਮਿਆਰ ਦਾ ਮਟੀਰੀਅਲ ਵਰਤਿਆ ਗਿਆ ਸੀ ਅਤੇ ਉਸ ਸਮੇਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੇ ਨਿਰਮਾਣ ਕਾਰਜਾਂ ਦੀ ਗੁਣਵੱਤਾ ਦੀ ਜਾਂਚ ਕਿਵੇਂ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਸਿਰਫ਼ ਹਾਦਸਾ ਸਮਝ ਕੇ ਅਣਗੌਲਿਆ ਨਹੀਂ ਕੀਤਾ ਜਾਣਾ ਚਾਹੀਦਾ, ਸਗੋਂ ਇਸ ਦੇ ਅਸਲ ਕਾਰਨਾਂ ਦੀ ਪੜਤਾਲ ਹੋਣੀ ਲਾਜ਼ਮੀ ਹੈ। ਸਾਬਕਾ ਵਿਧਾਇਕ ਨੇ ਸਰਕਾਰ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਕਿ ਪੁਲ ਦੀ ਉਸਾਰੀ ਸਬੰਧੀ ਰਿਕਾਰਡ, ਵਰਤੇ ਗਏ ਮਟੀਰੀਅਲ, ਠੇਕੇਦਾਰ ਦੀ ਕਾਰਗੁਜ਼ਾਰੀ ਅਤੇ ਨਿਗਰਾਨੀ ਕਰਨ ਵਾਲੇ ਅਧਿਕਾਰੀਆਂ ਦੀ ਭੂਮਿਕਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਕੋਈ ਖਾਮੀ ਜਾਂ ਬੇਨਿਯਮੀ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।