19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੁਰਬ ਨੂੰ ਸਮਰਪਿਤ ਵਿਸ਼ਵ ਸਿੱਖ ਯੂਨੀਵਰਸਿਟੀ ਵਿਖੇ ਚਾਰ ਰੋਜ਼ਾ ਸਮਾਗਮ 300 ਤੋਂ ਵੱਧ ਮਰੀਜ਼ਾਂ ਨੂੰ ਸਿਹਤ ਕੈਂਪਾਂ ਦਾ ਲਾਭ, 100 ਯੂਨਿਟ ਖ਼ੂਨ ਇਕੱਤਰ

ਫ਼ਤਹਿਗੜ੍ਹ ਸਾਹਿਬ, 19 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 558ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵਿਖੇ ਚਾਰ ਰੋਜ਼ਾ ਸਮਾਗਮ ਕਰਵਾਏ ਜਾ ਰਹੇ ਹਨ। ਇਨ੍ਹਾਂ ਦਾ ਉਦੇਸ਼ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਸੇਵਾ, ਮਨੁੱਖਤਾ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਅਮਲੀ ਰੂਪ ਦੇਣਾ ਹੈ।

ਅਜੀਤ ਡੈਸਕ 20-11-2026
ਫ਼ਤਹਿਗੜ੍ਹ ਸਾਹਿਬ, 19 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 558ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵਿਖੇ ਚਾਰ ਰੋਜ਼ਾ ਸਮਾਗਮ ਕਰਵਾਏ ਜਾ ਰਹੇ ਹਨ। ਇਨ੍ਹਾਂ ਦਾ ਉਦੇਸ਼ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਸੇਵਾ, ਮਨੁੱਖਤਾ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਅਮਲੀ ਰੂਪ ਦੇਣਾ ਹੈ। ਉਪ-ਕੁਲਪਤੀ ਡਾ. ਪਰਿਤ ਪਾਲ ਸਿੰਘ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਮਨੁੱਖਤਾ ਲਈ ਸਦੀਵੀ ਪ੍ਰੇਰਨਾ ਦੱਸਦਿਆਂ ਸੇਵਾ, ਬਰਾਬਰੀ ਅਤੇ ਵੰਡ ਛਕਣ ਦੀ ਮਹੱਤਤਾ ਉਜਾਗਰ ਕੀਤੀ। ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ, ਡੀਨ ਵਿਦਿਆਰਥੀ ਭਲਾਈ ਡਾ.ਸਿਕੰਦਰ ਸਿੰਘ ਅਤੇ ਰਜਿਸਟਰਾਰ ਡਾ. ਤੇਜਬੀਰ ਸਿੰਘ ਨੇ ਵੀ ਸਮਾਗਮਾਂ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਕਨਵੀਨਰ ਡਾ. ਹਰਨੀਤ ਬਿਲਿੰਗ, ਡੀਨ, ਸਿੱਖਿਆ ਅਤੇ ਸੂਚਨਾ ਵਿਗਿਆਨ ਫੈਕਲਟੀ ਨੇ ਇਸ ਉਪਰਾਲੇ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਦਾ ਸਾਧਨ ਦੱਸਿਆ। ਯੂਨੀਵਰਸਿਟੀ ਦੇ ਫਿਜ਼ਿਓਥੈਰੇਪੀ ਵਿਭਾਗ ਵਲੋਂ ਤਿੰਨ ਮੁਫ਼ਤ ਸਿਹਤ ਕੈਂਪ ਲਗਾਏ ਗਏ। ਰਾਜਿੰਦਰਾ ਹਸਪਤਾਲ, ਪਟਿਆਲਾ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਵਿਚ 100 ਯੂਨਿਟ ਖ਼ੂਨ ਇਕੱਤਰ ਹੋਇਆ। ਸ਼ਾਲਬੀ ਮਲਟੀਸਪੈਸ਼ਲਿਟੀ ਹਸਪਤਾਲ, ਮੋਹਾਲੀ ਦੇ ਸਹਿਯੋਗ ਨਾਲ ਲਗਾਏ ਜਾਂਚ ਕੈਂਪ ਵਿਚ ਡਾ. ਆਦਿੱਤਿਆ ਅਗਰਵਾਲ ਅਤੇ ਡਾ. ਹਨੀ ਸ਼ਰਮਾ ਨੇ ਮਾਹਿਰ ਸਲਾਹ ਦਿੱਤੀ। ਫਿਜ਼ਿਓਥੈਰੇਪੀ ਕੈਂਪ ਵਿਚ ਡਾ. ਸੁਪ੍ਰੀਤ ਬਿੰਦਰਾ ਅਤੇ ਡਾ. ਪੰਕਜਪ੍ਰੀਤ ਸਿੰਘ ਨੇ ਸਲਾਹ ਦਿੱਤੀ। ਇਨ੍ਹਾਂ ਕੈਂਪਾਂ ਤੋਂ 300 ਤੋਂ ਵੱਧ ਮਰੀਜ਼ਾਂ ਨੇ ਲਾਭ ਲਿਆ। ‘ਇਨੋਵੇਟਿਵ ਆਈਡੀਆਜ਼ ਆਨ ਸਸਟੇਨੇਬਲ ਡਿਵੈਲਪਮੈਂਟ’ ਮੁਕਾਬਲੇ ਦਾ ਮਕਸਦ ਗੁਰੂ ਸਾਹਿਬ ਦੇ ‘ਕਿਰਤ ਕਰੋ, ਵੰਡ ਛਕੋ ਅਤੇ ਸਰਬੱਤ ਦਾ ਭਲਾ’ ਦੇ ਸਿਧਾਂਤਾਂ ਤੋਂ ਪ੍ਰੇਰਿਤ ਹੋ ਕੇ ਟਿਕਾਊ ਵਿਕਾਸ ਲਈ ਨਵੇਂ ਵਿਚਾਰ ਉਤਸ਼ਾਹਿਤ ਕਰਨਾ ਸੀ। ਇਸ ਦੇ ਕਨਵੀਨਰ ਡਾ. ਰੁਪਿੰਦਰ ਕੌਰ, ਮੁਖੀ, ਬਾਇਓਟੈਕਨਾਲੋਜੀ ਵਿਭਾਗ ਸਨ। ਵਿਗਿਆਨ ਸ਼੍ਰੇਣੀ ਵਿਚ ਆਇਸ਼ਮੀਨ ਕੌਰ, ਰਿਪਨਪ੍ਰੀਤ ਕੌਰ, ਨੀਤੂ ਅਤੇ ਸੁਮਨਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਖੁਸ਼ਪ੍ਰੀਤ ਕੌਰ ਤੇ ਭੁਪਿੰਦਰ ਕੌਰ ਅਤੇ ਤਸਰੀਨ ਕੌਰ ਨੇ ਸਾਂਝੇ ਤੌਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ। ਗੈਰ-ਵਿਗਿਆਨ ਸ਼੍ਰੇਣੀ ਵਿੱਚ ਅਰਸ਼ਦੀਪ ਕੌਰ ਤੇ ਸੁਖਲੀਨ ਕੌਰ ਨੇ ਪਹਿਲਾ, ਜਦਕਿ ਅਨਮੋਲ, ਜਸਮੀਨ, ਅੰਮ੍ਰਿਤਾ ਤੇ ਕਾਜਲ ਨੇ ਦੂਜਾ ਸਥਾਨ ਹਾਸਲ ਕੀਤਾ। ਵਿਦਿਆਰਥੀ ਸੈਮੀਨਾਰ ਵਿਚ ਅੰਮ੍ਰਿਤ ਕੌਰ ਨੇ ਪਹਿਲਾ, ਜਸਪ੍ਰੀਤ ਕੌਰ ਨੇ ਦੂਜਾ ਅਤੇ ਰਾਜਨਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਰਾਸ਼ਟਰੀ ਸੈਮੀਨਾਰ ਦੇ ਕਨਵੀਨਰ ਡਾ. ਮੋਨਿਕਾ ਏਰੀ, ਮੁਖੀ, ਜੀਵ ਵਿਗਿਆਨ ਵਿਭਾਗ ਸਨ। ਰਾਸ਼ਟਰੀ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ। ਸਮਾਗਮਾਂ ਦੌਰਾਨ ਸਾਖੀ ਸੁਣਾਉਣ ਦਾ ਮੁਕਾਬਲਾ, ਸਫ਼ਾਈ ਮੁਹਿੰਮ, ਕੀਰਤਨ, ਕਵੀਸ਼ਰੀ, ਗਤਕਾ ਪ੍ਰਦਰਸ਼ਨੀ, ਸ੍ਰੀ ਸਹਿਜ ਪਾਠ ਦੇ ਸੰਪੂਰਨ ਹੋਣ ਉਪਰੰਤ ਧਾਰਮਿਕ ਸਮਾਗਮ ਅਤੇ ਡਾ. ਕੰਵਲਜੀਤ ਸਿੰਘ ਦਾ ਵਿਸ਼ੇਸ਼ ਭਾਸ਼ਣ ਹੋਵੇਗਾ। ਕਿਰਤ ਕਰੋ ਅਤੇ ਵੰਡ ਛਕੋ ਦੇ ਸਿਧਾਂਤਾਂ ਨੂੰ ਦਰਸਾਉਂਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਵਲੋਂ ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਪੰਜਾਬ ਭਰ ਦੇ ਡੀ. ਸੀ. ਸਾਹਿਬਾਨ ਰਾਹੀਂ ਭੇਜਿਆ ਗਿਆ ਭਗਵੰਤ ਮਾਨ ਸਰਕਾਰ ਨੂੰ ਚਿਤਾਵਨੀ ਪੱਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।