21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪੁਲਿਸ ਪ੍ਰਸ਼ਾਸਨ ’ਤੇ ਲਾਪਰਵਾਹੀ ਦੇ ਲਗਾਏ ਦੋਸ਼

ਮੰਡੀ ਗੋਬਿੰਦਗੜ੍ਹ, 21 ਨਵੰਬਰ (ਰਾਜੇਸ਼ ਸ਼ਰਮਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰਨੀ ਮੈਂਬਰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗਰਗ ਨੇ ਅਮਲੋਹ ਹਲਕੇ ਵਿਚ ਫਿਰੌਤੀ ਦੀਆਂ ਧਮਕੀਆਂ, ਜਾਨਲੇਵਾ ਹਮਲਿਆਂ ਅਤੇ ਗੋਲੀਬਾਰੀ ਦੀਆਂ ਵਾਪਰ ਰਹੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਉਠਾਏ ਹਨ। ਸਥਾਨਕ ਜੀ.

ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਭਾਜਪਾ ਆਗੂ ਪ੍ਰਦੀਪ ਗਰਗ ਅਤੇ ਨਾਲ ਮੌਜੂਦ ਹੋਰ ਆਗੂ। ਅਜੀਤ ਤਸਵੀਰ 22-11-2026
ਮੰਡੀ ਗੋਬਿੰਦਗੜ੍ਹ, 21 ਨਵੰਬਰ (ਰਾਜੇਸ਼ ਸ਼ਰਮਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰਨੀ ਮੈਂਬਰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗਰਗ ਨੇ ਅਮਲੋਹ ਹਲਕੇ ਵਿਚ ਫਿਰੌਤੀ ਦੀਆਂ ਧਮਕੀਆਂ, ਜਾਨਲੇਵਾ ਹਮਲਿਆਂ ਅਤੇ ਗੋਲੀਬਾਰੀ ਦੀਆਂ ਵਾਪਰ ਰਹੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਉਠਾਏ ਹਨ। ਸਥਾਨਕ ਜੀ.ਸੀ.ਐੱਲ. ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਦੌਰਾਨ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ ਅਤੇ ਅਪਰਾਧਿਕ ਅਨਸਰਾਂ ਦੇ ਹੌਸਲੇ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਅਮਲੋਹ ਹਲਕੇ ਵਿਚ ਵਾਪਰ ਰਹੀਆਂ ਘਟਨਾਵਾਂ ਕਾਰਨ ਵਪਾਰੀ ਵਰਗ ਸਮੇਤ ਆਮ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪਾਈ ਜਾ ਰਹੀ ਹੈ। ਪ੍ਰਦੀਪ ਗਰਗ ਨੇ ਦੱਸਿਆ ਕਿ ਦੋ-ਤਿੰਨ ਦਿਨ ਪਹਿਲਾਂ ਅਮਲੋਹ ਦੇ ਇਕ ਸੁਨਿਆਰੇ ਨੂੰ ਕਥਿਤ ਤੌਰ ’ਤੇ ਫਿਰੌਤੀ ਦੇਣ ਸਬੰਧੀ ਧਮਕੀ ਭਰੀ ਫ਼ੋਨ ਕਾਲ ਆਈ ਸੀ। ਉਨ੍ਹਾਂ ਦੇ ਦੱਸਣ ਅਨੁਸਾਰ, ਮੰਗੀ ਗਈ ਰਕਮ ਨਾ ਦੇਣ ’ਤੇ ਸਬੰਧਿਤ ਦੁਕਾਨਦਾਰ ’ਤੇ ਗੋਲੀ ਵੀ ਚਲਾਈ ਗਈ। ਇਸ ਘਟਨਾ ਤੋਂ ਬਾਅਦ ਡਰ ਦੇ ਮਾਹੌਲ ਕਾਰਨ ਦੁਕਾਨਦਾਰ ਆਪਣੀ ਦੁਕਾਨ ਖੋਲ੍ਹਣ ਤੋਂ ਵੀ ਡਰ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਤੋਂ ਇਲਾਵਾ ਤਿੰਨ ਹੋਰ ਦੁਕਾਨਦਾਰਾਂ ਨੂੰ ਵੀ ਧਮਕੀਆਂ ਮਿਲ ਚੁੱਕੀਆਂ ਹਨ, ਪਰ ਪੁਲਿਸ ਵਲੋਂ ਨਾ ਤਾਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਨਾ ਹੀ ਕਿਸੇ ਮੁਲਜ਼ਮ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਭਾਜਪਾ ਆਗੂ ਨੇ ਆਪਣਾ ਮਾਮਲਾ ਉਠਾਉਂਦਿਆਂ ਕਿਹਾ ਕਿ ਬੀਤੀ 5 ਨਵੰਬਰ ਨੂੰ ਰਾਤ ਕਰੀਬ 11 ਵਜੇ ਉਨ੍ਹਾਂ ਨੂੰ ਵੀ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਇਸ ਸਬੰਧੀ ਉਨ੍ਹਾਂ ਨੇ ਅਗਲੇ ਦਿਨ ਡੀ.ਐੱਸ.ਪੀ. ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਸਵਾਲ ਉਠਾਇਆ ਕਿ ਜਦੋਂ ਇਕ ਜ਼ਿੰਮੇਵਾਰ ਸਿਆਸੀ ਆਗੂ ਵਲੋਂ ਸ਼ਿਕਾਇਤ ਦੇਣ ਦੇ ਬਾਵਜੂਦ ਕਾਰਵਾਈ ਨਹੀਂ ਹੁੰਦੀ ਤਾਂ ਆਮ ਲੋਕਾਂ ਨੂੰ ਇਨਸਾਫ਼ ਮਿਲਣ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ? ਉਨ੍ਹਾਂ ਅੱਗੇ ਦੱਸਿਆ ਕਿ ਅਮਲੋਹ ਦੇ ਇਕ ਹੋਰ ਵਸਨੀਕ ’ਤੇ ਵੀ ਬੇਰਹਿਮੀ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਸ ਦੀ ਅੱਖ ਨੂੰ ਗੰਭੀਰ ਨੁਕਸਾਨ ਪਹੁੰਚਿਆ ਹੈ। ਪੀੜਤ ਇਨਸਾਫ਼ ਲਈ ਗੁਹਾਰ ਲਗਾ ਰਿਹਾ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਪਰ ਪੁਲਿਸ ਦੀ ਕਾਰਵਾਈ ਤਸੱਲੀਬਖ਼ਸ਼ ਨਹੀਂ ਹੈ। ਗਰਗ ਨੇ ਕਿਹਾ ਕਿ ਜੇਕਰ ਅਪਰਾਧਿਕ ਘਟਨਾਵਾਂ ਨੂੰ ਸਮੇਂ ਸਿਰ ਰੋਕਿਆ ਨਾ ਗਿਆ ਤਾਂ ਇਸ ਦਾ ਸਿੱਧਾ ਅਸਰ ਆਮ ਲੋਕਾਂ ਅਤੇ ਵਪਾਰੀਆਂ ਦੇ ਕਾਰੋਬਾਰ ’ਤੇ ਪਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਅਤੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੂੰ ਵੀ ਸ਼ਿਕਾਇਤ ਭੇਜ ਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਕ ਹਫ਼ਤੇ ਦੇ ਅੰਦਰ ਪੁਲਿਸ ਵਲੋਂ ਕੋਈ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਉਹ ਭਾਜਪਾ ਦੀ ਹਾਈਕਮਾਂਡ ਨਾਲ ਵਿਚਾਰ-ਵਟਾਂਦਰਾ ਕਰਕੇ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵਿਰੁੱਧ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸੁਭਾਸ਼ ਸਿੰਗਲਾ, ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਪਦਮ, ਮੰਡਲ ਪ੍ਰਧਾਨ ਰਾਜੀਵ ਵਰਮਾ, ਅਮਲੋਹ ਮੰਡਲ ਦੇ ਰਾਕੇਸ਼ ਬਬਲੀ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟ ਦੀ ਅਹਿਮੀਅਤ ਬਾਰੇ ਜਾਗਰੂਕਤਾ ਜ਼ਰੂਰੀ-ਡਾ. ਸੋਨਾ ਥਿੰਦ ਅਗਲੀ ਖ਼ਬਰ ‘ ਵਿਸ਼ਾ ਮੇਲੇ’ ਵਿਚ ਸਰਕਾਰੀ ਹਾਈ ਸਕੂਲ ਤਸਿੰਬਲੀ ਦੀ ਸ਼ਾਨਦਾਰ ਪ੍ਰਾਪਤੀ, ਵਿਦਿਆਰਥੀਆਂ ਨੇ ਜਿੱਤੇ ਕਈ ਇਨਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।