ਪੰਜਾਬ ਦੀ ਖ਼ੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣਾ ਸਮੇਂ ਦੀ ਲੋੜ-ਅਕਾਲੀ ਆਗੂ
2027 ਦੀਆਂ ਚੋਣਾਂ ਲਈ ਅਕਾਲੀ ਦਲ ਨੇ ਵਿੱਢੀ ਤਿਆਰੀ
ਅਮਲੋਹ, 21 ਨਵੰਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਵਰਕਰਾਂ ਵਲੋਂ ਘਰ-ਘਰ ਤੱਕ ਪਹੁੰਚ ਕੀਤੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸੀਨੀਅਰ ਲੀਡਰਸ਼ਿਪ ਨੇ ਅਮਲੋਹ ਸ਼ਹਿਰ ਦੇ ਵਾਰਡ ਨੰਬਰ 13 ਵਿਖੇ ਡੋਰ-ਟੂ-ਡੋਰ ਚੋਣ ਪ੍ਰਚਾਰ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਅ
ਅਮਲੋਹ ਦੇ ਵਾਰਡ ਨੰਬਰ 13 ਵਿਚ ਡੋਰ ਟੂ ਡੋਰ ਫਾਰਮ ਭਰਨ ਸਮੇਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਲੀਡਰਸ਼ਿਪ। ਤਸਵੀਰ :ਕੇਵਲ ਸਿੰਘ
22-11-2026
ਅਮਲੋਹ, 21 ਨਵੰਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਵਰਕਰਾਂ ਵਲੋਂ ਘਰ-ਘਰ ਤੱਕ ਪਹੁੰਚ ਕੀਤੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸੀਨੀਅਰ ਲੀਡਰਸ਼ਿਪ ਨੇ ਅਮਲੋਹ ਸ਼ਹਿਰ ਦੇ ਵਾਰਡ ਨੰਬਰ 13 ਵਿਖੇ ਡੋਰ-ਟੂ-ਡੋਰ ਚੋਣ ਪ੍ਰਚਾਰ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਦੌਰਾਨ ਪਾਰਟੀ ਦੀਆਂ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਦੇ ਨਾਲ-ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਲੋਕਾਂ ਦੇ ਸੁਝਾਅ ਲੈਣ ਵਾਸਤੇ ਚੋਣ ਮੈਨੀਫੈਸਟੋ ਸਬੰਧੀ ਫਾਰਮ ਵੀ ਭਰੇ ਗਏ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਭਵਿੱਖ ਅਤੇ ਪੰਜਾਬ ਦੀ ਖ਼ੁਸ਼ਹਾਲੀ ਨੂੰ ਮੁੱਖ ਰੱਖਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਸਾਥ ਦੇਣ। ਉਨ੍ਹਾਂ ਅੱਗੇ ਕਿਹਾ ਕਿ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਹਲਕਾ ਅਮਲੋਹ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਹਰ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਟੀ ਦੀ ਸਮੁੱਚੀ ਟੀਮ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਦਰਜ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਅਤੇ ਖ਼ੁਸ਼ਹਾਲੀ ਦੀਆਂ ਲੀਹਾਂ ’ਤੇ ਲਿਆਉਣ ਲਈ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਸਮੇਂ ਦੀ ਲੋੜ ਹੈ। ਇਸ ਮੌਕੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ, ਸੂਬਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ, ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ ਡਾ. ਅਰਜਨ ਸਿੰਘ, ਨੰਬਰਦਾਰ ਪਰਮਿੰਦਰ ਸਿੰਘ ਨੀਟਾ ਸੰਧੂ, ਸੀਨੀਅਰ ਆਗੂ ਮਨਜੀਤ ਸਿੰਘ ਕੈਂਥ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਸਾਬਕਾ ਕੌਂਸਲਰ ਬਲਤੇਜ ਸਿੰਘ ਅਮਲੋਹ, ਪ੍ਰਧਾਨ ਗੁਰਦੀਪ ਸਿੰਘ ਬੱਬੀ, ਅਮਰਜੀਤ ਸਿੰਘ, ਮੋਹਣ ਸਿੰਘ ਧਰਮਗੜ੍ਹ, ਕਰਮਜੀਤ ਸਿੰਘ ਮਿੱਠੂ, ਗੁਰਪ੍ਰੀਤ ਸਿੰਘ ਗੁਰੀ, ਰੌਕੀ ਭੱਟ ਆਦਿ ਮੌਜੂਦ ਸਨ।