ਪਿੰਡਾਂ ਦੇ ਵਿਕਾਸ ਤੋਂ ਲੈ ਕੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਤੱਕ ਮਾਨ ਸਰਕਾਰ ਨੇ ਕੀਤੇ ਅਹਿਮ ਉਪਰਾਲੇ- ਚੇਅਰਮੈਨ ਪਨਾਗ, ਪ੍ਰਧਾਨ ਹੁੰਦਲ
ਅਮਲੋਹ, 22 ਨਵੰਬਰ (ਕੇਵਲ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਵਿਕਾਸ ਨੂੰ ਤਰਜੀਹ ਦੇਣ ਦੇ ਨਾਲ-ਨਾਲ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਕੇ ਉਨ੍ਹਾਂ ਦਾ ਜੀਵਨ ਸੁਖਾਲਾ ਬਣਾਇਆ ਹੈ। ਇਸੇ ਕਰਕੇ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੇ ਕੰਮਕਾਜ ਤੋਂ ਸੰਤੁਸ਼ਟ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ।
ਚ
ਚੇਅਰਮੈਨ ਰਣਜੀਤ ਸਿੰਘ ਪਨਾਗ, ਪ੍ਰਧਾਨ ਮਨਿੰਦਰ ਸਿੰਘ ਹੁੰਦਲ
23-11-2026
ਅਮਲੋਹ, 22 ਨਵੰਬਰ (ਕੇਵਲ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਵਿਕਾਸ ਨੂੰ ਤਰਜੀਹ ਦੇਣ ਦੇ ਨਾਲ-ਨਾਲ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਕੇ ਉਨ੍ਹਾਂ ਦਾ ਜੀਵਨ ਸੁਖਾਲਾ ਬਣਾਇਆ ਹੈ। ਇਸੇ ਕਰਕੇ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੇ ਕੰਮਕਾਜ ਤੋਂ ਸੰਤੁਸ਼ਟ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਸੰਮਤੀ ਅਮਲੋਹ ਦੇ ਚੇਅਰਮੈਨ ਰਣਜੀਤ ਸਿੰਘ ਪਨਾਗ ਅਤੇ ਸਰਪੰਚ ਯੂਨੀਅਨ ਅਮਲੋਹ ਦੇ ਪ੍ਰਧਾਨ ਮਨਿੰਦਰ ਸਿੰਘ ਹੁੰਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡਾਂ ਵਿਚ ਖੇਡ ਮੈਦਾਨ ਤਿਆਰ ਕਰਵਾਏ ਗਏ ਹਨ, ਜਿਸ ਨਾਲ ਨੌਜਵਾਨ ਖੇਡਾਂ ਨਾਲ ਜੁੜ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਣਗੇ ਅਤੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕਰਨਗੇ। ਇਸ ਤੋਂ ਇਲਾਵਾ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ, ਤਾਂ ਜੋ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਅਤੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਮੁੜ ਪਾਰਟੀ ਨੂੰ ਆਪਣਾ ਸਮਰਥਨ ਦੇਣਗੇ।