24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪਟਿਆਲਾ ਰੈਲੀ ਦੀ ਤਿਆਰੀ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ

ਖਮਾਣੋਂ, 23 ਨਵੰਬਰ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਖਮਾਣੋਂ ਵਲੋਂ ਬਲਾਕ ਪ੍ਰਧਾਨ ਮੇਜਰ ਸਿੰਘ ਭੜੀ ਦੀ ਅਗਵਾਈ ਹੇਠ ਗੁਰਦੁਆਰਾ ਰਾਣਵਾਂ ਸਾਹਿਬ ਵਿਖੇ ਕਿਸਾਨਾਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਕਸ਼ਮੀਰਾ ਸਿੰਘ ਜਟਾਣਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ।

ਅਜੀਤ ਡੈਸਕ 24-11-2026
ਖਮਾਣੋਂ, 23 ਨਵੰਬਰ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਖਮਾਣੋਂ ਵਲੋਂ ਬਲਾਕ ਪ੍ਰਧਾਨ ਮੇਜਰ ਸਿੰਘ ਭੜੀ ਦੀ ਅਗਵਾਈ ਹੇਠ ਗੁਰਦੁਆਰਾ ਰਾਣਵਾਂ ਸਾਹਿਬ ਵਿਖੇ ਕਿਸਾਨਾਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਕਸ਼ਮੀਰਾ ਸਿੰਘ ਜਟਾਣਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ । ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚਾ ਵਲੋਂ 26 ਦਸੰਬਰ 2026 ਨੂੰ ਦਿੱਲੀ ਕਿਸਾਨ ਸੰਘਰਸ਼ ਦੀ ਛੇਵੀਂ ਵਰ੍ਹੇਗੰਢ ਮਨਾਉਣ ਲਈ ਪੰਜਾਬ ਵਿਚ ਕੀਤੀਆਂ ਜਾ ਰਹੀਆਂ ਚਾਰ ਰੈਲੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਬਲਾਕ ਖਮਾਣੋਂ ਦੀ ਡਿਊਟੀ ਪਟਿਆਲਾ ਵਿਖੇ ਹੋਣ ਵਾਲੀ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਲਗਾਈ ਗਈ ਹੈ। ਇਸ ਸਬੰਧੀ ਮੀਟਿੰਗ ਵਿਚ ਵੱਧ ਤੋਂ ਵੱਧ ਕਿਸਾਨਾਂ ਨੂੰ ਲਾਮਬੰਦ ਕਰਕੇ ਵੱਡੇ ਇਕੱਠ ਨਾਲ ਪਟਿਆਲਾ ਰੈਲੀ ਵਿਚ ਸ਼ਮੂਲੀਅਤ ਕਰਨ ਦੀ ਰਣਨੀਤੀ ਤਿਆਰ ਕੀਤੀ ਗਈ। ਉਨ੍ਹਾਂ ਕਿਹਾ ਕਿ ਦਿੱਲੀ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਨੇ ਲੰਮਾ ਸੰਘਰਸ਼ ਲੜ ਕੇ ਆਪਣੀਆਂ ਮੰਗਾਂ ਲਈ ਆਵਾਜ਼ ਬੁਲੰਦ ਕੀਤੀ ਸੀ ਅਤੇ ਉਸ ਸੰਘਰਸ਼ ਦੀਆਂ ਕੁਰਬਾਨੀਆਂ ਨੂੰ ਯਾਦ ਕਰਨਾ ਹਰ ਕਿਸਾਨ ਦਾ ਫ਼ਰਜ਼ ਹੈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਕਿਸਾਨਾਂ ਦਾ ਰਹਿੰਦਾ ਝੋਨਾ ਤੁਰੰਤ ਚੁੱਕਿਆ ਜਾਵੇ ਅਤੇ ਕਿਸਾਨਾਂ ਦੀਆਂ ਪਹਿਲਾਂ ਮੰਨੀਆਂ ਹੋਈਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਲਾਗੂ ਕੀਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਗੰਨਾ ਮਿੱਲਾਂ 2 ਦਸੰਬਰ 2026 ਨੂੰ ਚਾਲੂ ਹੋਣ ਲਈ ਤਿਆਰ ਹਨ, ਪਰ ਅਜੇ ਤੱਕ ਪੰਜਾਬ ਸਰਕਾਰ ਵਲੋਂ ਗੰਨੇ ਦੇ ਭਾਅ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ, ਜਦਕਿ ਹਰਿਆਣਾ ਸਰਕਾਰ ਵਲੋਂ ਗੰਨੇ ਦੇ ਭਾਅ ਵਿਚ 50 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਇਹ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਗੰਨੇ ਦੇ ਭਾਅ ਵਿੱਚ ਵਾਧਾ ਕਰਨ ਅਤੇ ਹੋਰ ਕਿਸਾਨੀ ਮੰਗਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਬਚਿੱਤਰ ਸਿੰਘ ਰਾਣਵਾਂ, ਹਰਿਕ੍ਰਿਸ਼ਨ ਸਿੰਘ ਰਾਣਵਾਂ, ਲਖਵੀਰ ਸਿੰਘ ਅਮਰਗੜ੍ਹ, ਅਵਤਾਰ ਸਿੰਘ ਮਨਸੂਰਪੁਰ, ਅਮਰਜੀਤ ਸਿੰਘ ਕੋਟਲਾ ਬਡਲਾ, ਪ੍ਰਿਤਪਾਲ ਸਿੰਘ ਲਖਣਪੁਰ, ਸੁਦਾਗਰ ਸਿੰਘ ਨੰਬਰਦਾਰ, ਰਣਵੀਰ ਸਿੰਘ, ਜੋਗਿੰਦਰ ਸਿੰਘ ਖਮਾਣੋਂ, ਪਰਮਜੀਤ ਸਿੰਘ ਖਮਾਣੋਂ, ਬਲਵਿੰਦਰ ਸਿੰਘ ਫਰੌਰ, ਲਖਵੀਰ ਸਿੰਘ ਅਜਨੇਰ, ਚਰਨ ਸਿੰਘ ਕਾਲਾ ਜਟਾਣਾ, ਜਸਵੀਰ ਸਿੰਘ ਜਟਾਣਾ ਸਮੇਤ ਭਰਵੀਂ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਪੰਜਕੋਹਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਬਲਾਕ ਕਾਂਗਰਸ ਨੇ ਸਰਗਰਮੀਆਂ ਤੇਜ਼ ਕੀਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।