ਪੰਜਾਬ ਨੂੰ ਤਜਰਬੇਕਾਰ ਅਤੇ ਪੰਜਾਬ ਦੇ ਹਿਤਾਂ ਨੂੰ ਸਮਝਣ ਵਾਲੀ ਸਰਕਾਰ ਦੀ ਲੋੜ- ਐਡਵੋਕੇਟ ਧਾਲੀਵਾਲ
ਬਸੀ ਪਠਾਣਾਂ, 23 ਨਵੰਬਰ (ਰਾਜਿੰਦਰ ਸ਼ਰਮਾ)-ਪੰਜਾਬ ਦੀ ਤਰੱਕੀ ਖ਼ੁਸ਼ਹਾਲੀ ਅਤੇ ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਇਕ ਅਜਿਹੀ ਪਾਰਟੀ ਹੈ, ਜਿਸ ਕੋਲ ਪੰਜਾਬ ਨੂੰ ਚਲਾਉਣ ਦਾ ਲੰਮਾ ਤਜਰਬਾ, ਸੂਬੇ ਦੀਆਂ ਸਮੱਸਿਆਵਾਂ ਦੀ ਡੂੰਘੀ ਸਮਝ ਅਤੇ ਪੰਜਾਬ ਦੇ ਭਵਿੱਖ ਲਈ ਸਪਸ਼ਟ ਸੋਚ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਦੇ ਓ.
ਬਸੀ ਪਠਾਣਾਂ, 23 ਨਵੰਬਰ (ਰਾਜਿੰਦਰ ਸ਼ਰਮਾ)-ਪੰਜਾਬ ਦੀ ਤਰੱਕੀ ਖ਼ੁਸ਼ਹਾਲੀ ਅਤੇ ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਇਕ ਅਜਿਹੀ ਪਾਰਟੀ ਹੈ, ਜਿਸ ਕੋਲ ਪੰਜਾਬ ਨੂੰ ਚਲਾਉਣ ਦਾ ਲੰਮਾ ਤਜਰਬਾ, ਸੂਬੇ ਦੀਆਂ ਸਮੱਸਿਆਵਾਂ ਦੀ ਡੂੰਘੀ ਸਮਝ ਅਤੇ ਪੰਜਾਬ ਦੇ ਭਵਿੱਖ ਲਈ ਸਪਸ਼ਟ ਸੋਚ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਦੇ ਓ.ਐਸ.ਡੀ.ਰਹੇ ਐਡਵੋਕੇਟ ਯੁਗਵਿੰਦਰ ਸਿੰਘ ਧਾਲੀਵਾਲ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿਰਫ਼ ਵਾਅਦਿਆਂ ਅਤੇ ਇਸ਼ਤਿਹਾਰਾਂ ਦੀ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੀ, ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣ ਵਾਲੀ ਅਤੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਵਾਲੀ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਪੰਜਾਬ ਵਿਚ ਬੁਨਿਆਦੀ ਢਾਂਚੇ, ਸੜਕਾਂ, ਬਿਜਲੀ, ਸਿੱਖਿਆ, ਸਿਹਤ ਅਤੇ ਹੋਰ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਕਈ ਅਹਿਮ ਕਦਮ ਚੁੱਕੇ ਗਏ। ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਨੌਜਵਾਨਾਂ ਅਤੇ ਪੰਜਾਬ ਦੇ ਹਰ ਵਰਗ ਦੀ ਭਲਾਈ ਨੂੰ ਆਪਣੀ ਰਾਜਨੀਤੀ ਦਾ ਕੇਂਦਰ ਬਣਾਇਆ ਹੈ। ਐਡਵੋਕੇਟ ਧਾਲੀਵਾਲ ਨੇ ਕਿਹਾ ਕਿ ਅੱਜ ਪੰਜਾਬ ਨੂੰ ਅਜਿਹੀ ਲੀਡਰਸ਼ਿਪ ਦੀ ਲੋੜ ਹੈ, ਜੋ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰੇ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰੇ, ਕਿਸਾਨੀ ਨੂੰ ਸੰਕਟ ਵਿਚੋਂ ਬਾਹਰ ਕੱਢੇ, ਉਦਯੋਗਾਂ ਨੂੰ ਉਤਸ਼ਾਹਿਤ ਕਰੇ ਅਤੇ ਪੰਜਾਬ ਦੀ ਅਮੀਰ ਵਿਰਾਸਤ, ਸਭਿਆਚਾਰ ਤੇ ਭਾਈਚਾਰਕ ਸਾਂਝ ਨੂੰ ਸੰਭਾਲ ਕੇ ਸੂਬੇ ਨੂੰ ਤਰੱਕੀ ਵੱਲ ਲੈ ਕੇ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਪੰਜਾਬ ਦੀ ਮਿੱਟੀ ਨਾਲ ਜੁੜੀ ਪਾਰਟੀ ਹੈ ਅਤੇ ਪੰਜਾਬ ਦੇ ਲੋਕਾਂ ਦੇ ਦੁੱਖ-ਸੁੱਖ ਵਿੱਚ ਹਮੇਸ਼ਾ ਨਾਲ ਖੜ੍ਹੀ ਰਹੀ ਹੈ। ਇਸ ਲਈ ਪੰਜਾਬ ਨੂੰ ਮੁੜ ਮਜ਼ਬੂਤ, ਖ਼ੁਸ਼ਹਾਲ ਅਤੇ ਵਿਕਾਸਸ਼ੀਲ ਸੂਬਾ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਦਾ ਆਉਣਾ ਸਮੇਂ ਦੀ ਲੋੜ ਹੈ।