23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਵਿਧਾਇਕ ਰਾਏ ਨੇ ਜੂਡੋ ਤੇ ਸਾਫਟਬਾਲ ਦੇ ਖਿਡਾਰੀਆਂ ਦੀ ਕੀਤੀ ਹੌਸਲਾ ਅਫਜ਼ਾਈ

ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਮਨਪ੍ਰੀਤ ਸਿੰਘ)-‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਖੇਡਾਂ ਦੇ ਛੇਵੇਂ ਦਿਨ ਜੂਡੋ ਅਤੇ ਸਾਫਟਬਾਲ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਜੂਡੋ ਦੇ ਵਿਸ਼ੇਸ਼ ਲੋੜਾਂ ਵਾਲੇ ਖਿਡਾਰੀਆਂ ਦੇ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਅਤੇ ਸਾਫਟਬਾਲ ਦੇ ਖਿਡਾਰੀਆਂ ਨਾਲ ਜਾਣ-ਪਛਾਣ ਕਰਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ।

ਵਿਧਾਇਕ ਲਖਵੀਰ ਸਿੰਘ ਰਾਏ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਉਂਦੇ ਹੋਏ। ਤਸਵੀਰ: ਕਰਨ 24-11-2026
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਮਨਪ੍ਰੀਤ ਸਿੰਘ)-‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਖੇਡਾਂ ਦੇ ਛੇਵੇਂ ਦਿਨ ਜੂਡੋ ਅਤੇ ਸਾਫਟਬਾਲ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਜੂਡੋ ਦੇ ਵਿਸ਼ੇਸ਼ ਲੋੜਾਂ ਵਾਲੇ ਖਿਡਾਰੀਆਂ ਦੇ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਅਤੇ ਸਾਫਟਬਾਲ ਦੇ ਖਿਡਾਰੀਆਂ ਨਾਲ ਜਾਣ-ਪਛਾਣ ਕਰਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੈ ਤੇ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਤੇ ਸਕਾਰਾਤਮਿਕ ਦਿਸ਼ਾ ਦੇਣ ਲਈ ਖੇਡਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਖਿਡਾਰੀਆਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਨੂੰ ਸੂਬਾ ਤੇ ਕੌਮੀ ਪੱਧਰ ’ਤੇ ਆਪਣੀ ਪ੍ਰਤਿਭਾ ਦਿਖਾਉਣ ਦੇ ਢੁਕਵੇਂ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਛੇਵੇਂ ਦਿਨ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਸ਼ੇਸ਼ ਲੋੜਾਂ ਵਾਲੇ ਖਿਡਾਰੀਆਂ ਦੇ 55 ਕਿੱਲੋਗਰਾਮ ਭਾਰ ਵਰਗ ਵਿਚ ਸੁਖਮਨਪਾਲ ਸਿੰਘ ਨੇ ਪਹਿਲਾ, ਨੈਤਿਕ ਨੇ ਦੂਜਾ ਅਤੇ ਲਵਪ੍ਰੀਤ ਸਿੰਘ ਤੇ ਕੇਸ਼ਵ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 60 ਕਿੱਲੋਗਰਾਮ ਭਾਰ ਵਰਗ ਵਿੱਚ ਸੰਦੀਪ ਸਿੰਘ ਨੇ ਪਹਿਲਾ ਅਤੇ ਬਲਰਾਜ ਮਾਹੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ 66 ਕਿੱਲੋਗਰਾਮ ਭਾਰ ਵਰਗ ਵਿਚ ਰੋਹਿਤ ਕੁਮਾਰ ਨੇ ਪਹਿਲਾ ਅਤੇ ਅਨਮੋਲ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। 55 ਕਿੱਲੋਗਰਾਮ ਭਾਰ ਵਰਗ ਵਿਚ ਵਰਿੰਦਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 6 0 ਕਿੱਲੋਗਰਾਮ ਭਾਰ ਵਰਗ ਵਿਚ ਸਾਹਿਲਦੀਪ ਨੇ ਪਹਿਲਾ ਅਤੇ ਸਰਾਜਪ੍ਰੀਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਨੇ ਸਾਫਟਬਾਲ ਦੇ ਨਤੀਜਿਆਂ ਬਾਰੇ ਦੱਸਿਆ ਕਿ ਅੰਡਰ-14 ਲੜਕੀਆਂ ਦੇ ਮੁਕਾਬਲੇ ਵਿਚ ਮੋਗਾ ਦੀ ਟੀਮ ਨੇ ਮਾਨਸਾ ਦੀ ਟੀਮ ਨੂੰ 13-9 ਦੇ ਫ਼ਰਕ ਨਾਲ ਹਰਾ ਕੇ ਜਿੱਤ ਦਰਜ ਕੀਤੀ। ਅੰਡਰ-21 ਲੜਕੀਆਂ ਦੇ ਮੁਕਾਬਲੇ ਵਿਚ ਲੁਧਿਆਣਾ ਦੀ ਟੀਮ ਨੇ ਪਟਿਆਲਾ ਨੂੰ 1-0 ਨਾਲ ਹਰਾ ਕੇ ਫਾਈਨਲ ਵਿਚ ਆਪਣੀ ਜਗ੍ਹਾ ਪੱਕੀ ਕੀਤੀ। ਇਸੇ ਤਰ੍ਹਾਂ 21-30 ਉਮਰ ਵਰਗ ਦੀਆਂ ਲੜਕੀਆਂ ਦੇ ਮੁਕਾਬਲੇ ਵਿਚ ਅੰਮ੍ਰਿਤਸਰ ਦੀ ਟੀਮ ਨੇ ਮੋਗਾ ਦੀ ਟੀਮ ਨੂੰ 13-3 ਦੇ ਫ਼ਰਕ ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ।
ਪਿਛਲੀ ਖ਼ਬਰ ਸ੍ਰੀ ਸ਼ਿਆਮ ਬਾਬਾ ਦਾ ਜਨਮ ਉਤਸਵ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਪੁਰਬ ਮੌਕੇ ਖਮਾਣੋਂ ਵਿਖੇ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।