25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਚਮਕੌਰ ਦੀ ਗੜ੍ਹੀ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਚਮਕੌਰ ਸਾਹਿਬ ਤੋਂ ਸਜਾਏ ਚੇਤਨਾ ਮਾਰਚ ਦੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ ਸੰਪੂਰਨਤਾ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਬਲਜਿੰਦਰ ਸਿੰਘ)-ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੇਵਾ ਦਲ ਮੰਡੀ ਗੋਬਿੰਦਗੜ੍ਹ ਵਲੋਂ ਸੰਤ ਬਾਬਾ ਰਣਜੀਤ ਸਿੰਘ ਤਪਾ ਦਰਾਜ ਮੁਹਾਲੀ ਵਾਲਿਆਂ ਦੀ ਪ੍ਰੇਰਨਾ ਸਦਕਾ ਚਮਕੌਰ ਦੀ ਗੜ੍ਹੀ ਦੇ ਮਾਹਨ ਸ਼ਹੀਦਾਂ ਦੀ ਨਿੱਘੀ ਯਾਦ ਵਿਚ ਗੁਰਦੁਆਰਾ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਤੋਂ ਸਜਾਏ ਮਹਾਨ ਖ਼ਾਲਸਾ ਚੇਤਨਾ ਮਾਰਚ ਦੀ ਅੱਜ ਦੇਰ ਸ਼ਾਮ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੰਪੂਰਨਤਾ ਹੋਈ। ਇਸ ਚੇਤਨਾ ਮਾਰਚ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਸਾਹਿਬ ਵਿਚ ਸਸ਼ੋਭਿਤ ਸਨ ਜਦੋਂਕਿ ਖ਼ਾਲਸਾ ਮਾਰਚ ਦੀ ਸਮੁੱਚੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ।

ਅਜੀਤ ਡੈਸਕ 25-11-2026
ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਬਲਜਿੰਦਰ ਸਿੰਘ)-ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੇਵਾ ਦਲ ਮੰਡੀ ਗੋਬਿੰਦਗੜ੍ਹ ਵਲੋਂ ਸੰਤ ਬਾਬਾ ਰਣਜੀਤ ਸਿੰਘ ਤਪਾ ਦਰਾਜ ਮੁਹਾਲੀ ਵਾਲਿਆਂ ਦੀ ਪ੍ਰੇਰਨਾ ਸਦਕਾ ਚਮਕੌਰ ਦੀ ਗੜ੍ਹੀ ਦੇ ਮਾਹਨ ਸ਼ਹੀਦਾਂ ਦੀ ਨਿੱਘੀ ਯਾਦ ਵਿਚ ਗੁਰਦੁਆਰਾ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਤੋਂ ਸਜਾਏ ਮਹਾਨ ਖ਼ਾਲਸਾ ਚੇਤਨਾ ਮਾਰਚ ਦੀ ਅੱਜ ਦੇਰ ਸ਼ਾਮ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੰਪੂਰਨਤਾ ਹੋਈ। ਇਸ ਚੇਤਨਾ ਮਾਰਚ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਸਾਹਿਬ ਵਿਚ ਸਸ਼ੋਭਿਤ ਸਨ ਜਦੋਂਕਿ ਖ਼ਾਲਸਾ ਮਾਰਚ ਦੀ ਸਮੁੱਚੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਵੱਖ - ਵੱਖ ਗਤਕਾ ਪਾਰਟੀਆਂ ਦੇ ਸਿੰਘ ਸ਼ਸਤਰਾਂ ਦੇ ਜੌਹਰ ਵਿਖਾ ਕੇ ਚੇਤਨਾ ਮਾਰਚ ਦੀ ਸ਼ੋਭਾ ਨੂੰ ਚਾਰ ਚੰਨ ਲਾ ਰਹੇ ਸਨ। ਇਸ ਤੋਂ ਇਲਾਵਾ ਕੀਰਤਨੀ ਜਥੇ ਵੀ ਕੀਰਤਨ ਰਾਹੀਂ ਨਾਮ ਦੀ ਮਹਿਮਾ ਵਿਖੇਰ ਰਹੇ ਸਨ। ਸ੍ਰੀ ਚਮਕੌਰ ਸਾਹਿਬ ਤੋਂ ਆਰੰਭ ਹੋਏ ਇਸ ਚੇਤਨਾ ਮਾਰਚ ਦਾ ਵੱਖ-ਵੱਖ ਥਾਵਾਂ ’ਤੇ ਸ਼ਰਧਾਲੂਆਂ ਅਤੇ ਧਾਰਮਿਕ ਸੰਸਥਾਵਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਨਿਸ਼ਕਾਮ ਕੀਰਤਨ ਸੇਵਾ ਸੁਸਾਇਟੀ ਦੇ ਪ੍ਰਧਾਨ ਕਰਮਜੀਤ ਸਿੰਘ ਬਿੱਟੂ, ਰਵਿੰਦਰ ਸਿੰਘ ਧੰਨਾ, ਜੁਆਇੰਟ ਸੈਕਟਰੀ ਮਨਜੀਤ ਸਿੰਘ, ਕਮਲੇਸ਼ ਕੁਮਾਰ, ਰਜਿੰਦਰ ਕੁਮਾਰ, ਹਰਪ੍ਰੀਤ ਸਿੰਘ, ਰਜਿੰਦਰ ਕੌਰ, ਪੁਨੀਤ ਸੱਗੂ ਵਲੋਂ ਵੀ ਸਵਾਗਤ ਕੀਤਾ ਗਿਆ। ਇਸ ਨਗਰ ਕੀਰਤਨ ਵਿਚ ਸੰਤ ਬਾਬਾ ਰਣਜੀਤ ਸਿੰਘ ਤਪਾ ਦਰਾਜ਼ ਮੁਹਾਲੀ ਵਾਲੇ, ਸੰਤ ਬਾਬਾ ਹਰੀ ਸਿੰਘ, ਸੰਤ ਬਾਬਾ ਭਰਭੁਰ ਸਿੰਘ, ਸੰਤ ਮੰਡਲੀ ਡੇਰਾ ਰਾਏਪੁਰ ਚੋਬਦਾਰਾਂ, ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੇਵਾ ਦਲ ਦੇ ਪ੍ਰਧਾਨ ਰਜਿੰਦਰ ਸਿੰਘ ਨਸਰਾਲੀ, ਸੀਨੀ. ਮੀਤ ਪ੍ਰਧਾਨ ਜੋਰਾ ਸਿੰਘ ਬੂਲੇਪੁਰ, ਜਨਰਲ ਸਕੱਤਰ ਕੁਲਵੰਤ ਸਿੰਘ ਮਹਿਤੋ, ਮੁੱਖ ਸਲਾਹਕਾਰ ਗਿਆਨੀ ਗੁਰਬਖਸ ਸਿੰਘ, ਗੁਰਪ੍ਰੀਤ ਸ਼ਿਘ ਗੋਗੀ ਬੂਲੇਪੁਰ, ਜਥੇਦਾਰ ਨਿਰਭੈ ਸਿੰਘ ਖਾਲਸਾ, ਜਸਵੰਤ ਸਿੰਘ ਸੰਤ, ਬਹਾਦਰ ਸਿੰਘ ਬੁੱਗਾ, ਕੌਂਸਲਰ ਹਰਚੰਦ ਸਿੰਘ ਨਸਰਾਲੀ, ਬਾਰਾ ਸਿੰਘ, ਬਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਕਈ ਪਰਿਵਾਰ ਕਾਂਗਰਸ ਤੇ ਅਕਾਲੀ ਦਲ (ਅ) ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਹੋਏ ਸ਼ਾਮਿਲ ਹਲਕਾ ਇੰਚਾਰਜ ਬਲਜੀਤ ਸਿ... ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਮਜ਼ਬੂਤੀ, ਖੁਸ਼ਹਾਲੀ ਅਤੇ ਸਥਿਰਤਾ ਲਈ ਅਹਿਮ ਕਦਮ-ਗੁਰੂ ਪੰਜਾਬ ਦੇ ਹਿਤਾਂ ਲਈ ਤਜਰਬੇਕਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।