ਅਕਾਲੀ-ਭਾਜਪਾ ਸਮਝੌਤੇ ਨਾਲ ਪੰਜਾਬ ’ਚ ਸਿਆਸਤ ਦਾ ਨਵਾਂ ਅਧਿਆਇ ਸ਼ੁਰੂ ਹੋਵੇਗਾ-ਯੁਗਵਿੰਦਰ ਧਾਲੀਵਾਲ
ਖਮਾਣੋਂ, 25 ਨਵੰਬਰ (ਜੋਗਿੰਦਰ ਪਾਲ)-ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਸਤਵਿੰਦਰ ਕੌਰ ਧਾਲੀਵਾਲ ਦੇ ਸਪੁੱਤਰ ਯੁਗਵਿੰਦਰ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੋਏ ਸਮਝੌਤੇ ਦਾ ਸਵਾਗਤ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਵਿਚਾਲੇ ਆਪਸੀ ਸਹਿਯੋਗ ਅਤੇ ਤਾਲਮੇਲ ਪੰਜਾਬ ਦੀ ਸਿਆਸਤ ਵਿਚ ਨਵਾਂ ਅਧਿਆਇ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਸੂਬੇ ਦੇ ਹਿਤਾਂ ਲਈ ਸਿਆਸੀ ਪਾਰਟੀਆਂ ਵਿਚਾਲੇ ਆਪਸੀ ਸਮਝ ਅਤੇ ਸਹਿਯੋਗ ਬੇਹੱਦ ਅਹਿਮ ਹੈ।
ਅਜੀਤ ਡੈਸਕ
26-11-2026