26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ -ਭਾਜਪਾ ਗੱਠਜੋੜ 2027 ’ਚ ਸ਼ਾਨਦਾਰ ਵਾਪਸੀ ਕਰੇਗਾ-ਚੱਠਾ, ਘਈ

ਭਾਦਸੋਂ, 25 ਨਵੰਬਰ (ਪ੍ਰਦੀਪ ਦੰਦਰਾਲਾ)-ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਹੋਣ ’ਤੇ ਖੁਸ਼ੀ ਪ੍ਰਗਟ ਕਰਦਿਆਂ ਜਸਪਾਲ ਸਿੰਘ ਬਿੱਟੂ ਚੱਠਾ ਹਲਕਾ ਇੰਚਾਰਜ ਪਟਿਆਲਾ ਦਿਹਾਤੀ ਤੇ ਪਵਨ ਘਈ ਸਰਕਲ ਪ੍ਰਧਾਨ ਪਟਿਆਲਾ ਦਿਹਾਤੀ ਨੇ ਆਖਿਆ ਕਿ ਅਕਾਲੀ ਭਾਜਪਾ ਦੇ ਗੱਠਜੋੜ ਨਾਲ ਵਰਕਰਾਂ ’ਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਚ ਸੂਬੇ ਨੂੰ ਸਮਾਜਿਕ, ਆਰਥਿਕ ਤੇ ਰਾਜਨੀਤਿਕ ਤੌਰ ’ਤੇ ਪਿਛਾੜ ਕੇ ਰੱਖ ਦਿੱਤਾ ਹੈ।

ਜਸਪਾਲ ਸਿੰਘ ਬਿੱਟੂ ਚੱਠਾ ਤੇ ਪਵਨ ਘਈ ਦੀ ਫਾਈਲ ਫੋਟੋ। 26-11-2026
ਭਾਦਸੋਂ, 25 ਨਵੰਬਰ (ਪ੍ਰਦੀਪ ਦੰਦਰਾਲਾ)-ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਹੋਣ ’ਤੇ ਖੁਸ਼ੀ ਪ੍ਰਗਟ ਕਰਦਿਆਂ ਜਸਪਾਲ ਸਿੰਘ ਬਿੱਟੂ ਚੱਠਾ ਹਲਕਾ ਇੰਚਾਰਜ ਪਟਿਆਲਾ ਦਿਹਾਤੀ ਤੇ ਪਵਨ ਘਈ ਸਰਕਲ ਪ੍ਰਧਾਨ ਪਟਿਆਲਾ ਦਿਹਾਤੀ ਨੇ ਆਖਿਆ ਕਿ ਅਕਾਲੀ ਭਾਜਪਾ ਦੇ ਗੱਠਜੋੜ ਨਾਲ ਵਰਕਰਾਂ ’ਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਚ ਸੂਬੇ ਨੂੰ ਸਮਾਜਿਕ, ਆਰਥਿਕ ਤੇ ਰਾਜਨੀਤਿਕ ਤੌਰ ’ਤੇ ਪਿਛਾੜ ਕੇ ਰੱਖ ਦਿੱਤਾ ਹੈ। ਪੰਜਾਬ ’ਚ ਨਸ਼ਿਆਂ ਦਾ ਬੋਲਬਾਲਾ ਸਿਖਰਾਂ ’ਤੇ ਹੈ। ਉਹਨਾਂ ਕਿਹਾ ਦਿਨ ਦਿਹਾੜੇ ਗੋਲੀਆਂ ਚੱਲ ਰਹੀਆਂ ਹਨ , ਜਿਸ ਕਰਕੇ ਆਮ ਲੋਕਾਂ ਦਾ ਜਿਊਣਾ ਦੁੱਭਰ ਹੋਇਆ ਪਿਆ ਹੈ। ਜਿਸ ਲਈ ਆਪ ਸਰਕਾਰ ਸਿੱਧੇ ਤੌਰ ’ਤੇ ਜਿੰਮੇਵਾਰ ਹੈ।ਇਸ ਤੋਂ ਇਲਾਵਾ ਉਹਨਾਂ ਕਿਹਾ ਕਿ 2027 ਚ ਪੰਜਾਬ ਨੂੰ ਮੁੜ ਲੀਹਾਂ ’ਤੇ ਲਿਆਉਣ ਲਈ ਅਕਾਲੀ ਭਾਜਪਾ ਗਠਬੰਧਨ ਸ਼ਾਨਦਾਰ ਵਾਪਸੀ ਕਰੇਗਾ। ਜਿਸ ਦੀ ਸੂਬਾ ਵਾਸੀ ਬੇਸਵਰੀ ਨਾਲ ਉਡੀਕ ਕਰ ਰਹੇ ਹਨ।
ਪਿਛਲੀ ਖ਼ਬਰ ਪੰਜਾਬ ਨੂੰ ਕਰਜ਼ਾ ਮੁਕਤ ਕਰਨ ਤੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ’ਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ‘ਆਪ’ ਸਰਕਾਰ-ਰਾਜੂ ਖੰ... ਅਗਲੀ ਖ਼ਬਰ ਗੀਗੇਮਾਜਰਾ ਦੀ ਦੁੱਧ ਉਦਪਾਦਕ ਸਭਾ ਨੇ ਮੁਨਾਫ਼ਾ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।